Ang 158
1 ਮਨਿ ਨਿਰਮਲਿ ਵਸੈ ਸਚੁ ਸੋਇ ॥
2 ਸਾਚਿ ਵਸਿਐ ਸਾਚੀ ਸਭ ਕਾਰ ॥
3 ਊਤਮ ਕਰਣੀ ਸਬਦ ਬੀਚਾਰ ॥੩॥
4 ਗੁਰ ਤੇ ਸਾਚੀ ਸੇਵਾ ਹੋਇ ॥
5 ਗੁਰਮੁਖਿ ਨਾਮੁ ਪਛਾਣੈ ਕੋਇ ॥
6 ਜੀਵੈ ਦਾਤਾ ਦੇਵਣਹਾਰੁ ॥
7 ਨਾਨਕ ਹਰਿ ਨਾਮੇ ਲਗੈ ਪਿਆਰੁ ॥੪॥੧॥੨੧॥
8 ਗਉੜੀ ਗੁਆਰੇਰੀ ਮਹਲਾ ੩ ॥
9 ਗੁਰ ਤੇ ਗਿਆਨੁ ਪਾਏ ਜਨੁ ਕੋਇ ॥
10 ਗੁਰ ਤੇ ਬੂਝੈ ਸੀਝੈ ਸੋਇ ॥
11 ਗੁਰ ਤੇ ਸਹਜੁ ਸਾਚੁ ਬੀਚਾਰੁ ॥
12 ਗੁਰ ਤੇ ਪਾਏ ਮੁਕਤਿ ਦੁਆਰੁ ॥੧॥
13 ਪੂਰੈ ਭਾਗਿ ਮਿਲੈ ਗੁਰੁ ਆਇ ॥
14 ਸਾਚੈ ਸਹਜਿ ਸਾਚਿ ਸਮਾਇ ॥੧॥ ਰਹਾਉ ॥
15 ਗੁਰਿ ਮਿਲਿਐ ਤ੍ਰਿਸਨਾ ਅਗਨਿ ਬੁਝਾਏ ॥
16 ਗੁਰ ਤੇ ਸਾਂਤਿ ਵਸੈ ਮਨਿ ਆਏ ॥
17 ਗੁਰ ਤੇ ਪਵਿਤ ਪਾਵਨ ਸੁਚਿ ਹੋਇ ॥
18 ਗੁਰ ਤੇ ਸਬਦਿ ਮਿਲਾਵਾ ਹੋਇ ॥੨॥
19 ਬਾਝੁ ਗੁਰੂ ਸਭ ਭਰਮਿ ਭੁਲਾਈ ॥
20 ਬਿਨੁ ਨਾਵੈ ਬਹੁਤਾ ਦੁਖੁ ਪਾਈ ॥
21 ਗੁਰਮੁਖਿ ਹੋਵੈ ਸੁ ਨਾਮੁ ਧਿਆਈ ॥
22 ਦਰਸਨਿ ਸਚੈ ਸਚੀ ਪਤਿ ਹੋਈ ॥੩॥
23 ਕਿਸ ਨੋ ਕਹੀਐ ਦਾਤਾ ਇਕੁ ਸੋਈ ॥
24 ਕਿਰਪਾ ਕਰੇ ਸਬਦਿ ਮਿਲਾਵਾ ਹੋਈ ॥
25 ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥
26 ਨਾਨਕ ਸਾਚੇ ਸਾਚਿ ਸਮਾਵਾ ॥੪॥੨॥੨੨॥
27 ਗਉੜੀ ਗੁਆਰੇਰੀ ਮਹਲਾ ੩ ॥
28 ਸੁ ਥਾਉ ਸਚੁ ਮਨੁ ਨਿਰਮਲੁ ਹੋਇ ॥
29 ਸਚਿ ਨਿਵਾਸੁ ਕਰੇ ਸਚੁ ਸੋਇ ॥
30 ਸਚੀ ਬਾਣੀ ਜੁਗ ਚਾਰੇ ਜਾਪੈ ॥
31 ਸਭੁ ਕਿਛੁ ਸਾਚਾ ਆਪੇ ਆਪੈ ॥੧॥
32 ਕਰਮੁ ਹੋਵੈ ਸਤਸੰਗਿ ਮਿਲਾਏ ॥
33 ਹਰਿ ਗੁਣ ਗਾਵੈ ਬੈਸਿ ਸੁ ਥਾਏ ॥੧॥ ਰਹਾਉ ॥
34 ਜਲਉ ਇਹ ਜਿਹਵਾ ਦੂਜੈ ਭਾਇ ॥
35 ਹਰਿ ਰਸੁ ਨ ਚਾਖੈ ਫੀਕਾ ਆਲਾਇ ॥
36 ਬਿਨੁ ਬੂਝੇ ਤਨੁ ਮਨੁ ਫੀਕਾ ਹੋਇ ॥
37 ਬਿਨੁ ਨਾਵੈ ਦੁਖੀਆ ਚਲਿਆ ਰੋਇ ॥੨॥
38 ਰਸਨਾ ਹਰਿ ਰਸੁ ਚਾਖਿਆ ਸਹਜਿ ਸੁਭਾਇ ॥
39 ਗੁਰ ਕਿਰਪਾ ਤੇ ਸਚਿ ਸਮਾਇ ॥
40 ਸਾਚੇ ਰਾਤੀ ਗੁਰਸਬਦੁ ਵੀਚਾਰ ॥
41 ਅੰਮ੍ਰਿਤੁ ਪੀਵੈ ਨਿਰਮਲ ਧਾਰ ॥੩॥
42 ਨਾਮਿ ਸਮਾਵੈ ਜੋ ਭਾਡਾ ਹੋਇ ॥
43 ਊਂਧੈ ਭਾਂਡੈ ਟਿਕੈ ਨ ਕੋਇ ॥
44 ਗੁਰਸਬਦੀ ਮਨਿ ਨਾਮਿ ਨਿਵਾਸੁ ॥
45 ਨਾਨਕ ਸਚੁ ਭਾਂਡਾ ਜਿਸੁ ਸਬਦ ਪਿਆਸ ॥੪॥੩॥੨੩॥
46 ਗਉੜੀ ਗੁਆਰੇਰੀ ਮਹਲਾ ੩ ॥
47 ਇਕਿ ਗਾਵਤ ਰਹੇ ਮਨਿ ਸਾਦੁ ਨ ਪਾਇ ॥
48 ਹਉਮੈ ਵਿਚਿ ਗਾਵਹਿ ਬਿਰਥਾ ਜਾਇ ॥
49 ਗਾਵਣਿ ਗਾਵਹਿ ਜਿਨ ਨਾਮ ਪਿਆਰੁ ॥
50 ਸਾਚੀ ਬਾਣੀ ਸਬਦ ਬੀਚਾਰੁ ॥੧॥
51 ਗਾਵਤ ਰਹੈ ਜੇ ਸਤਿਗੁਰ ਭਾਵੈ ॥
52 ਮਨੁ ਤਨੁ ਰਾਤਾ ਨਾਮਿ ਸੁਹਾਵੈ ॥੧॥ ਰਹਾਉ ॥
53 ਇਕਿ ਗਾਵਹਿ ਇਕਿ ਭਗਤਿ ਕਰੇਹਿ ॥
54 ਨਾਮੁ ਨ ਪਾਵਹਿ ਬਿਨੁ ਅਸਨੇਹ ॥
55 ਸਚੀ ਭਗਤਿ ਗੁਰਸਬਦ ਪਿਆਰਿ ॥
56 ਅਪਨਾ ਪਿਰੁ ਰਾਖਿਆ ਸਦਾ ਉਰਿ ਧਾਰਿ ॥੨॥