Ang 179
1 ਮਨ ਮੇਰੇ ਗਹੁ ਹਰਿ ਨਾਮ ਕਾ ਓਲਾ ॥
2 ਤੁਝੈ ਨ ਲਾਗੈ ਤਾਤਾ ਝੋਲਾ ॥੧॥ ਰਹਾਉ ॥
3 ਜਿਉ ਬੋਹਿਥੁ ਭੈ ਸਾਗਰ ਮਾਹਿ ॥
4 ਅੰਧਕਾਰ ਦੀਪਕ ਦੀਪਾਹਿ ॥
5 ਅਗਨਿ ਸੀਤ ਕਾ ਲਾਹਸਿ ਦੂਖ ॥
6 ਨਾਮੁ ਜਪਤ ਮਨਿ ਹੋਵਤ ਸੂਖ ॥੨॥
7 ਉਤਰਿ ਜਾਇ ਤੇਰੇ ਮਨ ਕੀ ਪਿਆਸ ॥
8 ਪੂਰਨ ਹੋਵੈ ਸਗਲੀ ਆਸ ॥
9 ਡੋਲੈ ਨਾਹੀ ਤੁਮਰਾ ਚੀਤੁ ॥
10 ਅੰਮ੍ਰਿਤ ਨਾਮੁ ਜਪਿ ਗੁਰਮੁਖਿ ਮੀਤ ॥੩॥
11 ਨਾਮੁ ਅਉਖਧੁ ਸੋਈ ਜਨੁ ਪਾਵੈ ॥
12 ਕਰਿ ਕਿਰਪਾ ਜਿਸੁ ਆਪਿ ਦਿਵਾਵੈ ॥
13 ਹਰਿ ਹਰਿ ਨਾਮੁ ਜਾ ਕੈ ਹਿਰਦੈ ਵਸੈ ॥
14 ਦੂਖੁ ਦਰਦੁ ਤਿਹ ਨਾਨਕ ਨਸੈ ॥੪॥੧੦॥੭੯॥
15 ਗਉੜੀ ਗੁਆਰੇਰੀ ਮਹਲਾ ੫ ॥
16 ਬਹੁਤੁ ਦਰਬੁ ਕਰਿ ਮਨੁ ਨ ਅਘਾਨਾ ॥
17 ਅਨਿਕ ਰੂਪ ਦੇਖਿ ਨਹ ਪਤੀਆਨਾ ॥
18 ਪੁਤ੍ਰ ਕਲਤ੍ਰ ਉਰਝਿਓ ਜਾਨਿ ਮੇਰੀ ॥
19 ਓਹ ਬਿਨਸੈ ਓਇ ਭਸਮੈ ਢੇਰੀ ॥੧॥
20 ਬਿਨੁ ਹਰਿ ਭਜਨ ਦੇਖਉ ਬਿਲਲਾਤੇ ॥
21 ਧ੍ਰਿਗੁ ਤਨੁ ਧ੍ਰਿਗੁ ਧਨੁ ਮਾਇਆ ਸੰਗਿ ਰਾਤੇ ॥੧॥ ਰਹਾਉ ॥
22 ਜਿਉ ਬਿਗਾਰੀ ਕੈ ਸਿਰਿ ਦੀਜਹਿ ਦਾਮ ॥
23 ਓਇ ਖਸਮੈ ਕੈ ਗ੍ਰਿਹਿ ਉਨ ਦੂਖ ਸਹਾਮ ॥
24 ਜਿਉ ਸੁਪਨੈ ਹੋਇ ਬੈਸਤ ਰਾਜਾ ॥
25 ਨੇਤ੍ਰ ਪਸਾਰੈ ਤਾ ਨਿਰਾਰਥ ਕਾਜਾ ॥੨॥
26 ਜਿਉ ਰਾਖਾ ਖੇਤ ਊਪਰਿ ਪਰਾਏ ॥
27 ਖੇਤੁ ਖਸਮ ਕਾ ਰਾਖਾ ਉਠਿ ਜਾਏ ॥
28 ਉਸੁ ਖੇਤ ਕਾਰਣਿ ਰਾਖਾ ਕੜੈ ॥
29 ਤਿਸ ਕੈ ਪਾਲੈ ਕਛੂ ਨ ਪੜੈ ॥੩॥
30 ਜਿਸ ਕਾ ਰਾਜੁ ਤਿਸੈ ਕਾ ਸੁਪਨਾ ॥
31 ਜਿਨਿ ਮਾਇਆ ਦੀਨੀ ਤਿਨਿ ਲਾਈ ਤ੍ਰਿਸਨਾ ॥
32 ਆਪਿ ਬਿਨਾਹੇ ਆਪਿ ਕਰੇ ਰਾਸਿ ॥
33 ਨਾਨਕ ਪ੍ਰਭ ਆਗੈ ਅਰਦਾਸਿ ॥੪॥੧੧॥੮੦॥
34 ਗਉੜੀ ਗੁਆਰੇਰੀ ਮਹਲਾ ੫ ॥
35 ਬਹੁ ਰੰਗ ਮਾਇਆ ਬਹੁ ਬਿਧਿ ਪੇਖੀ ॥
36 ਕਲਮ ਕਾਗਦ ਸਿਆਨਪ ਲੇਖੀ ॥
37 ਮਹਰ ਮਲੂਕ ਹੋਇ ਦੇਖਿਆ ਖਾਨ ॥
38 ਤਾ ਤੇ ਨਾਹੀ ਮਨੁ ਤ੍ਰਿਪਤਾਨ ॥੧॥
39 ਸੋ ਸੁਖੁ ਮੋ ਕਉ ਸੰਤ ਬਤਾਵਹੁ ॥
40 ਤ੍ਰਿਸਨਾ ਬੂਝੈ ਮਨੁ ਤ੍ਰਿਪਤਾਵਹੁ ॥੧॥ ਰਹਾਉ ॥
41 ਅਸੁ ਪਵਨ ਹਸਤਿ ਅਸਵਾਰੀ ॥
42 ਚੋਆ ਚੰਦਨੁ ਸੇਜ ਸੁੰਦਰਿ ਨਾਰੀ ॥
43 ਨਟ ਨਾਟਿਕ ਆਖਾਰੇ ਗਾਇਆ ॥
44 ਤਾ ਮਹਿ ਮਨਿ ਸੰਤੋਖੁ ਨ ਪਾਇਆ ॥੨॥
45 ਤਖਤੁ ਸਭਾ ਮੰਡਨ ਦੋਲੀਚੇ ॥
46 ਸਗਲ ਮੇਵੇ ਸੁੰਦਰ ਬਾਗੀਚੇ ॥
47 ਆਖੇੜ ਬਿਰਤਿ ਰਾਜਨ ਕੀ ਲੀਲਾ ॥
48 ਮਨੁ ਨ ਸੁਹੇਲਾ ਪਰਪੰਚੁ ਹੀਲਾ ॥੩॥
49 ਕਰਿ ਕਿਰਪਾ ਸੰਤਨ ਸਚੁ ਕਹਿਆ ॥
50 ਸਰਬ ਸੂਖ ਇਹੁ ਆਨੰਦੁ ਲਹਿਆ ॥
51 ਸਾਧਸੰਗਿ ਹਰਿ ਕੀਰਤਨੁ ਗਾਈਐ ॥
52 ਕਹੁ ਨਾਨਕ ਵਡਭਾਗੀ ਪਾਈਐ ॥੪॥
53 ਜਾ ਕੈ ਹਰਿ ਧਨੁ ਸੋਈ ਸੁਹੇਲਾ ॥
54 ਪ੍ਰਭ ਕਿਰਪਾ ਤੇ ਸਾਧਸੰਗਿ ਮੇਲਾ ॥੧॥ ਰਹਾਉ ਦੂਜਾ ॥੧੨॥੮੧॥
55 ਗਉੜੀ ਗੁਆਰੇਰੀ ਮਹਲਾ ੫ ॥