Ang 194
1 ਗਉੜੀ ਮਹਲਾ ੫ ॥
2 ਕਰੈ ਦੁਹਕਰਮ ਦਿਖਾਵੈ ਹੋਰੁ ॥
3 ਰਾਮ ਕੀ ਦਰਗਹ ਬਾਧਾ ਚੋਰੁ ॥੧॥
4 ਰਾਮੁ ਰਮੈ ਸੋਈ ਰਾਮਾਣਾ ॥
5 ਜਲਿ ਥਲਿ ਮਹੀਅਲਿ ਏਕੁ ਸਮਾਣਾ ॥੧॥ ਰਹਾਉ ॥
6 ਅੰਤਰਿ ਬਿਖੁ ਮੁਖਿ ਅੰਮ੍ਰਿਤੁ ਸੁਣਾਵੈ ॥
7 ਜਮ ਪੁਰਿ ਬਾਧਾ ਚੋਟਾ ਖਾਵੈ ॥੨॥
8 ਅਨਿਕ ਪੜਦੇ ਮਹਿ ਕਮਾਵੈ ਵਿਕਾਰ ॥
9 ਖਿਨ ਮਹਿ ਪ੍ਰਗਟ ਹੋਹਿ ਸੰਸਾਰ ॥੩॥
10 ਅੰਤਰਿ ਸਾਚਿ ਨਾਮਿ ਰਸਿ ਰਾਤਾ ॥
11 ਨਾਨਕ ਤਿਸੁ ਕਿਰਪਾਲੁ ਬਿਧਾਤਾ ॥੪॥੭੧॥੧੪੦॥
12 ਗਉੜੀ ਮਹਲਾ ੫ ॥
13 ਰਾਮ ਰੰਗੁ ਕਦੇ ਉਤਰਿ ਨ ਜਾਇ ॥
14 ਗੁਰੁ ਪੂਰਾ ਜਿਸੁ ਦੇਇ ਬੁਝਾਇ ॥੧॥
15 ਹਰਿ ਰੰਗਿ ਰਾਤਾ ਸੋ ਮਨੁ ਸਾਚਾ ॥
16 ਲਾਲ ਰੰਗ ਪੂਰਨ ਪੁਰਖੁ ਬਿਧਾਤਾ ॥੧॥ ਰਹਾਉ ॥
17 ਸੰਤਹ ਸੰਗਿ ਬੈਸਿ ਗੁਨ ਗਾਇ ॥
18 ਤਾ ਕਾ ਰੰਗੁ ਨ ਉਤਰੈ ਜਾਇ ॥੨॥
19 ਬਿਨੁ ਹਰਿ ਸਿਮਰਨ ਸੁਖੁ ਨਹੀ ਪਾਇਆ ॥
20 ਆਨ ਰੰਗ ਫੀਕੇ ਸਭ ਮਾਇਆ ॥੩॥
21 ਗੁਰਿ ਰੰਗੇ ਸੇ ਭਏ ਨਿਹਾਲ ॥
22 ਕਹੁ ਨਾਨਕ ਗੁਰ ਭਏ ਹੈ ਦਇਆਲ ॥੪॥੭੨॥੧੪੧॥
23 ਗਉੜੀ ਮਹਲਾ ੫ ॥
24 ਸਿਮਰਤ ਸੁਆਮੀ ਕਿਲਵਿਖ ਨਾਸੇ ॥
25 ਸੂਖ ਸਹਜ ਆਨੰਦ ਨਿਵਾਸੇ ॥੧॥
26 ਰਾਮ ਜਨਾ ਕਉ ਰਾਮ ਭਰੋਸਾ ॥
27 ਨਾਮੁ ਜਪਤ ਸਭੁ ਮਿਟਿਓ ਅੰਦੇਸਾ ॥੧॥ ਰਹਾਉ ॥
28 ਸਾਧਸੰਗਿ ਕਛੁ ਭਉ ਨ ਭਰਾਤੀ ॥
29 ਗੁਣ ਗੋਪਾਲ ਗਾਈਅਹਿ ਦਿਨੁ ਰਾਤੀ ॥੨॥
30 ਕਰਿ ਕਿਰਪਾ ਪ੍ਰਭ ਬੰਧਨ ਛੋਟ ॥
31 ਚਰਣ ਕਮਲ ਕੀ ਦੀਨੀ ਓਟ ॥੩॥
32 ਕਹੁ ਨਾਨਕ ਮਨਿ ਭਈ ਪਰਤੀਤਿ ॥
33 ਨਿਰਮਲ ਜਸੁ ਪੀਵਹਿ ਜਨ ਨੀਤਿ ॥੪॥੭੩॥੧੪੨॥
34 ਗਉੜੀ ਮਹਲਾ ੫ ॥
35 ਹਰਿ ਚਰਣੀ ਜਾ ਕਾ ਮਨੁ ਲਾਗਾ ॥
36 ਦੂਖੁ ਦਰਦੁ ਭ੍ਰਮੁ ਤਾ ਕਾ ਭਾਗਾ ॥੧॥
37 ਹਰਿ ਧਨ ਕੋ ਵਾਪਾਰੀ ਪੂਰਾ ॥
38 ਜਿਸਹਿ ਨਿਵਾਜੇ ਸੋ ਜਨੁ ਸੂਰਾ ॥੧॥ ਰਹਾਉ ॥
39 ਜਾ ਕਉ ਭਏ ਕ੍ਰਿਪਾਲ ਗੁਸਾਈ ॥
40 ਸੇ ਜਨ ਲਾਗੇ ਗੁਰ ਕੀ ਪਾਈ ॥੨॥
41 ਸੂਖ ਸਹਜ ਸਾਂਤਿ ਆਨੰਦਾ ॥
42 ਜਪਿ ਜਪਿ ਜੀਵੇ ਪਰਮਾਨੰਦਾ ॥੩॥
43 ਨਾਮ ਰਾਸਿ ਸਾਧ ਸੰਗਿ ਖਾਟੀ ॥
44 ਕਹੁ ਨਾਨਕ ਪ੍ਰਭਿ ਅਪਦਾ ਕਾਟੀ ॥੪॥੭੪॥੧੪੩॥
45 ਗਉੜੀ ਮਹਲਾ ੫ ॥
46 ਹਰਿ ਸਿਮਰਤ ਸਭਿ ਮਿਟਹਿ ਕਲੇਸ ॥
47 ਚਰਣ ਕਮਲ ਮਨ ਮਹਿ ਪਰਵੇਸ ॥੧॥
48 ਉਚਰਹੁ ਰਾਮ ਨਾਮੁ ਲਖ ਬਾਰੀ ॥
49 ਅੰਮ੍ਰਿਤ ਰਸੁ ਪੀਵਹੁ ਪ੍ਰਭ ਪਿਆਰੀ ॥੧॥ ਰਹਾਉ ॥
50 ਸੂਖ ਸਹਜ ਰਸ ਮਹਾ ਅਨੰਦਾ ॥
51 ਜਪਿ ਜਪਿ ਜੀਵੇ ਪਰਮਾਨੰਦਾ ॥੨॥
52 ਕਾਮ ਕ੍ਰੋਧ ਲੋਭ ਮਦ ਖੋਏ ॥
53 ਸਾਧ ਕੈ ਸੰਗਿ ਕਿਲਬਿਖ ਸਭ ਧੋਏ ॥੩॥
54 ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥
55 ਨਾਨਕ ਦੀਜੈ ਸਾਧ ਰਵਾਲਾ ॥੪॥੭੫॥੧੪੪॥