Sri Guru Granth Sahib Ji

Ang 1340

更换译本

1 ਗੁਰ ਕਾ ਸਬਦੁ ਸਦਾ ਸਦ ਅਟਲਾ ॥

2 ਗੁਰ ਕੀ ਬਾਣੀ ਜਿਸੁ ਮਨਿ ਵਸੈ ॥

3 ਦੂਖੁ ਦਰਦੁ ਸਭੁ ਤਾ ਕਾ ਨਸੈ ॥੧॥

4 ਹਰਿ ਰੰਗਿ ਰਾਤਾ ਮਨੁ ਰਾਮ ਗੁਨ ਗਾਵੈ ॥

5 ਮੁਕਤੋੁ ਸਾਧੂ ਧੂਰੀ ਨਾਵੈ ॥੧॥ ਰਹਾਉ ॥

6 ਗੁਰ ਪਰਸਾਦੀ ਉਤਰੇ ਪਾਰਿ ॥

7 ਭਉ ਭਰਮੁ ਬਿਨਸੇ ਬਿਕਾਰ ॥

8 ਮਨ ਤਨ ਅੰਤਰਿ ਬਸੇ ਗੁਰ ਚਰਨਾ ॥

9 ਨਿਰਭੈ ਸਾਧ ਪਰੇ ਹਰਿ ਸਰਨਾ ॥੨॥

10 ਅਨਦ ਸਹਜ ਰਸ ਸੂਖ ਘਨੇਰੇ ॥

11 ਦੁਸਮਨੁ ਦੂਖੁ ਨ ਆਵੈ ਨੇਰੇ ॥

12 ਗੁਰਿ ਪੂਰੈ ਅਪੁਨੇ ਕਰਿ ਰਾਖੇ ॥

13 ਹਰਿ ਨਾਮੁ ਜਪਤ ਕਿਲਬਿਖ ਸਭਿ ਲਾਥੇ ॥੩॥

14 ਸੰਤ ਸਾਜਨ ਸਿਖ ਭਏ ਸੁਹੇਲੇ ॥

15 ਗੁਰਿ ਪੂਰੈ ਪ੍ਰਭ ਸਿਉ ਲੈ ਮੇਲੇ ॥

16 ਜਨਮ ਮਰਨ ਦੁਖ ਫਾਹਾ ਕਾਟਿਆ ॥

17 ਕਹੁ ਨਾਨਕ ਗੁਰਿ ਪੜਦਾ ਢਾਕਿਆ ॥੪॥੮॥

18 ਪ੍ਰਭਾਤੀ ਮਹਲਾ ੫ ॥

19 ਸਤਿਗੁਰਿ ਪੂਰੈ ਨਾਮੁ ਦੀਆ ॥

20 ਅਨਦ ਮੰਗਲ ਕਲਿਆਣ ਸਦਾ ਸੁਖੁ ਕਾਰਜੁ ਸਗਲਾ ਰਾਸਿ ਥੀਆ ॥੧॥ ਰਹਾਉ ॥

21 ਚਰਨ ਕਮਲ ਗੁਰ ਕੇ ਮਨਿ ਵੂਠੇ ॥

22 ਦੂਖ ਦਰਦ ਭ੍ਰਮ ਬਿਨਸੇ ਝੂਠੇ ॥੧॥

23 ਨਿਤ ਉਠਿ ਗਾਵਹੁ ਪ੍ਰਭ ਕੀ ਬਾਣੀ ॥

24 ਆਠ ਪਹਰ ਹਰਿ ਸਿਮਰਹੁ ਪ੍ਰਾਣੀ ॥੨॥

25 ਘਰਿ ਬਾਹਰਿ ਪ੍ਰਭੁ ਸਭਨੀ ਥਾਈ ॥

26 ਸੰਗਿ ਸਹਾਈ ਜਹ ਹਉ ਜਾਈ ॥੩॥

27 ਦੁਇ ਕਰ ਜੋੜਿ ਕਰੀ ਅਰਦਾਸਿ ॥

28 ਸਦਾ ਜਪੇ ਨਾਨਕੁ ਗੁਣਤਾਸੁ ॥੪॥੯॥

29 ਪ੍ਰਭਾਤੀ ਮਹਲਾ ੫ ॥

30 ਪਾਰਬ੍ਰਹਮੁ ਪ੍ਰਭੁ ਸੁਘੜ ਸੁਜਾਣੁ ॥

31 ਗੁਰੁ ਪੂਰਾ ਪਾਈਐ ਵਡਭਾਗੀ ਦਰਸਨ ਕਉ ਜਾਈਐ ਕੁਰਬਾਣੁ ॥੧॥ ਰਹਾਉ ॥

32 ਕਿਲਬਿਖ ਮੇਟੇ ਸਬਦਿ ਸੰਤੋਖੁ ॥

33 ਨਾਮੁ ਅਰਾਧਨ ਹੋਆ ਜੋਗੁ ॥

34 ਸਾਧਸੰਗਿ ਹੋਆ ਪਰਗਾਸੁ ॥

35 ਚਰਨ ਕਮਲ ਮਨ ਮਾਹਿ ਨਿਵਾਸੁ ॥੧॥

36 ਜਿਨਿ ਕੀਆ ਤਿਨਿ ਲੀਆ ਰਾਖਿ ॥

37 ਪ੍ਰਭੁ ਪੂਰਾ ਅਨਾਥ ਕਾ ਨਾਥੁ ॥

38 ਜਿਸਹਿ ਨਿਵਾਜੇ ਕਿਰਪਾ ਧਾਰਿ ॥

39 ਪੂਰਨ ਕਰਮ ਤਾ ਕੇ ਆਚਾਰ ॥੨॥

40 ਗੁਣ ਗਾਵੈ ਨਿਤ ਨਿਤ ਨਿਤ ਨਵੇ ॥

41 ਲਖ ਚਉਰਾਸੀਹ ਜੋਨਿ ਨ ਭਵੇ ॥

42 ਈਹਾਂ ਊਹਾਂ ਚਰਣ ਪੂਜਾਰੇ ॥

43 ਮੁਖੁ ਊਜਲੁ ਸਾਚੇ ਦਰਬਾਰੇ ॥੩॥

44 ਜਿਸੁ ਮਸਤਕਿ ਗੁਰਿ ਧਰਿਆ ਹਾਥੁ ॥

45 ਕੋਟਿ ਮਧੇ ਕੋ ਵਿਰਲਾ ਦਾਸੁ ॥

46 ਜਲਿ ਥਲਿ ਮਹੀਅਲਿ ਪੇਖੈ ਭਰਪੂਰਿ ॥

47 ਨਾਨਕ ਉਧਰਸਿ ਤਿਸੁ ਜਨ ਕੀ ਧੂਰਿ ॥੪॥੧੦॥

48 ਪ੍ਰਭਾਤੀ ਮਹਲਾ ੫ ॥

49 ਕੁਰਬਾਣੁ ਜਾਈ ਗੁਰ ਪੂਰੇ ਅਪਨੇ ॥

50 ਜਿਸੁ ਪ੍ਰਸਾਦਿ ਹਰਿ ਹਰਿ ਜਪੁ ਜਪਨੇ ॥੧॥ ਰਹਾਉ ॥

51 ਅੰਮ੍ਰਿਤ ਬਾਣੀ ਸੁਣਤ ਨਿਹਾਲ ॥

52 ਬਿਨਸਿ ਗਏ ਬਿਖਿਆ ਜੰਜਾਲ ॥੧॥

53 ਸਾਚ ਸਬਦ ਸਿਉ ਲਾਗੀ ਪ੍ਰੀਤਿ ॥

54 ਹਰਿ ਪ੍ਰਭੁ ਅਪੁਨਾ ਆਇਆ ਚੀਤਿ ॥੨॥

55 ਨਾਮੁ ਜਪਤ ਹੋਆ ਪਰਗਾਸੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题