Sri Guru Granth Sahib Ji

Ang 1330

更换译本

1 ਆਪੇ ਖੇਲ ਕਰੇ ਸਭ ਕਰਤਾ ਐਸਾ ਬੂਝੈ ਕੋਈ ॥੩॥

2 ਨਾਉ ਪ੍ਰਭਾਤੈ ਸਬਦਿ ਧਿਆਈਐ ਛੋਡਹੁ ਦੁਨੀ ਪਰੀਤਾ ॥

3 ਪ੍ਰਣਵਤਿ ਨਾਨਕ ਦਾਸਨਿ ਦਾਸਾ ਜਗਿ ਹਾਰਿਆ ਤਿਨਿ ਜੀਤਾ ॥੪॥੯॥

4 ਪ੍ਰਭਾਤੀ ਮਹਲਾ ੧ ॥

5 ਮਨੁ ਮਾਇਆ ਮਨੁ ਧਾਇਆ ਮਨੁ ਪੰਖੀ ਆਕਾਸਿ ॥

6 ਤਸਕਰ ਸਬਦਿ ਨਿਵਾਰਿਆ ਨਗਰੁ ਵੁਠਾ ਸਾਬਾਸਿ ॥

7 ਜਾ ਤੂ ਰਾਖਹਿ ਰਾਖਿ ਲੈਹਿ ਸਾਬਤੁ ਹੋਵੈ ਰਾਸਿ ॥੧॥

8 ਐਸਾ ਨਾਮੁ ਰਤਨੁ ਨਿਧਿ ਮੇਰੈ ॥

9 ਗੁਰਮਤਿ ਦੇਹਿ ਲਗਉ ਪਗਿ ਤੇਰੈ ॥੧॥ ਰਹਾਉ ॥

10 ਮਨੁ ਜੋਗੀ ਮਨੁ ਭੋਗੀਆ ਮਨੁ ਮੂਰਖੁ ਗਾਵਾਰੁ ॥

11 ਮਨੁ ਦਾਤਾ ਮਨੁ ਮੰਗਤਾ ਮਨ ਸਿਰਿ ਗੁਰੁ ਕਰਤਾਰੁ ॥

12 ਪੰਚ ਮਾਰਿ ਸੁਖੁ ਪਾਇਆ ਐਸਾ ਬ੍ਰਹਮੁ ਵੀਚਾਰੁ ॥੨॥

13 ਘਟਿ ਘਟਿ ਏਕੁ ਵਖਾਣੀਐ ਕਹਉ ਨ ਦੇਖਿਆ ਜਾਇ ॥

14 ਖੋਟੋ ਪੂਠੋ ਰਾਲੀਐ ਬਿਨੁ ਨਾਵੈ ਪਤਿ ਜਾਇ ॥

15 ਜਾ ਤੂ ਮੇਲਹਿ ਤਾ ਮਿਲਿ ਰਹਾਂ ਜਾਂ ਤੇਰੀ ਹੋਇ ਰਜਾਇ ॥੩॥

16 ਜਾਤਿ ਜਨਮੁ ਨਹ ਪੂਛੀਐ ਸਚ ਘਰੁ ਲੇਹੁ ਬਤਾਇ ॥

17 ਸਾ ਜਾਤਿ ਸਾ ਪਤਿ ਹੈ ਜੇਹੇ ਕਰਮ ਕਮਾਇ ॥

18 ਜਨਮ ਮਰਨ ਦੁਖੁ ਕਾਟੀਐ ਨਾਨਕ ਛੂਟਸਿ ਨਾਇ ॥੪॥੧੦॥

19 ਪ੍ਰਭਾਤੀ ਮਹਲਾ ੧ ॥

20 ਜਾਗਤੁ ਬਿਗਸੈ ਮੂਠੋ ਅੰਧਾ ॥

21 ਗਲਿ ਫਾਹੀ ਸਿਰਿ ਮਾਰੇ ਧੰਧਾ ॥

22 ਆਸਾ ਆਵੈ ਮਨਸਾ ਜਾਇ ॥

23 ਉਰਝੀ ਤਾਣੀ ਕਿਛੁ ਨ ਬਸਾਇ ॥੧॥

24 ਜਾਗਸਿ ਜੀਵਣ ਜਾਗਣਹਾਰਾ ॥

25 ਸੁਖ ਸਾਗਰ ਅੰਮ੍ਰਿਤ ਭੰਡਾਰਾ ॥੧॥ ਰਹਾਉ ॥

26 ਕਹਿਓ ਨ ਬੂਝੈ ਅੰਧੁ ਨ ਸੂਝੈ ਭੋਂਡੀ ਕਾਰ ਕਮਾਈ ॥

27 ਆਪੇ ਪ੍ਰੀਤਿ ਪ੍ਰੇਮ ਪਰਮੇਸੁਰੁ ਕਰਮੀ ਮਿਲੈ ਵਡਾਈ ॥੨॥

28 ਦਿਨੁ ਦਿਨੁ ਆਵੈ ਤਿਲੁ ਤਿਲੁ ਛੀਜੈ ਮਾਇਆ ਮੋਹੁ ਘਟਾਈ ॥

29 ਬਿਨੁ ਗੁਰ ਬੂਡੋ ਠਉਰ ਨ ਪਾਵੈ ਜਬ ਲਗ ਦੂਜੀ ਰਾਈ ॥੩॥

30 ਅਹਿਨਿਸਿ ਜੀਆ ਦੇਖਿ ਸਮੑਾਲੈ ਸੁਖੁ ਦੁਖੁ ਪੁਰਬਿ ਕਮਾਈ ॥

31 ਕਰਮਹੀਣੁ ਸਚੁ ਭੀਖਿਆ ਮਾਂਗੈ ਨਾਨਕ ਮਿਲੈ ਵਡਾਈ ॥੪॥੧੧॥

32 ਪ੍ਰਭਾਤੀ ਮਹਲਾ ੧ ॥

33 ਮਸਟਿ ਕਰਉ ਮੂਰਖੁ ਜਗਿ ਕਹੀਆ ॥

34 ਅਧਿਕ ਬਕਉ ਤੇਰੀ ਲਿਵ ਰਹੀਆ ॥

35 ਭੂਲ ਚੂਕ ਤੇਰੈ ਦਰਬਾਰਿ ॥

36 ਨਾਮ ਬਿਨਾ ਕੈਸੇ ਆਚਾਰ ॥੧॥

37 ਐਸੇ ਝੂਠਿ ਮੁਠੇ ਸੰਸਾਰਾ ॥

38 ਨਿੰਦਕੁ ਨਿੰਦੈ ਮੁਝੈ ਪਿਆਰਾ ॥੧॥ ਰਹਾਉ ॥

39 ਜਿਸੁ ਨਿੰਦਹਿ ਸੋਈ ਬਿਧਿ ਜਾਣੈ ॥

40 ਗੁਰ ਕੈ ਸਬਦੇ ਦਰਿ ਨੀਸਾਣੈ ॥

41 ਕਾਰਣ ਨਾਮੁ ਅੰਤਰਗਤਿ ਜਾਣੈ ॥

42 ਜਿਸ ਨੋ ਨਦਰਿ ਕਰੇ ਸੋਈ ਬਿਧਿ ਜਾਣੈ ॥੨॥

43 ਮੈ ਮੈਲੌ ਊਜਲੁ ਸਚੁ ਸੋਇ ॥

44 ਊਤਮੁ ਆਖਿ ਨ ਊਚਾ ਹੋਇ ॥

45 ਮਨਮੁਖੁ ਖੂਲੑਿ ਮਹਾ ਬਿਖੁ ਖਾਇ ॥

46 ਗੁਰਮੁਖਿ ਹੋਇ ਸੁ ਰਾਚੈ ਨਾਇ ॥੩॥

47 ਅੰਧੌ ਬੋਲੌ ਮੁਗਧੁ ਗਵਾਰੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题