Ang 165
1 ਗਉੜੀ ਗੁਆਰੇਰੀ ਮਹਲਾ ੪ ॥
2 ਸਤਿਗੁਰ ਸੇਵਾ ਸਫਲ ਹੈ ਬਣੀ ॥
3 ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥
4 ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥
5 ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥
6 ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥
7 ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥
8 ਧਾਵਤ ਪੰਚ ਰਹੇ ਹਰਿ ਧਿਆਇਆ ॥
9 ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥
10 ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥
11 ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥
12 ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥
13 ਗੁਰ ਸੇਵਾ ਆਪਿ ਹਰਿ ਭਾਵੈ ॥
14 ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥
15 ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥
16 ਗਉੜੀ ਗੁਆਰੇਰੀ ਮਹਲਾ ੪ ॥
17 ਹਰਿ ਆਪੇ ਜੋਗੀ ਡੰਡਾਧਾਰੀ ॥
18 ਹਰਿ ਆਪੇ ਰਵਿ ਰਹਿਆ ਬਨਵਾਰੀ ॥
19 ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥
20 ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥
21 ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥
22 ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥
23 ਹਰਿ ਆਪੇ ਵੇਖੈ ਵਿਗਸੈ ਆਪੇ ॥
24 ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥
25 ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥
26 ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥
27 ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥
28 ਹਰਿ ਆਪੇ ਬੇੜੀ ਤੁਲਹਾ ਤਾਰਾ ॥
29 ਹਰਿ ਆਪੇ ਗੁਰਮਤੀ ਨਿਸਤਾਰਾ ॥
30 ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥
31 ਗਉੜੀ ਬੈਰਾਗਣਿ ਮਹਲਾ ੪ ॥
32 ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥
33 ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥
34 ਹਮ ਵਣਜਾਰੇ ਰਾਮ ਕੇ ॥
35 ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥
36 ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥
37 ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥
38 ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥
39 ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥
40 ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥
41 ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥
42 ਗਉੜੀ ਬੈਰਾਗਣਿ ਮਹਲਾ ੪ ॥
43 ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥
44 ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥
45 ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥