Ang 130
1 ਤਿਸੁ ਰੂਪੁ ਨ ਰੇਖਿਆ ਘਟਿ ਘਟਿ ਦੇਖਿਆ ਗੁਰਮੁਖਿ ਅਲਖੁ ਲਖਾਵਣਿਆ ॥੧॥ ਰਹਾਉ ॥
2 ਤੂ ਦਇਆਲੁ ਕਿਰਪਾਲੁ ਪ੍ਰਭੁ ਸੋਈ ॥
3 ਤੁਧੁ ਬਿਨੁ ਦੂਜਾ ਅਵਰੁ ਨ ਕੋਈ ॥
4 ਗੁਰੁ ਪਰਸਾਦੁ ਕਰੇ ਨਾਮੁ ਦੇਵੈ ਨਾਮੇ ਨਾਮਿ ਸਮਾਵਣਿਆ ॥੨॥
5 ਤੂੰ ਆਪੇ ਸਚਾ ਸਿਰਜਣਹਾਰਾ ॥
6 ਭਗਤੀ ਭਰੇ ਤੇਰੇ ਭੰਡਾਰਾ ॥
7 ਗੁਰਮੁਖਿ ਨਾਮੁ ਮਿਲੈ ਮਨੁ ਭੀਜੈ ਸਹਜਿ ਸਮਾਧਿ ਲਗਾਵਣਿਆ ॥੩॥
8 ਅਨਦਿਨੁ ਗੁਣ ਗਾਵਾ ਪ੍ਰਭ ਤੇਰੇ ॥
9 ਤੁਧੁ ਸਾਲਾਹੀ ਪ੍ਰੀਤਮ ਮੇਰੇ ॥
10 ਤੁਧੁ ਬਿਨੁ ਅਵਰੁ ਨ ਕੋਈ ਜਾਚਾ ਗੁਰ ਪਰਸਾਦੀ ਤੂੰ ਪਾਵਣਿਆ ॥੪॥
11 ਅਗਮੁ ਅਗੋਚਰੁ ਮਿਤਿ ਨਹੀ ਪਾਈ ॥
12 ਅਪਣੀ ਕ੍ਰਿਪਾ ਕਰਹਿ ਤੂੰ ਲੈਹਿ ਮਿਲਾਈ ॥
13 ਪੂਰੇ ਗੁਰ ਕੈ ਸਬਦਿ ਧਿਆਈਐ ਸਬਦੁ ਸੇਵਿ ਸੁਖੁ ਪਾਵਣਿਆ ॥੫॥
14 ਰਸਨਾ ਗੁਣਵੰਤੀ ਗੁਣ ਗਾਵੈ ॥
15 ਨਾਮੁ ਸਲਾਹੇ ਸਚੇ ਭਾਵੈ ॥
16 ਗੁਰਮੁਖਿ ਸਦਾ ਰਹੈ ਰੰਗਿ ਰਾਤੀ ਮਿਲਿ ਸਚੇ ਸੋਭਾ ਪਾਵਣਿਆ ॥੬॥
17 ਮਨਮੁਖੁ ਕਰਮ ਕਰੇ ਅਹੰਕਾਰੀ ॥
18 ਜੂਐ ਜਨਮੁ ਸਭ ਬਾਜੀ ਹਾਰੀ ॥
19 ਅੰਤਰਿ ਲੋਭੁ ਮਹਾ ਗੁਬਾਰਾ ਫਿਰਿ ਫਿਰਿ ਆਵਣ ਜਾਵਣਿਆ ॥੭॥
20 ਆਪੇ ਕਰਤਾ ਦੇ ਵਡਿਆਈ ॥
21 ਜਿਨ ਕਉ ਆਪਿ ਲਿਖਤੁ ਧੁਰਿ ਪਾਈ ॥
22 ਨਾਨਕ ਨਾਮੁ ਮਿਲੈ ਭਉ ਭੰਜਨੁ ਗੁਰਸਬਦੀ ਸੁਖੁ ਪਾਵਣਿਆ ॥੮॥੧॥੩੪॥
23 ਮਾਝ ਮਹਲਾ ੫ ਘਰੁ ੧ ॥
24 ਅੰਤਰਿ ਅਲਖੁ ਨ ਜਾਈ ਲਖਿਆ ॥
25 ਨਾਮੁ ਰਤਨੁ ਲੈ ਗੁਝਾ ਰਖਿਆ ॥
26 ਅਗਮੁ ਅਗੋਚਰੁ ਸਭ ਤੇ ਊਚਾ ਗੁਰ ਕੈ ਸਬਦਿ ਲਖਾਵਣਿਆ ॥੧॥
27 ਹਉ ਵਾਰੀ ਜੀਉ ਵਾਰੀ ਕਲਿ ਮਹਿ ਨਾਮੁ ਸੁਣਾਵਣਿਆ ॥
28 ਸੰਤ ਪਿਆਰੇ ਸਚੈ ਧਾਰੇ ਵਡਭਾਗੀ ਦਰਸਨੁ ਪਾਵਣਿਆ ॥੧॥ ਰਹਾਉ ॥
29 ਸਾਧਿਕ ਸਿਧ ਜਿਸੈ ਕਉ ਫਿਰਦੇ ॥
30 ਬ੍ਰਹਮੇ ਇੰਦ੍ਰ ਧਿਆਇਨਿ ਹਿਰਦੇ ॥
31 ਕੋਟਿ ਤੇਤੀਸਾ ਖੋਜਹਿ ਤਾ ਕਉ ਗੁਰ ਮਿਲਿ ਹਿਰਦੈ ਗਾਵਣਿਆ ॥੨॥
32 ਆਠ ਪਹਰ ਤੁਧੁ ਜਾਪੇ ਪਵਨਾ ॥
33 ਧਰਤੀ ਸੇਵਕ ਪਾਇਕ ਚਰਨਾ ॥
34 ਖਾਣੀ ਬਾਣੀ ਸਰਬ ਨਿਵਾਸੀ ਸਭਨਾ ਕੈ ਮਨਿ ਭਾਵਣਿਆ ॥੩॥
35 ਸਾਚਾ ਸਾਹਿਬੁ ਗੁਰਮੁਖਿ ਜਾਪੈ ॥
36 ਪੂਰੇ ਗੁਰ ਕੈ ਸਬਦਿ ਸਿਞਾਪੈ ॥
37 ਜਿਨ ਪੀਆ ਸੇਈ ਤ੍ਰਿਪਤਾਸੇ ਸਚੇ ਸਚਿ ਅਘਾਵਣਿਆ ॥੪॥
38 ਤਿਸੁ ਘਰਿ ਸਹਜਾ ਸੋਈ ਸੁਹੇਲਾ ॥
39 ਅਨਦ ਬਿਨੋਦ ਕਰੇ ਸਦ ਕੇਲਾ ॥
40 ਸੋ ਧਨਵੰਤਾ ਸੋ ਵਡ ਸਾਹਾ ਜੋ ਗੁਰ ਚਰਣੀ ਮਨੁ ਲਾਵਣਿਆ ॥੫॥
41 ਪਹਿਲੋ ਦੇ ਤੈਂ ਰਿਜਕੁ ਸਮਾਹਾ ॥
42 ਪਿਛੋ ਦੇ ਤੈਂ ਜੰਤੁ ਉਪਾਹਾ ॥
43 ਤੁਧੁ ਜੇਵਡੁ ਦਾਤਾ ਅਵਰੁ ਨ ਸੁਆਮੀ ਲਵੈ ਨ ਕੋਈ ਲਾਵਣਿਆ ॥੬॥
44 ਜਿਸੁ ਤੂੰ ਤੁਠਾ ਸੋ ਤੁਧੁ ਧਿਆਏ ॥
45 ਸਾਧ ਜਨਾ ਕਾ ਮੰਤ੍ਰੁ ਕਮਾਏ ॥
46 ਆਪਿ ਤਰੈ ਸਗਲੇ ਕੁਲ ਤਾਰੇ ਤਿਸੁ ਦਰਗਹ ਠਾਕ ਨ ਪਾਵਣਿਆ ॥੭॥