Ang 190
1 ਚਰਨ ਠਾਕੁਰ ਕੈ ਮਾਰਗਿ ਧਾਵਉ ॥੧॥
2 ਭਲੋ ਸਮੋ ਸਿਮਰਨ ਕੀ ਬਰੀਆ ॥
3 ਸਿਮਰਤ ਨਾਮੁ ਭੈ ਪਾਰਿ ਉਤਰੀਆ ॥੧॥ ਰਹਾਉ ॥
4 ਨੇਤ੍ਰ ਸੰਤਨ ਕਾ ਦਰਸਨੁ ਪੇਖੁ ॥
5 ਪ੍ਰਭ ਅਵਿਨਾਸੀ ਮਨ ਮਹਿ ਲੇਖੁ ॥੨॥
6 ਸੁਣਿ ਕੀਰਤਨੁ ਸਾਧ ਪਹਿ ਜਾਇ ॥
7 ਜਨਮ ਮਰਣ ਕੀ ਤ੍ਰਾਸ ਮਿਟਾਇ ॥੩॥
8 ਚਰਣ ਕਮਲ ਠਾਕੁਰ ਉਰਿ ਧਾਰਿ ॥
9 ਦੁਲਭ ਦੇਹ ਨਾਨਕ ਨਿਸਤਾਰਿ ॥੪॥੫੧॥੧੨੦॥
10 ਗਉੜੀ ਮਹਲਾ ੫ ॥
11 ਜਾ ਕਉ ਅਪਨੀ ਕਿਰਪਾ ਧਾਰੈ ॥
12 ਸੋ ਜਨੁ ਰਸਨਾ ਨਾਮੁ ਉਚਾਰੈ ॥੧॥
13 ਹਰਿ ਬਿਸਰਤ ਸਹਸਾ ਦੁਖੁ ਬਿਆਪੈ ॥
14 ਸਿਮਰਤ ਨਾਮੁ ਭਰਮੁ ਭਉ ਭਾਗੈ ॥੧॥ ਰਹਾਉ ॥
15 ਹਰਿ ਕੀਰਤਨੁ ਸੁਣੈ ਹਰਿ ਕੀਰਤਨੁ ਗਾਵੈ ॥
16 ਤਿਸੁ ਜਨ ਦੂਖੁ ਨਿਕਟਿ ਨਹੀ ਆਵੈ ॥੨॥
17 ਹਰਿ ਕੀ ਟਹਲ ਕਰਤ ਜਨੁ ਸੋਹੈ ॥
18 ਤਾ ਕਉ ਮਾਇਆ ਅਗਨਿ ਨ ਪੋਹੈ ॥੩॥
19 ਮਨਿ ਤਨਿ ਮੁਖਿ ਹਰਿ ਨਾਮੁ ਦਇਆਲ ॥
20 ਨਾਨਕ ਤਜੀਅਲੇ ਅਵਰਿ ਜੰਜਾਲ ॥੪॥੫੨॥੧੨੧॥
21 ਗਉੜੀ ਮਹਲਾ ੫ ॥
22 ਛਾਡਿ ਸਿਆਨਪ ਬਹੁ ਚਤੁਰਾਈ ॥
23 ਗੁਰ ਪੂਰੇ ਕੀ ਟੇਕ ਟਿਕਾਈ ॥੧॥
24 ਦੁਖ ਬਿਨਸੇ ਸੁਖ ਹਰਿ ਗੁਣ ਗਾਇ ॥
25 ਗੁਰੁ ਪੂਰਾ ਭੇਟਿਆ ਲਿਵ ਲਾਇ ॥੧॥ ਰਹਾਉ ॥
26 ਹਰਿ ਕਾ ਨਾਮੁ ਦੀਓ ਗੁਰਿ ਮੰਤ੍ਰੁ ॥
27 ਮਿਟੇ ਵਿਸੂਰੇ ਉਤਰੀ ਚਿੰਤ ॥੨॥
28 ਅਨਦ ਭਏ ਗੁਰ ਮਿਲਤ ਕ੍ਰਿਪਾਲ ॥
29 ਕਰਿ ਕਿਰਪਾ ਕਾਟੇ ਜਮ ਜਾਲ ॥੩॥
30 ਕਹੁ ਨਾਨਕ ਗੁਰੁ ਪੂਰਾ ਪਾਇਆ ॥
31 ਤਾ ਤੇ ਬਹੁਰਿ ਨ ਬਿਆਪੈ ਮਾਇਆ ॥੪॥੫੩॥੧੨੨॥
32 ਗਉੜੀ ਮਹਲਾ ੫ ॥
33 ਰਾਖਿ ਲੀਆ ਗੁਰਿ ਪੂਰੈ ਆਪਿ ॥
34 ਮਨਮੁਖ ਕਉ ਲਾਗੋ ਸੰਤਾਪੁ ॥੧॥
35 ਗੁਰੂ ਗੁਰੂ ਜਪਿ ਮੀਤ ਹਮਾਰੇ ॥
36 ਮੁਖ ਊਜਲ ਹੋਵਹਿ ਦਰਬਾਰੇ ॥੧॥ ਰਹਾਉ ॥
37 ਗੁਰ ਕੇ ਚਰਣ ਹਿਰਦੈ ਵਸਾਇ ॥
38 ਦੁਖ ਦੁਸਮਨ ਤੇਰੀ ਹਤੈ ਬਲਾਇ ॥੨॥
39 ਗੁਰ ਕਾ ਸਬਦੁ ਤੇਰੈ ਸੰਗਿ ਸਹਾਈ ॥
40 ਦਇਆਲ ਭਏ ਸਗਲੇ ਜੀਅ ਭਾਈ ॥੩॥
41 ਗੁਰਿ ਪੂਰੈ ਜਬ ਕਿਰਪਾ ਕਰੀ ॥
42 ਭਨਤਿ ਨਾਨਕ ਮੇਰੀ ਪੂਰੀ ਪਰੀ ॥੪॥੫੪॥੧੨੩॥
43 ਗਉੜੀ ਮਹਲਾ ੫ ॥
44 ਅਨਿਕ ਰਸਾ ਖਾਏ ਜੈਸੇ ਢੋਰ ॥
45 ਮੋਹ ਕੀ ਜੇਵਰੀ ਬਾਧਿਓ ਚੋਰ ॥੧॥
46 ਮਿਰਤਕ ਦੇਹ ਸਾਧਸੰਗ ਬਿਹੂਨਾ ॥
47 ਆਵਤ ਜਾਤ ਜੋਨੀ ਦੁਖ ਖੀਨਾ ॥੧॥ ਰਹਾਉ ॥
48 ਅਨਿਕ ਬਸਤ੍ਰ ਸੁੰਦਰ ਪਹਿਰਾਇਆ ॥
49 ਜਿਉ ਡਰਨਾ ਖੇਤ ਮਾਹਿ ਡਰਾਇਆ ॥੨॥
50 ਸਗਲ ਸਰੀਰ ਆਵਤ ਸਭ ਕਾਮ ॥
51 ਨਿਹਫਲ ਮਾਨੁਖੁ ਜਪੈ ਨਹੀ ਨਾਮ ॥੩॥
52 ਕਹੁ ਨਾਨਕ ਜਾ ਕਉ ਭਏ ਦਇਆਲਾ ॥
53 ਸਾਧਸੰਗਿ ਮਿਲਿ ਭਜਹਿ ਗੋੁਪਾਲਾ ॥੪॥੫੫॥੧੨੪॥
54 ਗਉੜੀ ਮਹਲਾ ੫ ॥