Ang 248
1 ਗਉੜੀ₂ ਮਹਲਾ ੫ ॥
2 ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥
3 ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥
4 ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥
5 ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥
6 ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥
7 ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥
8 ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥
9 ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥
10 ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥
11 ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥
12 ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥
13 ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥
14 ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥
15 ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥
16 ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥
17 ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥
18 ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥
19 ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥
20 ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥
21 ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥
22 ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥
23 ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥
24 ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥
25 ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥
26 ਗਉੜੀ₃ ਮਹਲਾ ੫ ॥
27 ਸਲੋਕੁ ॥
28 ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥
29 ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥
30 ਛੰਤ ॥
31 ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥
32 ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥
33 ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥
34 ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥
35 ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥
36 ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥
37 ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥
38 ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥