Ang 1286
1 ਗੁਰਮੁਖਿ ਸਬਦੁ ਸਮੑਾਲੀਐ ਸਚੇ ਕੇ ਗੁਣ ਗਾਉ ॥
2 ਨਾਨਕ ਨਾਮਿ ਰਤੇ ਜਨ ਨਿਰਮਲੇ ਸਹਜੇ ਸਚਿ ਸਮਾਉ ॥੨॥
3 ਪਉੜੀ ॥
4 ਪੂਰਾ ਸਤਿਗੁਰੁ ਸੇਵਿ ਪੂਰਾ ਪਾਇਆ ॥
5 ਪੂਰੈ ਕਰਮਿ ਧਿਆਇ ਪੂਰਾ ਸਬਦੁ ਮੰਨਿ ਵਸਾਇਆ ॥
6 ਪੂਰੈ ਗਿਆਨਿ ਧਿਆਨਿ ਮੈਲੁ ਚੁਕਾਇਆ ॥
7 ਹਰਿ ਸਰਿ ਤੀਰਥਿ ਜਾਣਿ ਮਨੂਆ ਨਾਇਆ ॥
8 ਸਬਦਿ ਮਰੈ ਮਨੁ ਮਾਰਿ ਧੰਨੁ ਜਣੇਦੀ ਮਾਇਆ ॥
9 ਦਰਿ ਸਚੈ ਸਚਿਆਰੁ ਸਚਾ ਆਇਆ ॥
10 ਪੁਛਿ ਨ ਸਕੈ ਕੋਇ ਜਾਂ ਖਸਮੈ ਭਾਇਆ ॥
11 ਨਾਨਕ ਸਚੁ ਸਲਾਹਿ ਲਿਖਿਆ ਪਾਇਆ ॥੧੮॥
12 ਸਲੋਕ ਮਃ ੧ ॥
13 ਕੁਲਹਾਂ ਦੇਂਦੇ ਬਾਵਲੇ ਲੈਂਦੇ ਵਡੇ ਨਿਲਜ ॥
14 ਚੂਹਾ ਖਡ ਨ ਮਾਵਈ ਤਿਕਲਿ ਬੰਨੑੈ ਛਜ ॥
15 ਦੇਨੑਿ ਦੁਆਈ ਸੇ ਮਰਹਿ ਜਿਨ ਕਉ ਦੇਨਿ ਸਿ ਜਾਹਿ ॥
16 ਨਾਨਕ ਹੁਕਮੁ ਨ ਜਾਪਈ ਕਿਥੈ ਜਾਇ ਸਮਾਹਿ ॥
17 ਫਸਲਿ ਅਹਾੜੀ ਏਕੁ ਨਾਮੁ ਸਾਵਣੀ ਸਚੁ ਨਾਉ ॥
18 ਮੈ ਮਹਦੂਦੁ ਲਿਖਾਇਆ ਖਸਮੈ ਕੈ ਦਰਿ ਜਾਇ ॥
19 ਦੁਨੀਆ ਕੇ ਦਰ ਕੇਤੜੇ ਕੇਤੇ ਆਵਹਿ ਜਾਂਹਿ ॥
20 ਕੇਤੇ ਮੰਗਹਿ ਮੰਗਤੇ ਕੇਤੇ ਮੰਗਿ ਮੰਗਿ ਜਾਹਿ ॥੧॥
21 ਮਃ ੧ ॥
22 ਸਉ ਮਣੁ ਹਸਤੀ ਘਿਉ ਗੁੜੁ ਖਾਵੈ ਪੰਜਿ ਸੈ ਦਾਣਾ ਖਾਇ ॥
23 ਡਕੈ ਫੂਕੈ ਖੇਹ ਉਡਾਵੈ ਸਾਹਿ ਗਇਐ ਪਛੁਤਾਇ ॥
24 ਅੰਧੀ ਫੂਕਿ ਮੁਈ ਦੇਵਾਨੀ ॥
25 ਖਸਮਿ ਮਿਟੀ ਫਿਰਿ ਭਾਨੀ ॥
26 ਅਧੁ ਗੁਲ੍ਹਾ ਚਿੜੀ ਕਾ ਚੁਗਣੁ ਗੈਣਿ ਚੜੀ ਬਿਲਲਾਇ ॥
27 ਖਸਮੈ ਭਾਵੈ ਓਹਾ ਚੰਗੀ ਜਿ ਕਰੇ ਖੁਦਾਇ ਖੁਦਾਇ ॥
28 ਸਕਤਾ ਸੀਹੁ ਮਾਰੇ ਸੈ ਮਿਰਿਆ ਸਭ ਪਿਛੈ ਪੈ ਖਾਇ ॥
29 ਹੋਇ ਸਤਾਣਾ ਘੁਰੈ ਨ ਮਾਵੈ ਸਾਹਿ ਗਇਐ ਪਛੁਤਾਇ ॥
30 ਅੰਧਾ ਕਿਸ ਨੋ ਬੁਕਿ ਸੁਣਾਵੈ ॥
31 ਖਸਮੈ ਮੂਲਿ ਨ ਭਾਵੈ ॥
32 ਅਕ ਸਿਉ ਪ੍ਰੀਤਿ ਕਰੇ ਅਕ ਤਿਡਾ ਅਕ ਡਾਲੀ ਬਹਿ ਖਾਇ ॥
33 ਖਸਮੈ ਭਾਵੈ ਓਹੋ ਚੰਗਾ ਜਿ ਕਰੇ ਖੁਦਾਇ ਖੁਦਾਇ ॥
34 ਨਾਨਕ ਦੁਨੀਆ ਚਾਰਿ ਦਿਹਾੜੇ ਸੁਖਿ ਕੀਤੈ ਦੁਖੁ ਹੋਈ ॥
35 ਗਲਾ ਵਾਲੇ ਹੈਨਿ ਘਣੇਰੇ ਛਡਿ ਨ ਸਕੈ ਕੋਈ ॥
36 ਮਖਂੀ ਮਿਠੈ ਮਰਣਾ ॥
37 ਜਿਨ ਤੂ ਰਖਹਿ ਤਿਨ ਨੇੜਿ ਨ ਆਵੈ ਤਿਨ ਭਉ ਸਾਗਰੁ ਤਰਣਾ ॥੨॥
38 ਪਉੜੀ ॥
39 ਅਗਮ ਅਗੋਚਰੁ ਤੂ ਧਣੀ ਸਚਾ ਅਲਖ ਅਪਾਰੁ ॥
40 ਤੂ ਦਾਤਾ ਸਭਿ ਮੰਗਤੇ ਇਕੋ ਦੇਵਣਹਾਰੁ ॥
41 ਜਿਨੀ ਸੇਵਿਆ ਤਿਨੀ ਸੁਖੁ ਪਾਇਆ ਗੁਰਮਤੀ ਵੀਚਾਰੁ ॥
42 ਇਕਨਾ ਨੋ ਤੁਧੁ ਏਵੈ ਭਾਵਦਾ ਮਾਇਆ ਨਾਲਿ ਪਿਆਰੁ ॥
43 ਗੁਰ ਕੈ ਸਬਦਿ ਸਲਾਹੀਐ ਅੰਤਰਿ ਪ੍ਰੇਮ ਪਿਆਰੁ ॥
44 ਵਿਣੁ ਪ੍ਰੀਤੀ ਭਗਤਿ ਨ ਹੋਵਈ ਵਿਣੁ ਸਤਿਗੁਰ ਨ ਲਗੈ ਪਿਆਰੁ ॥
45 ਤੂ ਪ੍ਰਭੁ ਸਭਿ ਤੁਧੁ ਸੇਵਦੇ ਇਕ ਢਾਢੀ ਕਰੇ ਪੁਕਾਰ ॥
46 ਦੇਹਿ ਦਾਨੁ ਸੰਤੋਖੀਆ ਸਚਾ ਨਾਮੁ ਮਿਲੈ ਆਧਾਰੁ ॥੧੯॥