Ang 1347
1 ਹਉਮੈ ਵਿਚਿ ਜਾਗ੍ਰਣੁ ਨ ਹੋਵਈ ਹਰਿ ਭਗਤਿ ਨ ਪਵਈ ਥਾਇ ॥
2 ਮਨਮੁਖ ਦਰਿ ਢੋਈ ਨਾ ਲਹਹਿ ਭਾਇ ਦੂਜੈ ਕਰਮ ਕਮਾਇ ॥੪॥
3 ਧ੍ਰਿਗੁ ਖਾਣਾ ਧ੍ਰਿਗੁ ਪੈਨੑਣਾ ਜਿਨੑਾ ਦੂਜੈ ਭਾਇ ਪਿਆਰੁ ॥
4 ਬਿਸਟਾ ਕੇ ਕੀੜੇ ਬਿਸਟਾ ਰਾਤੇ ਮਰਿ ਜੰਮਹਿ ਹੋਹਿ ਖੁਆਰੁ ॥੫॥
5 ਜਿਨ ਕਉ ਸਤਿਗੁਰੁ ਭੇਟਿਆ ਤਿਨਾ ਵਿਟਹੁ ਬਲਿ ਜਾਉ ॥
6 ਤਿਨ ਕੀ ਸੰਗਤਿ ਮਿਲਿ ਰਹਾਂ ਸਚੇ ਸਚਿ ਸਮਾਉ ॥੬॥
7 ਪੂਰੈ ਭਾਗਿ ਗੁਰੁ ਪਾਈਐ ਉਪਾਇ ਕਿਤੈ ਨ ਪਾਇਆ ਜਾਇ ॥
8 ਸਤਿਗੁਰ ਤੇ ਸਹਜੁ ਊਪਜੈ ਹਉਮੈ ਸਬਦਿ ਜਲਾਇ ॥੭॥
9 ਹਰਿ ਸਰਣਾਈ ਭਜੁ ਮਨ ਮੇਰੇ ਸਭ ਕਿਛੁ ਕਰਣੈ ਜੋਗੁ ॥
10 ਨਾਨਕ ਨਾਮੁ ਨ ਵੀਸਰੈ ਜੋ ਕਿਛੁ ਕਰੈ ਸੁ ਹੋਗੁ ॥੮॥੨॥੭॥੨॥੯॥
11 ਬਿਭਾਸ ਪ੍ਰਭਾਤੀ ਮਹਲਾ ੫ ਅਸਟਪਦੀਆ ॥
12 ੴ ਸਤਿਗੁਰ ਪ੍ਰਸਾਦਿ ॥
13 ਮਾਤ ਪਿਤਾ ਭਾਈ ਸੁਤੁ ਬਨਿਤਾ ॥
14 ਚੂਗਹਿ ਚੋਗ ਅਨੰਦ ਸਿਉ ਜੁਗਤਾ ॥
15 ਉਰਝਿ ਪਰਿਓ ਮਨ ਮੀਠ ਮੋੁਹਾਰਾ ॥
16 ਗੁਨ ਗਾਹਕ ਮੇਰੇ ਪ੍ਰਾਨ ਅਧਾਰਾ ॥੧॥
17 ਏਕੁ ਹਮਾਰਾ ਅੰਤਰਜਾਮੀ ॥
18 ਧਰ ਏਕਾ ਮੈ ਟਿਕ ਏਕਸੁ ਕੀ ਸਿਰਿ ਸਾਹਾ ਵਡ ਪੁਰਖੁ ਸੁਆਮੀ ॥੧॥ ਰਹਾਉ ॥
19 ਛਲ ਨਾਗਨਿ ਸਿਉ ਮੇਰੀ ਟੂਟਨਿ ਹੋਈ ॥
20 ਗੁਰਿ ਕਹਿਆ ਇਹ ਝੂਠੀ ਧੋਹੀ ॥
21 ਮੁਖਿ ਮੀਠੀ ਖਾਈ ਕਉਰਾਇ ॥
22 ਅੰਮ੍ਰਿਤ ਨਾਮਿ ਮਨੁ ਰਹਿਆ ਅਘਾਇ ॥੨॥
23 ਲੋਭ ਮੋਹ ਸਿਉ ਗਈ ਵਿਖੋਟਿ ॥
24 ਗੁਰਿ ਕ੍ਰਿਪਾਲਿ ਮੋਹਿ ਕੀਨੀ ਛੋਟਿ ॥
25 ਇਹ ਠਗਵਾਰੀ ਬਹੁਤੁ ਘਰ ਗਾਲੇ ॥
26 ਹਮ ਗੁਰਿ ਰਾਖਿ ਲੀਏ ਕਿਰਪਾਲੇ ॥੩॥
27 ਕਾਮ ਕ੍ਰੋਧ ਸਿਉ ਠਾਟੁ ਨ ਬਨਿਆ ॥
28 ਗੁਰ ਉਪਦੇਸੁ ਮੋਹਿ ਕਾਨੀ ਸੁਨਿਆ ॥
29 ਜਹ ਦੇਖਉ ਤਹ ਮਹਾ ਚੰਡਾਲ ॥
30 ਰਾਖਿ ਲੀਏ ਅਪੁਨੈ ਗੁਰਿ ਗੋਪਾਲ ॥੪॥
31 ਦਸ ਨਾਰੀ ਮੈ ਕਰੀ ਦੁਹਾਗਨਿ ॥
32 ਗੁਰਿ ਕਹਿਆ ਏਹ ਰਸਹਿ ਬਿਖਾਗਨਿ ॥
33 ਇਨ ਸਨਬੰਧੀ ਰਸਾਤਲਿ ਜਾਇ ॥
34 ਹਮ ਗੁਰਿ ਰਾਖੇ ਹਰਿ ਲਿਵ ਲਾਇ ॥੫॥
35 ਅਹੰਮੇਵ ਸਿਉ ਮਸਲਤਿ ਛੋਡੀ ॥
36 ਗੁਰਿ ਕਹਿਆ ਇਹੁ ਮੂਰਖੁ ਹੋਡੀ ॥
37 ਇਹੁ ਨੀਘਰੁ ਘਰੁ ਕਹੀ ਨ ਪਾਏ ॥
38 ਹਮ ਗੁਰਿ ਰਾਖਿ ਲੀਏ ਲਿਵ ਲਾਏ ॥੬॥
39 ਇਨ ਲੋਗਨ ਸਿਉ ਹਮ ਭਏ ਬੈਰਾਈ ॥
40 ਏਕ ਗ੍ਰਿਹ ਮਹਿ ਦੁਇ ਨ ਖਟਾਂਈ ॥
41 ਆਏ ਪ੍ਰਭ ਪਹਿ ਅੰਚਰਿ ਲਾਗਿ ॥
42 ਕਰਹੁ ਤਪਾਵਸੁ ਪ੍ਰਭ ਸਰਬਾਗਿ ॥੭॥
43 ਪ੍ਰਭ ਹਸਿ ਬੋਲੇ ਕੀਏ ਨਿਆਂਏਂ ॥
44 ਸਗਲ ਦੂਤ ਮੇਰੀ ਸੇਵਾ ਲਾਏ ॥
45 ਤੂੰ ਠਾਕੁਰੁ ਇਹੁ ਗ੍ਰਿਹੁ ਸਭੁ ਤੇਰਾ ॥
46 ਕਹੁ ਨਾਨਕ ਗੁਰਿ ਕੀਆ ਨਿਬੇਰਾ ॥੮॥੧॥
47 ਪ੍ਰਭਾਤੀ ਮਹਲਾ ੫ ॥