Sri Guru Granth Sahib Ji

Ang 15

更换译本

1 ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥

2 ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥

3 ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥੪॥੨॥

4 ਸਿਰੀਰਾਗੁ ਮਹਲਾ ੧ ॥

5 ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥

6 ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥

7 ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥੧॥

8 ਬਾਬਾ ਮਾਇਆ ਰਚਨਾ ਧੋਹੁ ॥

9 ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥੧॥ ਰਹਾਉ ॥

10 ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥

11 ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥

12 ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥੨॥

13 ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥

14 ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥

15 ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥੩॥

16 ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥

17 ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥

18 ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥੪॥੩॥

19 ਸਿਰੀਰਾਗੁ ਮਹਲਾ ੧ ॥

20 ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥

21 ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥

22 ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥੧॥

23 ਬਾਬਾ ਬੋਲੀਐ ਪਤਿ ਹੋਇ ॥

24 ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥੧॥ ਰਹਾਉ ॥

25 ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥

26 ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥

27 ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥੨॥

28 ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥

29 ਫਿਕਾ ਬੋਲਿ ਵਿਗੁਚਣਾ ਸੁਣਿ ਮੂਰਖ ਮਨ ਅਜਾਣ ॥

30 ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥੩॥

31 ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥

32 ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥

33 ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥੪॥੪॥

34 ਸਿਰੀਰਾਗੁ ਮਹਲਾ ੧ ॥

35 ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥

36 ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥

37 ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥

38 ਨਾਨਕ ਸਾਚੇ ਕਉ ਸਚੁ ਜਾਣੁ ॥

39 ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ ਰਹਾਉ ॥

40 ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题