Sri Guru Granth Sahib Ji

Ang 1227

更换译本

1 ਸਾਰਗ ਮਹਲਾ ੫ ॥

2 ਮਾਈ ਰੀ ਮਾਤੀ ਚਰਣ ਸਮੂਹ ॥

3 ਏਕਸੁ ਬਿਨੁ ਹਉ ਆਨ ਨ ਜਾਨਉ ਦੁਤੀਆ ਭਾਉ ਸਭ ਲੂਹ ॥੧॥ ਰਹਾਉ ॥

4 ਤਿਆਗਿ ਗੋੁਪਾਲ ਅਵਰ ਜੋ ਕਰਣਾ ਤੇ ਬਿਖਿਆ ਕੇ ਖੂਹ ॥

5 ਦਰਸ ਪਿਆਸ ਮੇਰਾ ਮਨੁ ਮੋਹਿਓ ਕਾਢੀ ਨਰਕ ਤੇ ਧੂਹ ॥੧॥

6 ਸੰਤ ਪ੍ਰਸਾਦਿ ਮਿਲਿਓ ਸੁਖਦਾਤਾ ਬਿਨਸੀ ਹਉਮੈ ਹੂਹ ॥

7 ਰਾਮ ਰੰਗਿ ਰਾਤੇ ਦਾਸ ਨਾਨਕ ਮਉਲਿਓ ਮਨੁ ਤਨੁ ਜੂਹ ॥੨॥੯੫॥੧੧੮॥

8 ਸਾਰਗ ਮਹਲਾ ੫ ॥

9 ਬਿਨਸੇ ਕਾਚ ਕੇ ਬਿਉਹਾਰ ॥

10 ਰਾਮ ਭਜੁ ਮਿਲਿ ਸਾਧਸੰਗਤਿ ਇਹੈ ਜਗ ਮਹਿ ਸਾਰ ॥੧॥ ਰਹਾਉ ॥

11 ਈਤ ਊਤ ਨ ਡੋਲਿ ਕਤਹੂ ਨਾਮੁ ਹਿਰਦੈ ਧਾਰਿ ॥

12 ਗੁਰ ਚਰਨ ਬੋਹਿਥ ਮਿਲਿਓ ਭਾਗੀ ਉਤਰਿਓ ਸੰਸਾਰ ॥੧॥

13 ਜਲਿ ਥਲਿ ਮਹੀਅਲਿ ਪੂਰਿ ਰਹਿਓ ਸਰਬ ਨਾਥ ਅਪਾਰ ॥

14 ਹਰਿ ਨਾਮੁ ਅੰਮ੍ਰਿਤੁ ਪੀਉ ਨਾਨਕ ਆਨ ਰਸ ਸਭਿ ਖਾਰ ॥੨॥੯੬॥੧੧੯॥

15 ਸਾਰਗ ਮਹਲਾ ੫ ॥

16 ਤਾ ਤੇ ਕਰਣ ਪਲਾਹ ਕਰੇ ॥

17 ਮਹਾ ਬਿਕਾਰ ਮੋਹ ਮਦ ਮਾਤੌ ਸਿਮਰਤ ਨਾਹਿ ਹਰੇ ॥੧॥ ਰਹਾਉ ॥

18 ਸਾਧਸੰਗਿ ਜਪਤੇ ਨਾਰਾਇਣ ਤਿਨ ਕੇ ਦੋਖ ਜਰੇ ॥

19 ਸਫਲ ਦੇਹ ਧੰਨਿ ਓਇ ਜਨਮੇ ਪ੍ਰਭ ਕੈ ਸੰਗਿ ਰਲੇ ॥੧॥

20 ਚਾਰਿ ਪਦਾਰਥ ਅਸਟ ਦਸਾ ਸਿਧਿ ਸਭ ਊਪਰਿ ਸਾਧ ਭਲੇ ॥

21 ਨਾਨਕ ਦਾਸ ਧੂਰਿ ਜਨ ਬਾਂਛੈ ਉਧਰਹਿ ਲਾਗਿ ਪਲੇ ॥੨॥੯੭॥੧੨੦॥

22 ਸਾਰਗ ਮਹਲਾ ੫ ॥

23 ਹਰਿ ਕੇ ਨਾਮ ਕੇ ਜਨ ਕਾਂਖੀ ॥

24 ਮਨਿ ਤਨਿ ਬਚਨਿ ਏਹੀ ਸੁਖੁ ਚਾਹਤ ਪ੍ਰਭ ਦਰਸੁ ਦੇਖਹਿ ਕਬ ਆਖੀ ॥੧॥ ਰਹਾਉ ॥

25 ਤੂ ਬੇਅੰਤੁ ਪਾਰਬ੍ਰਹਮ ਸੁਆਮੀ ਗਤਿ ਤੇਰੀ ਜਾਇ ਨ ਲਾਖੀ ॥

26 ਚਰਨ ਕਮਲ ਪ੍ਰੀਤਿ ਮਨੁ ਬੇਧਿਆ ਕਰਿ ਸਰਬਸੁ ਅੰਤਰਿ ਰਾਖੀ ॥੧॥

27 ਬੇਦ ਪੁਰਾਨ ਸਿਮ੍ਰਿਤਿ ਸਾਧੂ ਜਨ ਇਹ ਬਾਣੀ ਰਸਨਾ ਭਾਖੀ ॥

28 ਜਪਿ ਰਾਮ ਨਾਮੁ ਨਾਨਕ ਨਿਸਤਰੀਐ ਹੋਰੁ ਦੁਤੀਆ ਬਿਰਥੀ ਸਾਖੀ ॥੨॥੯੮॥੧੨੧॥

29 ਸਾਰਗ ਮਹਲਾ ੫ ॥

30 ਮਾਖੀ ਰਾਮ ਕੀ ਤੂ ਮਾਖੀ ॥

31 ਜਹ ਦੁਰਗੰਧ ਤਹਾ ਤੂ ਬੈਸਹਿ ਮਹਾ ਬਿਖਿਆ ਮਦ ਚਾਖੀ ॥੧॥ ਰਹਾਉ ॥

32 ਕਿਤਹਿ ਅਸਥਾਨਿ ਤੂ ਟਿਕਨੁ ਨ ਪਾਵਹਿ ਇਹ ਬਿਧਿ ਦੇਖੀ ਆਖੀ ॥

33 ਸੰਤਾ ਬਿਨੁ ਤੈ ਕੋਇ ਨ ਛਾਡਿਆ ਸੰਤ ਪਰੇ ਗੋਬਿਦ ਕੀ ਪਾਖੀ ॥੧॥

34 ਜੀਅ ਜੰਤ ਸਗਲੇ ਤੈ ਮੋਹੇ ਬਿਨੁ ਸੰਤਾ ਕਿਨੈ ਨ ਲਾਖੀ ॥

35 ਨਾਨਕ ਦਾਸੁ ਹਰਿ ਕੀਰਤਨਿ ਰਾਤਾ ਸਬਦੁ ਸੁਰਤਿ ਸਚੁ ਸਾਖੀ ॥੨॥੯੯॥੧੨੨॥

36 ਸਾਰਗ ਮਹਲਾ ੫ ॥

37 ਮਾਈ ਰੀ ਕਾਟੀ ਜਮ ਕੀ ਫਾਸ ॥

38 ਹਰਿ ਹਰਿ ਜਪਤ ਸਰਬ ਸੁਖ ਪਾਏ ਬੀਚੇ ਗ੍ਰਸਤ ਉਦਾਸ ॥੧॥ ਰਹਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题