Ang 1349
1 ਜਹ ਸੇਵਕ ਗੋਪਾਲ ਗੁਸਾਈ ॥
2 ਪ੍ਰਭ ਸੁਪ੍ਰਸੰਨ ਭਏ ਗੋਪਾਲ ॥
3 ਜਨਮ ਜਨਮ ਕੇ ਮਿਟੇ ਬਿਤਾਲ ॥੫॥
4 ਹੋਮ ਜਗ ਉਰਧ ਤਪ ਪੂਜਾ ॥
5 ਕੋਟਿ ਤੀਰਥ ਇਸਨਾਨੁ ਕਰੀਜਾ ॥
6 ਚਰਨ ਕਮਲ ਨਿਮਖ ਰਿਦੈ ਧਾਰੇ ॥
7 ਗੋਬਿੰਦ ਜਪਤ ਸਭਿ ਕਾਰਜ ਸਾਰੇ ॥੬॥
8 ਊਚੇ ਤੇ ਊਚਾ ਪ੍ਰਭ ਥਾਨੁ ॥
9 ਹਰਿ ਜਨ ਲਾਵਹਿ ਸਹਜਿ ਧਿਆਨੁ ॥
10 ਦਾਸ ਦਾਸਨ ਕੀ ਬਾਂਛਉ ਧੂਰਿ ॥
11 ਸਰਬ ਕਲਾ ਪ੍ਰੀਤਮ ਭਰਪੂਰਿ ॥੭॥
12 ਮਾਤ ਪਿਤਾ ਹਰਿ ਪ੍ਰੀਤਮੁ ਨੇਰਾ ॥
13 ਮੀਤ ਸਾਜਨ ਭਰਵਾਸਾ ਤੇਰਾ ॥
14 ਕਰੁ ਗਹਿ ਲੀਨੇ ਅਪੁਨੇ ਦਾਸ ॥
15 ਜਪਿ ਜੀਵੈ ਨਾਨਕੁ ਗੁਣਤਾਸ ॥੮॥੩॥੨॥੭॥੧੨॥
16 ਬਿਭਾਸ ਪ੍ਰਭਾਤੀ ਬਾਣੀ ਭਗਤ ਕਬੀਰ ਜੀ ਕੀ ॥
17 ੴ ਸਤਿਗੁਰ ਪ੍ਰਸਾਦਿ ॥
18 ਮਰਨ ਜੀਵਨ ਕੀ ਸੰਕਾ ਨਾਸੀ ॥
19 ਆਪਨ ਰੰਗਿ ਸਹਜ ਪਰਗਾਸੀ ॥੧॥
20 ਪ੍ਰਗਟੀ ਜੋਤਿ ਮਿਟਿਆ ਅੰਧਿਆਰਾ ॥
21 ਰਾਮ ਰਤਨੁ ਪਾਇਆ ਕਰਤ ਬੀਚਾਰਾ ॥੧॥ ਰਹਾਉ ॥
22 ਜਹ ਅਨੰਦੁ ਦੁਖੁ ਦੂਰਿ ਪਇਆਨਾ ॥
23 ਮਨੁ ਮਾਨਕੁ ਲਿਵ ਤਤੁ ਲੁਕਾਨਾ ॥੨॥
24 ਜੋ ਕਿਛੁ ਹੋਆ ਸੁ ਤੇਰਾ ਭਾਣਾ ॥
25 ਜੋ ਇਵ ਬੂਝੈ ਸੁ ਸਹਜਿ ਸਮਾਣਾ ॥੩॥
26 ਕਹਤੁ ਕਬੀਰੁ ਕਿਲਬਿਖ ਗਏ ਖੀਣਾ ॥
27 ਮਨੁ ਭਇਆ ਜਗਜੀਵਨ ਲੀਣਾ ॥੪॥੧॥
28 ਪ੍ਰਭਾਤੀ ॥
29 ਅਲਹੁ ਏਕੁ ਮਸੀਤਿ ਬਸਤੁ ਹੈ ਅਵਰੁ ਮੁਲਖੁ ਕਿਸੁ ਕੇਰਾ ॥
30 ਹਿੰਦੂ ਮੂਰਤਿ ਨਾਮ ਨਿਵਾਸੀ ਦੁਹ ਮਹਿ ਤਤੁ ਨ ਹੇਰਾ ॥੧॥
31 ਅਲਹ ਰਾਮ ਜੀਵਉ ਤੇਰੇ ਨਾਈ ॥
32 ਤੂ ਕਰਿ ਮਿਹਰਾਮਤਿ ਸਾਈ ॥੧॥ ਰਹਾਉ ॥
33 ਦਖਨ ਦੇਸਿ ਹਰੀ ਕਾ ਬਾਸਾ ਪਛਿਮਿ ਅਲਹ ਮੁਕਾਮਾ ॥
34 ਦਿਲ ਮਹਿ ਖੋਜਿ ਦਿਲੈ ਦਿਲਿ ਖੋਜਹੁ ਏਹੀ ਠਉਰ ਮੁਕਾਮਾ ॥੨॥
35 ਬ੍ਰਹਮਨ ਗਿਆਸ ਕਰਹਿ ਚਉਬੀਸਾ ਕਾਜੀ ਮਹ ਰਮਜਾਨਾ ॥
36 ਗਿਆਰਹ ਮਾਸ ਪਾਸ ਕੈ ਰਾਖੇ ਏਕੈ ਮਾਹਿ ਨਿਧਾਨਾ ॥੩॥
37 ਕਹਾ ਉਡੀਸੇ ਮਜਨੁ ਕੀਆ ਕਿਆ ਮਸੀਤਿ ਸਿਰੁ ਨਾਂਏਂ ॥
38 ਦਿਲ ਮਹਿ ਕਪਟੁ ਨਿਵਾਜ ਗੁਜਾਰੈ ਕਿਆ ਹਜ ਕਾਬੈ ਜਾਂਏਂ ॥੪॥
39 ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮੑਾਰੇ ॥
40 ਕਬੀਰੁ ਪੂੰਗਰਾ ਰਾਮ ਅਲਹ ਕਾ ਸਭ ਗੁਰ ਪੀਰ ਹਮਾਰੇ ॥੫॥
41 ਕਹਤੁ ਕਬੀਰੁ ਸੁਨਹੁ ਨਰ ਨਰਵੈ ਪਰਹੁ ਏਕ ਕੀ ਸਰਨਾ ॥
42 ਕੇਵਲ ਨਾਮੁ ਜਪਹੁ ਰੇ ਪ੍ਰਾਨੀ ਤਬ ਹੀ ਨਿਹਚੈ ਤਰਨਾ ॥੬॥੨॥
43 ਪ੍ਰਭਾਤੀ ॥
44 ਅਵਲਿ ਅਲਹ ਨੂਰੁ ਉਪਾਇਆ ਕੁਦਰਤਿ ਕੇ ਸਭ ਬੰਦੇ ॥
45 ਏਕ ਨੂਰ ਤੇ ਸਭੁ ਜਗੁ ਉਪਜਿਆ ਕਉਨ ਭਲੇ ਕੋ ਮੰਦੇ ॥੧॥