Ang 1273
1 ਮਲਾਰ ਮਹਲਾ ੫ ॥
2 ਹੇ ਗੋਬਿੰਦ ਹੇ ਗੋਪਾਲ ਹੇ ਦਇਆਲ ਲਾਲ ॥੧॥ ਰਹਾਉ ॥
3 ਪ੍ਰਾਨ ਨਾਥ ਅਨਾਥ ਸਖੇ ਦੀਨ ਦਰਦ ਨਿਵਾਰ ॥੧॥
4 ਹੇ ਸਮ੍ਰਥ ਅਗਮ ਪੂਰਨ ਮੋਹਿ ਮਇਆ ਧਾਰਿ ॥੨॥
5 ਅੰਧ ਕੂਪ ਮਹਾ ਭਇਆਨ ਨਾਨਕ ਪਾਰਿ ਉਤਾਰ ॥੩॥੮॥੩੦॥
6 ਮਲਾਰ ਮਹਲਾ ੧ ਅਸਟਪਦੀਆ ਘਰੁ ੧ ॥
7 ੴ ਸਤਿਗੁਰ ਪ੍ਰਸਾਦਿ ॥
8 ਚਕਵੀ ਨੈਨ ਨਂੀਦ ਨਹਿ ਚਾਹੈ ਬਿਨੁ ਪਿਰ ਨਂੀਦ ਨ ਪਾਈ ॥
9 ਸੂਰੁ ਚਰ੍ਹੈ ਪ੍ਰਿਉ ਦੇਖੈ ਨੈਨੀ ਨਿਵਿ ਨਿਵਿ ਲਾਗੈ ਪਾਂਈ ॥੧॥
10 ਪਿਰ ਭਾਵੈ ਪ੍ਰੇਮੁ ਸਖਾਈ ॥
11 ਤਿਸੁ ਬਿਨੁ ਘੜੀ ਨਹੀ ਜਗਿ ਜੀਵਾ ਐਸੀ ਪਿਆਸ ਤਿਸਾਈ ॥੧॥ ਰਹਾਉ ॥
12 ਸਰਵਰਿ ਕਮਲੁ ਕਿਰਣਿ ਆਕਾਸੀ ਬਿਗਸੈ ਸਹਜਿ ਸੁਭਾਈ ॥
13 ਪ੍ਰੀਤਮ ਪ੍ਰੀਤਿ ਬਨੀ ਅਭ ਐਸੀ ਜੋਤੀ ਜੋਤਿ ਮਿਲਾਈ ॥੨॥
14 ਚਾਤ੍ਰਿਕੁ ਜਲ ਬਿਨੁ ਪ੍ਰਿਉ ਪ੍ਰਿਉ ਟੇਰੈ ਬਿਲਪ ਕਰੈ ਬਿਲਲਾਈ ॥
15 ਘਨਹਰ ਘੋਰ ਦਸੌ ਦਿਸਿ ਬਰਸੈ ਬਿਨੁ ਜਲ ਪਿਆਸ ਨ ਜਾਈ ॥੩॥
16 ਮੀਨ ਨਿਵਾਸ ਉਪਜੈ ਜਲ ਹੀ ਤੇ ਸੁਖ ਦੁਖ ਪੁਰਬਿ ਕਮਾਈ ॥
17 ਖਿਨੁ ਤਿਲੁ ਰਹਿ ਨ ਸਕੈ ਪਲੁ ਜਲ ਬਿਨੁ ਮਰਨੁ ਜੀਵਨੁ ਤਿਸੁ ਤਾਂਈ ॥੪॥
18 ਧਨ ਵਾਂਢੀ ਪਿਰੁ ਦੇਸ ਨਿਵਾਸੀ ਸਚੇ ਗੁਰ ਪਹਿ ਸਬਦੁ ਪਠਾਈਁ ॥
19 ਗੁਣ ਸੰਗ੍ਰਹਿ ਪ੍ਰਭੁ ਰਿਦੈ ਨਿਵਾਸੀ ਭਗਤਿ ਰਤੀ ਹਰਖਾਈ ॥੫॥
20 ਪ੍ਰਿਉ ਪ੍ਰਿਉ ਕਰੈ ਸਭੈ ਹੈ ਜੇਤੀ ਗੁਰ ਭਾਵੈ ਪ੍ਰਿਉ ਪਾਈਁ ॥
21 ਪ੍ਰਿਉ ਨਾਲੇ ਸਦ ਹੀ ਸਚਿ ਸੰਗੇ ਨਦਰੀ ਮੇਲਿ ਮਿਲਾਈ ॥੬॥
22 ਸਭ ਮਹਿ ਜੀਉ ਜੀਉ ਹੈ ਸੋਈ ਘਟਿ ਘਟਿ ਰਹਿਆ ਸਮਾਈ ॥
23 ਗੁਰ ਪਰਸਾਦਿ ਘਰ ਹੀ ਪਰਗਾਸਿਆ ਸਹਜੇ ਸਹਜਿ ਸਮਾਈ ॥੭॥
24 ਅਪਨਾ ਕਾਜੁ ਸਵਾਰਹੁ ਆਪੇ ਸੁਖਦਾਤੇ ਗੋਸਾਂਈਁ ॥
25 ਗੁਰ ਪਰਸਾਦਿ ਘਰ ਹੀ ਪਿਰੁ ਪਾਇਆ ਤਉ ਨਾਨਕ ਤਪਤਿ ਬੁਝਾਈ ॥੮॥੧॥
26 ਮਲਾਰ ਮਹਲਾ ੧ ॥
27 ਜਾਗਤੁ ਜਾਗਿ ਰਹੈ ਗੁਰ ਸੇਵਾ ਬਿਨੁ ਹਰਿ ਮੈ ਕੋ ਨਾਹੀ ॥
28 ਅਨਿਕ ਜਤਨ ਕਰਿ ਰਹਣੁ ਨ ਪਾਵੈ ਆਚੁ ਕਾਚੁ ਢਰਿ ਪਾਂਹੀ ॥੧॥
29 ਇਸੁ ਤਨ ਧਨ ਕਾ ਕਹਹੁ ਗਰਬੁ ਕੈਸਾ ॥
30 ਬਿਨਸਤ ਬਾਰ ਨ ਲਾਗੈ ਬਵਰੇ ਹਉਮੈ ਗਰਬਿ ਖਪੈ ਜਗੁ ਐਸਾ ॥੧॥ ਰਹਾਉ ॥
31 ਜੈ ਜਗਦੀਸ ਪ੍ਰਭੂ ਰਖਵਾਰੇ ਰਾਖੈ ਪਰਖੈ ਸੋਈ ॥
32 ਜੇਤੀ ਹੈ ਤੇਤੀ ਤੁਝ ਹੀ ਤੇ ਤੁਮੑ ਸਰਿ ਅਵਰੁ ਨ ਕੋਈ ॥੨॥
33 ਜੀਅ ਉਪਾਇ ਜੁਗਤਿ ਵਸਿ ਕੀਨੀ ਆਪੇ ਗੁਰਮੁਖਿ ਅੰਜਨੁ ॥
34 ਅਮਰੁ ਅਨਾਥ ਸਰਬ ਸਿਰਿ ਮੋਰਾ ਕਾਲ ਬਿਕਾਲ ਭਰਮ ਭੈ ਖੰਜਨੁ ॥੩॥