Sri Guru Granth Sahib Ji

Ang 226

更换译本

1 ਪਰ ਘਰਿ ਚੀਤੁ ਮਨਮੁਖਿ ਡੋਲਾਇ ॥

2 ਗਲਿ ਜੇਵਰੀ ਧੰਧੈ ਲਪਟਾਇ ॥

3 ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥

4 ਜਿਉ ਤਨੁ ਬਿਧਵਾ ਪਰ ਕਉ ਦੇਈ ॥

5 ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥

6 ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥

7 ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥

8 ਬੇਦ ਪੁਰਾਣ ਪੜੈ ਸੁਣਿ ਥਾਟਾ ॥

9 ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥

10 ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥

11 ਜਿਉ ਮੀਨਾ ਜਲ ਮਾਹਿ ਉਲਾਸਾ ॥

12 ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥

13 ਗਉੜੀ ਮਹਲਾ ੧ ॥

14 ਹਠੁ ਕਰਿ ਮਰੈ ਨ ਲੇਖੈ ਪਾਵੈ ॥

15 ਵੇਸ ਕਰੈ ਬਹੁ ਭਸਮ ਲਗਾਵੈ ॥

16 ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥

17 ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥

18 ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥

19 ਚੋਆ ਚੰਦਨ ਅਗਰ ਕਪੂਰਿ ॥

20 ਮਾਇਆ ਮਗਨੁ ਪਰਮ ਪਦੁ ਦੂਰਿ ॥

21 ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥

22 ਨੇਜੇ ਵਾਜੇ ਤਖਤਿ ਸਲਾਮੁ ॥

23 ਅਧਕੀ ਤ੍ਰਿਸਨਾ ਵਿਆਪੈ ਕਾਮੁ ॥

24 ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥

25 ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥

26 ਮਨੁ ਦੇ ਪਾਵਹਿ ਨਾਮੁ ਸੁਹੇਲਾ ॥

27 ਦੂਜੈ ਭਾਇ ਅਗਿਆਨੁ ਦੁਹੇਲਾ ॥੪॥

28 ਬਿਨੁ ਦਮ ਕੇ ਸਉਦਾ ਨਹੀ ਹਾਟ ॥

29 ਬਿਨੁ ਬੋਹਿਥ ਸਾਗਰ ਨਹੀ ਵਾਟ ॥

30 ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥

31 ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥

32 ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥

33 ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥

34 ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥

35 ਗੁਰਸਬਦੀ ਮਥਿ ਅੰਮ੍ਰਿਤੁ ਪੀਉ ॥

36 ਨਾਮ ਵਡਾਈ ਤੁਧੁ ਭਾਣੈ ਦੀਉ ॥੭॥

37 ਨਾਮ ਬਿਨਾ ਕਿਉ ਜੀਵਾ ਮਾਇ ॥

38 ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥

39 ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥

40 ਗਉੜੀ ਮਹਲਾ ੧ ॥

41 ਹਉਮੈ ਕਰਤ ਭੇਖੀ ਨਹੀ ਜਾਨਿਆ ॥

42 ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥

43 ਹਉ ਹਉ ਕਰਤ ਨਹੀ ਸਚੁ ਪਾਈਐ ॥

44 ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥

45 ਹਉਮੈ ਕਰਿ ਰਾਜੇ ਬਹੁ ਧਾਵਹਿ ॥

46 ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥

47 ਹਉਮੈ ਨਿਵਰੈ ਗੁਰਸਬਦੁ ਵੀਚਾਰੈ ॥

48 ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥

49 ਅੰਤਰਿ ਸਾਚੁ ਸਹਜ ਘਰਿ ਆਵਹਿ ॥

50 ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥

51 ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥

52 ਨਿਰਭਉ ਕੈ ਘਰਿ ਤਾੜੀ ਲਾਵੈ ॥੫॥

53 ਹਉ ਹਉ ਕਰਿ ਮਰਣਾ ਕਿਆ ਪਾਵੈ ॥

54 ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥

55 ਜੇਤੀ ਹੈ ਤੇਤੀ ਕਿਹੁ ਨਾਹੀ ॥

56 ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题