Sri Guru Granth Sahib Ji

Ang 1211

更换译本

1 ਕਹੁ ਨਾਨਕ ਮੈ ਸਹਜ ਘਰੁ ਪਾਇਆ ਹਰਿ ਭਗਤਿ ਭੰਡਾਰ ਖਜੀਨਾ ॥੨॥੧੦॥੩੩॥

2 ਸਾਰਗ ਮਹਲਾ ੫ ॥

3 ਮੋਹਨ ਸਭਿ ਜੀਅ ਤੇਰੇ ਤੂ ਤਾਰਹਿ ॥

4 ਛੁਟਹਿ ਸੰਘਾਰ ਨਿਮਖ ਕਿਰਪਾ ਤੇ ਕੋਟਿ ਬ੍ਰਹਮੰਡ ਉਧਾਰਹਿ ॥੧॥ ਰਹਾਉ ॥

5 ਕਰਹਿ ਅਰਦਾਸਿ ਬਹੁਤੁ ਬੇਨੰਤੀ ਨਿਮਖ ਨਿਮਖ ਸਾਮੑਾਰਹਿ ॥

6 ਹੋਹੁ ਕ੍ਰਿਪਾਲ ਦੀਨ ਦੁਖ ਭੰਜਨ ਹਾਥ ਦੇਇ ਨਿਸਤਾਰਹਿ ॥੧॥

7 ਕਿਆ ਏ ਭੂਪਤਿ ਬਪੁਰੇ ਕਹੀਅਹਿ ਕਹੁ ਏ ਕਿਸ ਨੋ ਮਾਰਹਿ ॥

8 ਰਾਖੁ ਰਾਖੁ ਰਾਖੁ ਸੁਖਦਾਤੇ ਸਭੁ ਨਾਨਕ ਜਗਤੁ ਤੁਮੑਾਰਹਿ ॥੨॥੧੧॥੩੪॥

9 ਸਾਰਗ ਮਹਲਾ ੫ ॥

10 ਅਬ ਮੋਹਿ ਧਨੁ ਪਾਇਓ ਹਰਿ ਨਾਮਾ ॥

11 ਭਏ ਅਚਿੰਤ ਤ੍ਰਿਸਨ ਸਭ ਬੁਝੀ ਹੈ ਇਹੁ ਲਿਖਿਓ ਲੇਖੁ ਮਥਾਮਾ ॥੧॥ ਰਹਾਉ ॥

12 ਖੋਜਤ ਖੋਜਤ ਭਇਓ ਬੈਰਾਗੀ ਫਿਰਿ ਆਇਓ ਦੇਹ ਗਿਰਾਮਾ ॥

13 ਗੁਰਿ ਕ੍ਰਿਪਾਲਿ ਸਉਦਾ ਇਹੁ ਜੋਰਿਓ ਹਥਿ ਚਰਿਓ ਲਾਲੁ ਅਗਾਮਾ ॥੧॥

14 ਆਨ ਬਾਪਾਰ ਬਨਜ ਜੋ ਕਰੀਅਹਿ ਤੇਤੇ ਦੂਖ ਸਹਾਮਾ ॥

15 ਗੋਬਿਦ ਭਜਨ ਕੇ ਨਿਰਭੈ ਵਾਪਾਰੀ ਹਰਿ ਰਾਸਿ ਨਾਨਕ ਰਾਮ ਨਾਮਾ ॥੨॥੧੨॥੩੫॥

16 ਸਾਰਗ ਮਹਲਾ ੫ ॥

17 ਮੇਰੈ ਮਨਿ ਮਿਸਟ ਲਗੇ ਪ੍ਰਿਅ ਬੋਲਾ ॥

18 ਗੁਰਿ ਬਾਹ ਪਕਰਿ ਪ੍ਰਭ ਸੇਵਾ ਲਾਏ ਸਦ ਦਇਆਲੁ ਹਰਿ ਢੋਲਾ ॥੧॥ ਰਹਾਉ ॥

19 ਪ੍ਰਭ ਤੂ ਠਾਕੁਰੁ ਸਰਬ ਪ੍ਰਤਿਪਾਲਕੁ ਮੋਹਿ ਕਲਤ੍ਰ ਸਹਿਤ ਸਭਿ ਗੋਲਾ ॥

20 ਮਾਣੁ ਤਾਣੁ ਸਭੁ ਤੂਹੈ ਤੂਹੈ ਇਕੁ ਨਾਮੁ ਤੇਰਾ ਮੈ ਓਲੑਾ ॥੧॥

21 ਜੇ ਤਖਤਿ ਬੈਸਾਲਹਿ ਤਉ ਦਾਸ ਤੁਮੑਾਰੇ ਘਾਸੁ ਬਢਾਵਹਿ ਕੇਤਕ ਬੋਲਾ ॥

22 ਜਨ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਮੇਰੇ ਠਾਕੁਰ ਅਗਹ ਅਤੋਲਾ ॥੨॥੧੩॥੩੬॥

23 ਸਾਰਗ ਮਹਲਾ ੫ ॥

24 ਰਸਨਾ ਰਾਮ ਕਹਤ ਗੁਣ ਸੋਹੰ ॥

25 ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥

26 ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥

27 ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥

28 ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥

29 ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥

30 ਸਾਰਗ ਮਹਲਾ ੫ ॥

31 ਨੈਨਹੁ ਦੇਖਿਓ ਚਲਤੁ ਤਮਾਸਾ ॥

32 ਸਭ ਹੂ ਦੂਰਿ ਸਭ ਹੂ ਤੇ ਨੇਰੈ ਅਗਮ ਅਗਮ ਘਟ ਵਾਸਾ ॥੧॥ ਰਹਾਉ ॥

33 ਅਭੂਲੁ ਨ ਭੂਲੈ ਲਿਖਿਓ ਨ ਚਲਾਵੈ ਮਤਾ ਨ ਕਰੈ ਪਚਾਸਾ ॥

34 ਖਿਨ ਮਹਿ ਸਾਜਿ ਸਵਾਰਿ ਬਿਨਾਹੈ ਭਗਤਿ ਵਛਲ ਗੁਣਤਾਸਾ ॥੧॥

35 ਅੰਧ ਕੂਪ ਮਹਿ ਦੀਪਕੁ ਬਲਿਓ ਗੁਰਿ ਰਿਦੈ ਕੀਓ ਪਰਗਾਸਾ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题