Ang 27
1 ਸਿਰੀਰਾਗੁ ਮਹਲਾ ੩ ਘਰੁ ੧ ॥
2 ਜਿਸ ਹੀ ਕੀ ਸਿਰਕਾਰ ਹੈ ਤਿਸ ਹੀ ਕਾ ਸਭੁ ਕੋਇ ॥
3 ਗੁਰਮੁਖਿ ਕਾਰ ਕਮਾਵਣੀ ਸਚੁ ਘਟਿ ਪਰਗਟੁ ਹੋਇ ॥
4 ਅੰਤਰਿ ਜਿਸ ਕੈ ਸਚੁ ਵਸੈ ਸਚੇ ਸਚੀ ਸੋਇ ॥
5 ਸਚਿ ਮਿਲੇ ਸੇ ਨ ਵਿਛੁੜਹਿ ਤਿਨ ਨਿਜ ਘਰਿ ਵਾਸਾ ਹੋਇ ॥੧॥
6 ਮੇਰੇ ਰਾਮ ਮੈ ਹਰਿ ਬਿਨੁ ਅਵਰੁ ਨ ਕੋਇ ॥
7 ਸਤਗੁਰੁ ਸਚੁ ਪ੍ਰਭੁ ਨਿਰਮਲਾ ਸਬਦਿ ਮਿਲਾਵਾ ਹੋਇ ॥੧॥ ਰਹਾਉ ॥
8 ਸਬਦਿ ਮਿਲੈ ਸੋ ਮਿਲਿ ਰਹੈ ਜਿਸ ਨਉ ਆਪੇ ਲਏ ਮਿਲਾਇ ॥
9 ਦੂਜੈ ਭਾਇ ਕੋ ਨਾ ਮਿਲੈ ਫਿਰਿ ਫਿਰਿ ਆਵੈ ਜਾਇ ॥
10 ਸਭ ਮਹਿ ਇਕੁ ਵਰਤਦਾ ਏਕੋ ਰਹਿਆ ਸਮਾਇ ॥
11 ਜਿਸ ਨਉ ਆਪਿ ਦਇਆਲੁ ਹੋਇ ਸੋ ਗੁਰਮੁਖਿ ਨਾਮਿ ਸਮਾਇ ॥੨॥
12 ਪੜਿ ਪੜਿ ਪੰਡਿਤ ਜੋਤਕੀ ਵਾਦ ਕਰਹਿ ਬੀਚਾਰੁ ॥
13 ਮਤਿ ਬੁਧਿ ਭਵੀ ਨ ਬੁਝਈ ਅੰਤਰਿ ਲੋਭ ਵਿਕਾਰੁ ॥
14 ਲਖ ਚਉਰਾਸੀਹ ਭਰਮਦੇ ਭ੍ਰਮਿ ਭ੍ਰਮਿ ਹੋਇ ਖੁਆਰੁ ॥
15 ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੩॥
16 ਸਤਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥
17 ਸਬਦਿ ਮਿਲਹਿ ਤਾ ਹਰਿ ਮਿਲੈ ਸੇਵਾ ਪਵੈ ਸਭ ਥਾਇ ॥
18 ਪਾਰਸਿ ਪਰਸਿਐ ਪਾਰਸੁ ਹੋਇ ਜੋਤੀ ਜੋਤਿ ਸਮਾਇ ॥
19 ਜਿਨ ਕਉ ਪੂਰਬਿ ਲਿਖਿਆ ਤਿਨ ਸਤਗੁਰੁ ਮਿਲਿਆ ਆਇ ॥੪॥
20 ਮਨ ਭੁਖਾ ਭੁਖਾ ਮਤ ਕਰਹਿ ਮਤ ਤੂ ਕਰਹਿ ਪੂਕਾਰ ॥
21 ਲਖ ਚਉਰਾਸੀਹ ਜਿਨਿ ਸਿਰੀ ਸਭਸੈ ਦੇਇ ਅਧਾਰੁ ॥
22 ਨਿਰਭਉ ਸਦਾ ਦਇਆਲੁ ਹੈ ਸਭਨਾ ਕਰਦਾ ਸਾਰ ॥
23 ਨਾਨਕ ਗੁਰਮੁਖਿ ਬੁਝੀਐ ਪਾਈਐ ਮੋਖ ਦੁਆਰੁ ॥੫॥੩॥੩੬॥
24 ਸਿਰੀਰਾਗੁ ਮਹਲਾ ੩ ॥
25 ਜਿਨੀ ਸੁਣਿ ਕੈ ਮੰਨਿਆ ਤਿਨਾ ਨਿਜ ਘਰਿ ਵਾਸੁ ॥
26 ਗੁਰਮਤੀ ਸਾਲਾਹਿ ਸਚੁ ਹਰਿ ਪਾਇਆ ਗੁਣਤਾਸੁ ॥
27 ਸਬਦਿ ਰਤੇ ਸੇ ਨਿਰਮਲੇ ਹਉ ਸਦ ਬਲਿਹਾਰੈ ਜਾਸੁ ॥
28 ਹਿਰਦੈ ਜਿਨ ਕੈ ਹਰਿ ਵਸੈ ਤਿਤੁ ਘਟਿ ਹੈ ਪਰਗਾਸੁ ॥੧॥
29 ਮਨ ਮੇਰੇ ਹਰਿ ਹਰਿ ਨਿਰਮਲੁ ਧਿਆਇ ॥
30 ਧੁਰਿ ਮਸਤਕਿ ਜਿਨ ਕਉ ਲਿਖਿਆ ਸੇ ਗੁਰਮੁਖਿ ਰਹੇ ਲਿਵ ਲਾਇ ॥੧॥ ਰਹਾਉ ॥
31 ਹਰਿ ਸੰਤਹੁ ਦੇਖਹੁ ਨਦਰਿ ਕਰਿ ਨਿਕਟਿ ਵਸੈ ਭਰਪੂਰਿ ॥
32 ਗੁਰਮਤਿ ਜਿਨੀ ਪਛਾਣਿਆ ਸੇ ਦੇਖਹਿ ਸਦਾ ਹਦੂਰਿ ॥
33 ਜਿਨ ਗੁਣ ਤਿਨ ਸਦ ਮਨਿ ਵਸੈ ਅਉਗੁਣਵੰਤਿਆ ਦੂਰਿ ॥
34 ਮਨਮੁਖ ਗੁਣ ਤੈ ਬਾਹਰੇ ਬਿਨੁ ਨਾਵੈ ਮਰਦੇ ਝੂਰਿ ॥੨॥
35 ਜਿਨ ਸਬਦਿ ਗੁਰੂ ਸੁਣਿ ਮੰਨਿਆ ਤਿਨ ਮਨਿ ਧਿਆਇਆ ਹਰਿ ਸੋਇ ॥
36 ਅਨਦਿਨੁ ਭਗਤੀ ਰਤਿਆ ਮਨੁ ਤਨੁ ਨਿਰਮਲੁ ਹੋਇ ॥
37 ਕੂੜਾ ਰੰਗੁ ਕਸੁੰਭ ਕਾ ਬਿਨਸਿ ਜਾਇ ਦੁਖੁ ਰੋਇ ॥
38 ਜਿਸੁ ਅੰਦਰਿ ਨਾਮ ਪ੍ਰਗਾਸੁ ਹੈ ਓਹੁ ਸਦਾ ਸਦਾ ਥਿਰੁ ਹੋਇ ॥੩॥