Sri Guru Granth Sahib Ji

Ang 225

更换译本

1 ਦੂਜੈ ਭਾਇ ਦੈਤ ਸੰਘਾਰੇ ॥

2 ਗੁਰਮੁਖਿ ਸਾਚਿ ਭਗਤਿ ਨਿਸਤਾਰੇ ॥੮॥

3 ਬੂਡਾ ਦੁਰਜੋਧਨੁ ਪਤਿ ਖੋਈ ॥

4 ਰਾਮੁ ਨ ਜਾਨਿਆ ਕਰਤਾ ਸੋਈ ॥

5 ਜਨ ਕਉ ਦੂਖਿ ਪਚੈ ਦੁਖੁ ਹੋਈ ॥੯॥

6 ਜਨਮੇਜੈ ਗੁਰਸਬਦੁ ਨ ਜਾਨਿਆ ॥

7 ਕਿਉ ਸੁਖੁ ਪਾਵੈ ਭਰਮਿ ਭੁਲਾਨਿਆ ॥

8 ਇਕੁ ਤਿਲੁ ਭੂਲੇ ਬਹੁਰਿ ਪਛੁਤਾਨਿਆ ॥੧੦॥

9 ਕੰਸੁ ਕੇਸੁ ਚਾਂਡੂਰੁ ਨ ਕੋਈ ॥

10 ਰਾਮੁ ਨ ਚੀਨਿਆ ਅਪਨੀ ਪਤਿ ਖੋਈ ॥

11 ਬਿਨੁ ਜਗਦੀਸ ਨ ਰਾਖੈ ਕੋਈ ॥੧੧॥

12 ਬਿਨੁ ਗੁਰ ਗਰਬੁ ਨ ਮੇਟਿਆ ਜਾਇ ॥

13 ਗੁਰਮਤਿ ਧਰਮੁ ਧੀਰਜੁ ਹਰਿ ਨਾਇ ॥

14 ਨਾਨਕ ਨਾਮੁ ਮਿਲੈ ਗੁਣ ਗਾਇ ॥੧੨॥੯॥

15 ਗਉੜੀ ਮਹਲਾ ੧ ॥

16 ਚੋਆ ਚੰਦਨੁ ਅੰਕਿ ਚੜਾਵਉ ॥

17 ਪਾਟ ਪਟੰਬਰ ਪਹਿਰਿ ਹਢਾਵਉ ॥

18 ਬਿਨੁ ਹਰਿ ਨਾਮ ਕਹਾ ਸੁਖੁ ਪਾਵਉ ॥੧॥

19 ਕਿਆ ਪਹਿਰਉ ਕਿਆ ਓਢਿ ਦਿਖਾਵਉ ॥

20 ਬਿਨੁ ਜਗਦੀਸ ਕਹਾ ਸੁਖੁ ਪਾਵਉ ॥੧॥ ਰਹਾਉ ॥

21 ਕਾਨੀ ਕੁੰਡਲ ਗਲਿ ਮੋਤੀਅਨ ਕੀ ਮਾਲਾ ॥

22 ਲਾਲ ਨਿਹਾਲੀ ਫੂਲ ਗੁਲਾਲਾ ॥

23 ਬਿਨੁ ਜਗਦੀਸ ਕਹਾ ਸੁਖੁ ਭਾਲਾ ॥੨॥

24 ਨੈਨ ਸਲੋਨੀ ਸੁੰਦਰ ਨਾਰੀ ॥

25 ਖੋੜ ਸੀਗਾਰ ਕਰੈ ਅਤਿ ਪਿਆਰੀ ॥

26 ਬਿਨੁ ਜਗਦੀਸ ਭਜੇ ਨਿਤ ਖੁਆਰੀ ॥੩॥

27 ਦਰ ਘਰ ਮਹਲਾ ਸੇਜ ਸੁਖਾਲੀ ॥

28 ਅਹਿਨਿਸਿ ਫੂਲ ਬਿਛਾਵੈ ਮਾਲੀ ॥

29 ਬਿਨੁ ਹਰਿ ਨਾਮ ਸੁ ਦੇਹ ਦੁਖਾਲੀ ॥੪॥

30 ਹੈਵਰ ਗੈਵਰ ਨੇਜੇ ਵਾਜੇ ॥

31 ਲਸਕਰ ਨੇਬ ਖਵਾਸੀ ਪਾਜੇ ॥

32 ਬਿਨੁ ਜਗਦੀਸ ਝੂਠੇ ਦਿਵਾਜੇ ॥੫॥

33 ਸਿਧੁ ਕਹਾਵਉ ਰਿਧਿ ਸਿਧਿ ਬੁਲਾਵਉ ॥

34 ਤਾਜ ਕੁਲਹ ਸਿਰਿ ਛਤ੍ਰੁ ਬਨਾਵਉ ॥

35 ਬਿਨੁ ਜਗਦੀਸ ਕਹਾ ਸਚੁ ਪਾਵਉ ॥੬॥

36 ਖਾਨੁ ਮਲੂਕੁ ਕਹਾਵਉ ਰਾਜਾ ॥

37 ਅਬੇ ਤਬੇ ਕੂੜੇ ਹੈ ਪਾਜਾ ॥

38 ਬਿਨੁ ਗੁਰਸਬਦ ਨ ਸਵਰਸਿ ਕਾਜਾ ॥੭॥

39 ਹਉਮੈ ਮਮਤਾ ਗੁਰ ਸਬਦਿ ਵਿਸਾਰੀ ॥

40 ਗੁਰਮਤਿ ਜਾਨਿਆ ਰਿਦੈ ਮੁਰਾਰੀ ॥

41 ਪ੍ਰਣਵਤਿ ਨਾਨਕ ਸਰਣਿ ਤੁਮਾਰੀ ॥੮॥੧੦॥

42 ਗਉੜੀ ਮਹਲਾ ੧ ॥

43 ਸੇਵਾ ਏਕ ਨ ਜਾਨਸਿ ਅਵਰੇ ॥

44 ਪਰਪੰਚ ਬਿਆਧਿ ਤਿਆਗੈ ਕਵਰੇ ॥

45 ਭਾਇ ਮਿਲੈ ਸਚੁ ਸਾਚੈ ਸਚੁ ਰੇ ॥੧॥

46 ਐਸਾ ਰਾਮ ਭਗਤੁ ਜਨੁ ਹੋਈ ॥

47 ਹਰਿ ਗੁਣ ਗਾਇ ਮਿਲੈ ਮਲੁ ਧੋਈ ॥੧॥ ਰਹਾਉ ॥

48 ਊਂਧੋ ਕਵਲੁ ਸਗਲ ਸੰਸਾਰੈ ॥

49 ਦੁਰਮਤਿ ਅਗਨਿ ਜਗਤ ਪਰਜਾਰੈ ॥

50 ਸੋ ਉਬਰੈ ਗੁਰਸਬਦੁ ਬੀਚਾਰੈ ॥੨॥

51 ਭ੍ਰਿੰਗ ਪਤੰਗੁ ਕੁੰਚਰੁ ਅਰੁ ਮੀਨਾ ॥

52 ਮਿਰਗੁ ਮਰੈ ਸਹਿ ਅਪੁਨਾ ਕੀਨਾ ॥

53 ਤ੍ਰਿਸਨਾ ਰਾਚਿ ਤਤੁ ਨਹੀ ਬੀਨਾ ॥੩॥

54 ਕਾਮੁ ਚਿਤੈ ਕਾਮਣਿ ਹਿਤਕਾਰੀ ॥

55 ਕ੍ਰੋਧੁ ਬਿਨਾਸੈ ਸਗਲ ਵਿਕਾਰੀ ॥

56 ਪਤਿ ਮਤਿ ਖੋਵਹਿ ਨਾਮੁ ਵਿਸਾਰੀ ॥੪॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题