Ang 1264
1 ਹਰਿ ਬੋਲਹੁ ਗੁਰ ਕੇ ਸਿਖ ਮੇਰੇ ਭਾਈ ਹਰਿ ਭਉਜਲੁ ਜਗਤੁ ਤਰਾਵੈ ॥੧॥ ਰਹਾਉ ॥
2 ਜੋ ਗੁਰ ਕਉ ਜਨੁ ਪੂਜੇ ਸੇਵੇ ਸੋ ਜਨੁ ਮੇਰੇ ਹਰਿ ਪ੍ਰਭ ਭਾਵੈ ॥
3 ਹਰਿ ਕੀ ਸੇਵਾ ਸਤਿਗੁਰੁ ਪੂਜਹੁ ਕਰਿ ਕਿਰਪਾ ਆਪਿ ਤਰਾਵੈ ॥੨॥
4 ਭਰਮਿ ਭੂਲੇ ਅਗਿਆਨੀ ਅੰਧੁਲੇ ਭ੍ਰਮਿ ਭ੍ਰਮਿ ਫੂਲ ਤੋਰਾਵੈ ॥
5 ਨਿਰਜੀਉ ਪੂਜਹਿ ਮੜਾ ਸਰੇਵਹਿ ਸਭ ਬਿਰਥੀ ਘਾਲ ਗਵਾਵੈ ॥੩॥
6 ਬ੍ਰਹਮੁ ਬਿੰਦੇ ਸੋ ਸਤਿਗੁਰੁ ਕਹੀਐ ਹਰਿ ਹਰਿ ਕਥਾ ਸੁਣਾਵੈ ॥
7 ਤਿਸੁ ਗੁਰ ਕਉ ਛਾਦਨ ਭੋਜਨ ਪਾਟ ਪਟੰਬਰ ਬਹੁ ਬਿਧਿ ਸਤਿ ਕਰਿ ਮੁਖਿ ਸੰਚਹੁ ਤਿਸੁ ਪੁੰਨ ਕੀ ਫਿਰਿ ਤੋਟਿ ਨ ਆਵੈ ॥੪॥
8 ਸਤਿਗੁਰੁ ਦੇਉ ਪਰਤਖਿ ਹਰਿ ਮੂਰਤਿ ਜੋ ਅੰਮ੍ਰਿਤ ਬਚਨ ਸੁਣਾਵੈ ॥
9 ਨਾਨਕ ਭਾਗ ਭਲੇ ਤਿਸੁ ਜਨ ਕੇ ਜੋ ਹਰਿ ਚਰਣੀ ਚਿਤੁ ਲਾਵੈ ॥੫॥੪॥
10 ਮਲਾਰ ਮਹਲਾ ੪ ॥
11 ਜਿਨੑ ਕੈ ਹੀਅਰੈ ਬਸਿਓ ਮੇਰਾ ਸਤਿਗੁਰੁ ਤੇ ਸੰਤ ਭਲੇ ਭਲ ਭਾਂਤਿ ॥
12 ਤਿਨੑ ਦੇਖੇ ਮੇਰਾ ਮਨੁ ਬਿਗਸੈ ਹਉ ਤਿਨ ਕੈ ਸਦ ਬਲਿ ਜਾਂਤ ॥੧॥
13 ਗਿਆਨੀ ਹਰਿ ਬੋਲਹੁ ਦਿਨੁ ਰਾਤਿ ॥
14 ਤਿਨੑ ਕੀ ਤ੍ਰਿਸਨਾ ਭੂਖ ਸਭ ਉਤਰੀ ਜੋ ਗੁਰਮਤਿ ਰਾਮ ਰਸੁ ਖਾਂਤਿ ॥੧॥ ਰਹਾਉ ॥
15 ਹਰਿ ਕੇ ਦਾਸ ਸਾਧ ਸਖਾ ਜਨ ਜਿਨ ਮਿਲਿਆ ਲਹਿ ਜਾਇ ਭਰਾਂਤਿ ॥
16 ਜਿਉ ਜਲ ਦੁਧ ਭਿੰਨ ਭਿੰਨ ਕਾਢੈ ਚੁਣਿ ਹੰਸੁਲਾ ਤਿਉ ਦੇਹੀ ਤੇ ਚੁਣਿ ਕਾਢੈ ਸਾਧੂ ਹਉਮੈ ਤਾਤਿ ॥੨॥
17 ਜਿਨ ਕੈ ਪ੍ਰੀਤਿ ਨਾਹੀ ਹਰਿ ਹਿਰਦੈ ਤੇ ਕਪਟੀ ਨਰ ਨਿਤ ਕਪਟੁ ਕਮਾਂਤਿ ॥
18 ਤਿਨ ਕਉ ਕਿਆ ਕੋਈ ਦੇਇ ਖਵਾਲੈ ਓਇ ਆਪਿ ਬੀਜਿ ਆਪੇ ਹੀ ਖਾਂਤਿ ॥੩॥
19 ਹਰਿ ਕਾ ਚਿਹਨੁ ਸੋਈ ਹਰਿ ਜਨ ਕਾ ਹਰਿ ਆਪੇ ਜਨ ਮਹਿ ਆਪੁ ਰਖਾਂਤਿ ॥
20 ਧਨੁ ਧੰਨੁ ਗੁਰੂ ਨਾਨਕੁ ਸਮਦਰਸੀ ਜਿਨਿ ਨਿੰਦਾ ਉਸਤਤਿ ਤਰੀ ਤਰਾਂਤਿ ॥੪॥੫॥
21 ਮਲਾਰ ਮਹਲਾ ੪ ॥
22 ਅਗਮੁ ਅਗੋਚਰੁ ਨਾਮੁ ਹਰਿ ਊਤਮੁ ਹਰਿ ਕਿਰਪਾ ਤੇ ਜਪਿ ਲਇਆ ॥
23 ਸਤਸੰਗਤਿ ਸਾਧ ਪਾਈ ਵਡਭਾਗੀ ਸੰਗਿ ਸਾਧੂ ਪਾਰਿ ਪਇਆ ॥੧॥
24 ਮੇਰੈ ਮਨਿ ਅਨਦਿਨੁ ਅਨਦੁ ਭਇਆ ॥
25 ਗੁਰ ਪਰਸਾਦਿ ਨਾਮੁ ਹਰਿ ਜਪਿਆ ਮੇਰੇ ਮਨ ਕਾ ਭ੍ਰਮੁ ਭਉ ਗਇਆ ॥੧॥ ਰਹਾਉ ॥
26 ਜਿਨ ਹਰਿ ਗਾਇਆ ਜਿਨ ਹਰਿ ਜਪਿਆ ਤਿਨ ਸੰਗਤਿ ਹਰਿ ਮੇਲਹੁ ਕਰਿ ਮਇਆ ॥
27 ਤਿਨ ਕਾ ਦਰਸੁ ਦੇਖਿ ਸੁਖੁ ਪਾਇਆ ਦੁਖੁ ਹਉਮੈ ਰੋਗੁ ਗਇਆ ॥੨॥
28 ਜੋ ਅਨਦਿਨੁ ਹਿਰਦੈ ਨਾਮੁ ਧਿਆਵਹਿ ਸਭੁ ਜਨਮੁ ਤਿਨਾ ਕਾ ਸਫਲੁ ਭਇਆ ॥
29 ਓਇ ਆਪਿ ਤਰੇ ਸ੍ਰਿਸਟਿ ਸਭ ਤਾਰੀ ਸਭੁ ਕੁਲੁ ਭੀ ਪਾਰਿ ਪਇਆ ॥੩॥
30 ਤੁਧੁ ਆਪੇ ਆਪਿ ਉਪਾਇਆ ਸਭੁ ਜਗੁ ਤੁਧੁ ਆਪੇ ਵਸਿ ਕਰਿ ਲਇਆ ॥