Sri Guru Granth Sahib Ji

Ang 1275

更换译本

1 ਸਤਿਗੁਰਸਬਦੀ ਪਾਧਰੁ ਜਾਣਿ ॥

2 ਗੁਰ ਕੈ ਤਕੀਐ ਸਾਚੈ ਤਾਣਿ ॥

3 ਨਾਮੁ ਸਮੑਾਲਸਿ ਰੂੜੑੀ ਬਾਣਿ ॥

4 ਥੈਂ ਭਾਵੈ ਦਰੁ ਲਹਸਿ ਪਿਰਾਣਿ ॥੨॥

5 ਊਡਾਂ ਬੈਸਾ ਏਕ ਲਿਵ ਤਾਰ ॥

6 ਗੁਰ ਕੈ ਸਬਦਿ ਨਾਮ ਆਧਾਰ ॥

7 ਨਾ ਜਲੁ ਡੂੰਗਰੁ ਨ ਊਚੀ ਧਾਰ ॥

8 ਨਿਜ ਘਰਿ ਵਾਸਾ ਤਹ ਮਗੁ ਨ ਚਾਲਣਹਾਰ ॥੩॥

9 ਜਿਤੁ ਘਰਿ ਵਸਹਿ ਤੂਹੈ ਬਿਧਿ ਜਾਣਹਿ ਬੀਜਉ ਮਹਲੁ ਨ ਜਾਪੈ ॥

10 ਸਤਿਗੁਰ ਬਾਝਹੁ ਸਮਝ ਨ ਹੋਵੀ ਸਭੁ ਜਗੁ ਦਬਿਆ ਛਾਪੈ ॥

11 ਕਰਣ ਪਲਾਵ ਕਰੈ ਬਿਲਲਾਤਉ ਬਿਨੁ ਗੁਰ ਨਾਮੁ ਨ ਜਾਪੈ ॥

12 ਪਲ ਪੰਕਜ ਮਹਿ ਨਾਮੁ ਛਡਾਏ ਜੇ ਗੁਰਸਬਦੁ ਸਿਞਾਪੈ ॥੪॥

13 ਇਕਿ ਮੂਰਖ ਅੰਧੇ ਮੁਗਧ ਗਵਾਰ ॥

14 ਇਕਿ ਸਤਿਗੁਰ ਕੈ ਭੈ ਨਾਮ ਅਧਾਰ ॥

15 ਸਾਚੀ ਬਾਣੀ ਮੀਠੀ ਅੰਮ੍ਰਿਤ ਧਾਰ ॥

16 ਜਿਨਿ ਪੀਤੀ ਤਿਸੁ ਮੋਖ ਦੁਆਰ ॥੫॥

17 ਨਾਮੁ ਭੈ ਭਾਇ ਰਿਦੈ ਵਸਾਹੀ ਗੁਰ ਕਰਣੀ ਸਚੁ ਬਾਣੀ ॥

18 ਇੰਦੁ ਵਰਸੈ ਧਰਤਿ ਸੁਹਾਵੀ ਘਟਿ ਘਟਿ ਜੋਤਿ ਸਮਾਣੀ ॥

19 ਕਾਲਰਿ ਬੀਜਸਿ ਦੁਰਮਤਿ ਐਸੀ ਨਿਗੁਰੇ ਕੀ ਨੀਸਾਣੀ ॥

20 ਸਤਿਗੁਰ ਬਾਝਹੁ ਘੋਰ ਅੰਧਾਰਾ ਡੂਬਿ ਮੁਏ ਬਿਨੁ ਪਾਣੀ ॥੬॥

21 ਜੋ ਕਿਛੁ ਕੀਨੋ ਸੁ ਪ੍ਰਭੂ ਰਜਾਇ ॥

22 ਜੋ ਧੁਰਿ ਲਿਖਿਆ ਸੁ ਮੇਟਣਾ ਨ ਜਾਇ ॥

23 ਹੁਕਮੇ ਬਾਧਾ ਕਾਰ ਕਮਾਇ ॥

24 ਏਕ ਸਬਦਿ ਰਾਚੈ ਸਚਿ ਸਮਾਇ ॥੭॥

25 ਚਹੁ ਦਿਸਿ ਹੁਕਮੁ ਵਰਤੈ ਪ੍ਰਭ ਤੇਰਾ ਚਹੁ ਦਿਸਿ ਨਾਮ ਪਤਾਲੰ ॥

26 ਸਭ ਮਹਿ ਸਬਦੁ ਵਰਤੈ ਪ੍ਰਭ ਸਾਚਾ ਕਰਮਿ ਮਿਲੈ ਬੈਆਲੰ ॥

27 ਜਾਂਮਣੁ ਮਰਣਾ ਦੀਸੈ ਸਿਰਿ ਊਭੌ ਖੁਧਿਆ ਨਿਦ੍ਰਾ ਕਾਲੰ ॥

28 ਨਾਨਕ ਨਾਮੁ ਮਿਲੈ ਮਨਿ ਭਾਵੈ ਸਾਚੀ ਨਦਰਿ ਰਸਾਲੰ ॥੮॥੧॥੪॥

29 ਮਲਾਰ ਮਹਲਾ ੧ ॥

30 ਮਰਣ ਮੁਕਤਿ ਗਤਿ ਸਾਰ ਨ ਜਾਨੈ ॥

31 ਕੰਠੇ ਬੈਠੀ ਗੁਰ ਸਬਦਿ ਪਛਾਨੈ ॥੧॥

32 ਤੂ ਕੈਸੇ ਆੜਿ ਫਾਥੀ ਜਾਲਿ ॥

33 ਅਲਖੁ ਨ ਜਾਚਹਿ ਰਿਦੈ ਸਮੑਾਲਿ ॥੧॥ ਰਹਾਉ ॥

34 ਏਕ ਜੀਅ ਕੈ ਜੀਆ ਖਾਹੀ ॥

35 ਜਲਿ ਤਰਤੀ ਬੂਡੀ ਜਲ ਮਾਹੀ ॥੨॥

36 ਸਰਬ ਜੀਅ ਕੀਏ ਪ੍ਰਤਪਾਨੀ ॥

37 ਜਬ ਪਕੜੀ ਤਬ ਹੀ ਪਛੁਤਾਨੀ ॥੩॥

38 ਜਬ ਗਲਿ ਫਾਸ ਪੜੀ ਅਤਿ ਭਾਰੀ ॥

39 ਊਡਿ ਨ ਸਾਕੈ ਪੰਖ ਪਸਾਰੀ ॥੪॥

40 ਰਸਿ ਚੂਗਹਿ ਮਨਮੁਖਿ ਗਾਵਾਰਿ ॥

41 ਫਾਥੀ ਛੂਟਹਿ ਗੁਣ ਗਿਆਨ ਬੀਚਾਰਿ ॥੫॥

42 ਸਤਿਗੁਰੁ ਸੇਵਿ ਤੂਟੈ ਜਮਕਾਲੁ ॥

43 ਹਿਰਦੈ ਸਾਚਾ ਸਬਦੁ ਸਮੑਾਲੁ ॥੬॥

44 ਗੁਰਮਤਿ ਸਾਚੀ ਸਬਦੁ ਹੈ ਸਾਰੁ ॥

45 ਹਰਿ ਕਾ ਨਾਮੁ ਰਖੈ ਉਰਿ ਧਾਰਿ ॥੭॥

46 ਸੇ ਦੁਖ ਆਗੈ ਜਿ ਭੋਗ ਬਿਲਾਸੇ ॥

47 ਨਾਨਕ ਮੁਕਤਿ ਨਹੀ ਬਿਨੁ ਨਾਵੈ ਸਾਚੇ ॥੮॥੨॥੫॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题