Ang 1197
1 ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਅਪੁਨੇ ਠਾਕੁਰ ਕੀ ਹਉ ਚੇਰੀ ॥
4 ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥
5 ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥
6 ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥
7 ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥
8 ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥
9 ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥
10 ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲੋੁਕਾਨੀ ॥੩॥
11 ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥
12 ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
13 ਸਾਰਗ ਮਹਲਾ ੧ ॥
14 ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥
15 ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥
16 ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥
17 ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥
18 ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥
19 ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥
20 ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥
21 ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥
22 ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥
23 ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥
24 ਸਾਰਗ ਮਹਲਾ ੧ ॥
25 ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥
26 ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥