Ang 132
1 ਅੰਧ ਕੂਪ ਤੇ ਕੰਢੈ ਚਾੜੇ ॥
2 ਕਰਿ ਕਿਰਪਾ ਦਾਸ ਨਦਰਿ ਨਿਹਾਲੇ ॥
3 ਗੁਣ ਗਾਵਹਿ ਪੂਰਨ ਅਬਿਨਾਸੀ ਕਹਿ ਸੁਣਿ ਤੋਟਿ ਨ ਆਵਣਿਆ ॥੪॥
4 ਐਥੈ ਓਥੈ ਤੂੰਹੈ ਰਖਵਾਲਾ ॥
5 ਮਾਤ ਗਰਭ ਮਹਿ ਤੁਮ ਹੀ ਪਾਲਾ ॥
6 ਮਾਇਆ ਅਗਨਿ ਨ ਪੋਹੈ ਤਿਨ ਕਉ ਰੰਗਿ ਰਤੇ ਗੁਣ ਗਾਵਣਿਆ ॥੫॥
7 ਕਿਆ ਗੁਣ ਤੇਰੇ ਆਖਿ ਸਮਾਲੀ ॥
8 ਮਨ ਤਨ ਅੰਤਰਿ ਤੁਧੁ ਨਦਰਿ ਨਿਹਾਲੀ ॥
9 ਤੂੰ ਮੇਰਾ ਮੀਤੁ ਸਾਜਨੁ ਮੇਰਾ ਸੁਆਮੀ ਤੁਧੁ ਬਿਨੁ ਅਵਰੁ ਨ ਜਾਨਣਿਆ ॥੬॥
10 ਜਿਸ ਕਉ ਤੂੰ ਪ੍ਰਭ ਭਇਆ ਸਹਾਈ ॥
11 ਤਿਸੁ ਤਤੀ ਵਾਉ ਨ ਲਗੈ ਕਾਈ ॥
12 ਤੂ ਸਾਹਿਬੁ ਸਰਣਿ ਸੁਖਦਾਤਾ ਸਤਸੰਗਤਿ ਜਪਿ ਪ੍ਰਗਟਾਵਣਿਆ ॥੭॥
13 ਤੂੰ ਊਚ ਅਥਾਹੁ ਅਪਾਰੁ ਅਮੋਲਾ ॥
14 ਤੂੰ ਸਾਚਾ ਸਾਹਿਬੁ ਦਾਸੁ ਤੇਰਾ ਗੋਲਾ ॥
15 ਤੂੰ ਮੀਰਾ ਸਾਚੀ ਠਕੁਰਾਈ ਨਾਨਕ ਬਲਿ ਬਲਿ ਜਾਵਣਿਆ ॥੮॥੩॥੩੭॥
16 ਮਾਝ ਮਹਲਾ ੫ ਘਰੁ ੨ ॥
17 ਨਿਤ ਨਿਤ ਦਯੁ ਸਮਾਲੀਐ ॥
18 ਮੂਲਿ ਨ ਮਨਹੁ ਵਿਸਾਰੀਐ ॥ ਰਹਾਉ ॥
19 ਸੰਤਾ ਸੰਗਤਿ ਪਾਈਐ ॥
20 ਜਿਤੁ ਜਮ ਕੈ ਪੰਥਿ ਨ ਜਾਈਐ ॥
21 ਤੋਸਾ ਹਰਿ ਕਾ ਨਾਮੁ ਲੈ ਤੇਰੇ ਕੁਲਹਿ ਨ ਲਾਗੈ ਗਾਲਿ ਜੀਉ ॥੧॥
22 ਜੋ ਸਿਮਰੰਦੇ ਸਾਂਈਐ ॥
23 ਨਰਕਿ ਨ ਸੇਈ ਪਾਈਐ ॥
24 ਤਤੀ ਵਾਉ ਨ ਲਗਈ ਜਿਨ ਮਨਿ ਵੁਠਾ ਆਇ ਜੀਉ ॥੨॥
25 ਸੇਈ ਸੁੰਦਰ ਸੋਹਣੇ ॥
26 ਸਾਧਸੰਗਿ ਜਿਨ ਬੈਹਣੇ ॥
27 ਹਰਿ ਧਨੁ ਜਿਨੀ ਸੰਜਿਆ ਸੇਈ ਗੰਭੀਰ ਅਪਾਰ ਜੀਉ ॥੩॥
28 ਹਰਿ ਅਮਿਉ ਰਸਾਇਣੁ ਪੀਵੀਐ ॥
29 ਮੁਹਿ ਡਿਠੈ ਜਨ ਕੈ ਜੀਵੀਐ ॥
30 ਕਾਰਜ ਸਭਿ ਸਵਾਰਿ ਲੈ ਨਿਤ ਪੂਜਹੁ ਗੁਰ ਕੇ ਪਾਵ ਜੀਉ ॥੪॥
31 ਜੋ ਹਰਿ ਕੀਤਾ ਆਪਣਾ ॥
32 ਤਿਨਹਿ ਗੁਸਾਈ ਜਾਪਣਾ ॥
33 ਸੋ ਸੂਰਾ ਪਰਧਾਨੁ ਸੋ ਮਸਤਕਿ ਜਿਸ ਦੈ ਭਾਗੁ ਜੀਉ ॥੫॥
34 ਮਨ ਮੰਧੇ ਪ੍ਰਭੁ ਅਵਗਾਹੀਆ ॥
35 ਏਹਿ ਰਸ ਭੋਗਣ ਪਾਤਿਸਾਹੀਆ ॥
36 ਮੰਦਾ ਮੂਲਿ ਨ ਉਪਜਿਓ ਤਰੇ ਸਚੀ ਕਾਰੈ ਲਾਗਿ ਜੀਉ ॥੬॥
37 ਕਰਤਾ ਮੰਨਿ ਵਸਾਇਆ ॥
38 ਜਨਮੈ ਕਾ ਫਲੁ ਪਾਇਆ ॥
39 ਮਨਿ ਭਾਵੰਦਾ ਕੰਤੁ ਹਰਿ ਤੇਰਾ ਥਿਰੁ ਹੋਆ ਸੋਹਾਗੁ ਜੀਉ ॥੭॥
40 ਅਟਲ ਪਦਾਰਥੁ ਪਾਇਆ ॥
41 ਭੈ ਭੰਜਨ ਕੀ ਸਰਣਾਇਆ ॥
42 ਲਾਇ ਅੰਚਲਿ ਨਾਨਕ ਤਾਰਿਅਨੁ ਜਿਤਾ ਜਨਮੁ ਅਪਾਰ ਜੀਉ ॥੮॥੪॥੩੮॥
43 ੴ ਸਤਿਗੁਰ ਪ੍ਰਸਾਦਿ ॥
44 ਮਾਝ ਮਹਲਾ ੫ ਘਰੁ ੩ ॥
45 ਹਰਿ ਜਪਿ ਜਪੇ ਮਨੁ ਧੀਰੇ ॥੧॥ ਰਹਾਉ ॥
46 ਸਿਮਰਿ ਸਿਮਰਿ ਗੁਰਦੇਉ ਮਿਟਿ ਗਏ ਭੈ ਦੂਰੇ ॥੧॥
47 ਸਰਨਿ ਆਵੈ ਪਾਰਬ੍ਰਹਮ ਕੀ ਤਾ ਫਿਰਿ ਕਾਹੇ ਝੂਰੇ ॥੨॥