Sri Guru Granth Sahib Ji

Ang 303

更换译本

1 ਜਾ ਸਤਿਗੁਰੁ ਸਰਾਫੁ ਨਦਰਿ ਕਰਿ ਦੇਖੈ ਸੁਆਵਗੀਰ ਸਭਿ ਉਘੜਿ ਆਏ ॥

2 ਓਇ ਜੇਹਾ ਚਿਤਵਹਿ ਨਿਤ ਤੇਹਾ ਪਾਇਨਿ ਓਇ ਤੇਹੋ ਜੇਹੇ ਦਯਿ ਵਜਾਏ ॥

3 ਨਾਨਕ ਦੁਹੀ ਸਿਰੀ ਖਸਮੁ ਆਪੇ ਵਰਤੈ ਨਿਤ ਕਰਿ ਕਰਿ ਦੇਖੈ ਚਲਤ ਸਬਾਏ ॥੧॥

4 ਮਃ ੪ ॥

5 ਇਕੁ ਮਨੁ ਇਕੁ ਵਰਤਦਾ ਜਿਤੁ ਲਗੈ ਸੋ ਥਾਇ ਪਾਇ ॥

6 ਕੋਈ ਗਲਾ ਕਰੇ ਘਨੇਰੀਆ ਜਿ ਘਰਿ ਵਥੁ ਹੋਵੈ ਸਾਈ ਖਾਇ ॥

7 ਬਿਨੁ ਸਤਿਗੁਰ ਸੋਝੀ ਨਾ ਪਵੈ ਅਹੰਕਾਰੁ ਨ ਵਿਚਹੁ ਜਾਇ ॥

8 ਅਹੰਕਾਰੀਆ ਨੋ ਦੁਖ ਭੁਖ ਹੈ ਹਥੁ ਤਡਹਿ ਘਰਿ ਘਰਿ ਮੰਗਾਇ ॥

9 ਕੂੜੁ ਠਗੀ ਗੁਝੀ ਨਾ ਰਹੈ ਮੁਲੰਮਾ ਪਾਜੁ ਲਹਿ ਜਾਇ ॥

10 ਜਿਸੁ ਹੋਵੈ ਪੂਰਬਿ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥

11 ਜਿਉ ਲੋਹਾ ਪਾਰਸਿ ਭੇਟੀਐ ਮਿਲਿ ਸੰਗਤਿ ਸੁਵਰਨੁ ਹੋਇ ਜਾਇ ॥

12 ਜਨ ਨਾਨਕ ਕੇ ਪ੍ਰਭ ਤੂ ਧਣੀ ਜਿਉ ਭਾਵੈ ਤਿਵੈ ਚਲਾਇ ॥੨॥

13 ਪਉੜੀ ॥

14 ਜਿਨ ਹਰਿ ਹਿਰਦੈ ਸੇਵਿਆ ਤਿਨ ਹਰਿ ਆਪਿ ਮਿਲਾਏ ॥

15 ਗੁਣ ਕੀ ਸਾਝਿ ਤਿਨ ਸਿਉ ਕਰੀ ਸਭਿ ਅਵਗਣ ਸਬਦਿ ਜਲਾਏ ॥

16 ਅਉਗਣ ਵਿਕਣਿ ਪਲਰੀ ਜਿਸੁ ਦੇਹਿ ਸੁ ਸਚੇ ਪਾਏ ॥

17 ਬਲਿਹਾਰੀ ਗੁਰ ਆਪਣੇ ਜਿਨਿ ਅਉਗਣ ਮੇਟਿ ਗੁਣ ਪਰਗਟੀਆਏ ॥

18 ਵਡੀ ਵਡਿਆਈ ਵਡੇ ਕੀ ਗੁਰਮੁਖਿ ਆਲਾਏ ॥੭॥

19 ਸਲੋਕ ਮਃ ੪ ॥

20 ਸਤਿਗੁਰ ਵਿਚਿ ਵਡੀ ਵਡਿਆਈ ਜੋ ਅਨਦਿਨੁ ਹਰਿ ਹਰਿ ਨਾਮੁ ਧਿਆਵੈ ॥

21 ਹਰਿ ਹਰਿ ਨਾਮੁ ਰਮਤ ਸੁਚ ਸੰਜਮੁ ਹਰਿ ਨਾਮੇ ਹੀ ਤ੍ਰਿਪਤਾਵੈ ॥

22 ਹਰਿ ਨਾਮੁ ਤਾਣੁ ਹਰਿ ਨਾਮੁ ਦੀਬਾਣੁ ਹਰਿ ਨਾਮੋ ਰਖ ਕਰਾਵੈ ॥

23 ਜੋ ਚਿਤੁ ਲਾਇ ਪੂਜੇ ਗੁਰ ਮੂਰਤਿ ਸੋ ਮਨ ਇਛੇ ਫਲ ਪਾਵੈ ॥

24 ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਤਿਸੁ ਕਰਤਾ ਮਾਰ ਦਿਵਾਵੈ ॥

25 ਫੇਰਿ ਓਹ ਵੇਲਾ ਓਸੁ ਹਥਿ ਨ ਆਵੈ ਓਹੁ ਆਪਣਾ ਬੀਜਿਆ ਆਪੇ ਖਾਵੈ ॥

26 ਨਰਕਿ ਘੋਰਿ ਮੁਹਿ ਕਾਲੈ ਖੜਿਆ ਜਿਉ ਤਸਕਰੁ ਪਾਇ ਗਲਾਵੈ ॥

27 ਫਿਰਿ ਸਤਿਗੁਰ ਕੀ ਸਰਣੀ ਪਵੈ ਤਾ ਉਬਰੈ ਜਾ ਹਰਿ ਹਰਿ ਨਾਮੁ ਧਿਆਵੈ ॥

28 ਹਰਿ ਬਾਤਾ ਆਖਿ ਸੁਣਾਏ ਨਾਨਕੁ ਹਰਿ ਕਰਤੇ ਏਵੈ ਭਾਵੈ ॥੧॥

29 ਮਃ ੪ ॥

30 ਪੂਰੇ ਗੁਰ ਕਾ ਹੁਕਮੁ ਨ ਮੰਨੈ ਓਹੁ ਮਨਮੁਖੁ ਅਗਿਆਨੁ ਮੁਠਾ ਬਿਖੁ ਮਾਇਆ ॥

31 ਓਸੁ ਅੰਦਰਿ ਕੂੜੁ ਕੂੜੋ ਕਰਿ ਬੁਝੈ ਅਣਹੋਦੇ ਝਗੜੇ ਦਯਿ ਓਸ ਦੈ ਗਲਿ ਪਾਇਆ ॥

32 ਓਹੁ ਗਲ ਫਰੋਸੀ ਕਰੇ ਬਹੁਤੇਰੀ ਓਸ ਦਾ ਬੋਲਿਆ ਕਿਸੈ ਨ ਭਾਇਆ ॥

33 ਓਹੁ ਘਰਿ ਘਰਿ ਹੰਢੈ ਜਿਉ ਰੰਨ ਦੋੁਹਾਗਣਿ ਓਸੁ ਨਾਲਿ ਮੁਹੁ ਜੋੜੇ ਓਸੁ ਭੀ ਲਛਣੁ ਲਾਇਆ ॥

34 ਗੁਰਮੁਖਿ ਹੋਇ ਸੁ ਅਲਿਪਤੋ ਵਰਤੈ ਓਸ ਦਾ ਪਾਸੁ ਛਡਿ ਗੁਰ ਪਾਸਿ ਬਹਿ ਜਾਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题