Ang 319
1 ਮਃ ੫ ॥
2 ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ ॥
3 ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਤਿਸੁ ਧਣੀ ॥੨॥
4 ਪਉੜੀ ॥
5 ਸਿਮ੍ਰਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥
6 ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥
7 ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥
8 ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥
9 ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥
10 ਸਲੋਕ ਮਃ ੫ ॥
11 ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥
12 ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥
13 ਮਃ ੫ ॥
14 ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥
15 ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥
16 ਪਉੜੀ ॥
17 ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥
18 ਓਇ ਸੇਵਨਿ ਸੰਮ੍ਰਿਥੁ ਆਪਣਾ ਬਿਨਸੈ ਸਭੁ ਮੰਦਾ ॥
19 ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥
20 ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤੰਦਾ ॥
21 ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥
22 ਸਲੋਕ ਮਃ ੫ ॥
23 ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥
24 ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ॥੧॥
25 ਮਃ ੫ ॥
26 ਘਰ ਮੰਦਰ ਖੁਸੀਆ ਤਹੀ ਜਹ ਤੂ ਆਵਹਿ ਚਿਤਿ ॥
27 ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕੁਮਿਤ ॥੨॥
28 ਪਉੜੀ ॥
29 ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੈ ਜਾਤਾ ॥
30 ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਬਿਧਾਤਾ ॥
31 ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥
32 ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥
33 ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥
34 ਸਲੋਕ ਮਃ ੫ ॥
35 ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥
36 ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥
37 ਮਃ ੫ ॥
38 ਵਿਸਾਰੇਦੇ ਮਰਿ ਗਏ ਮਰਿ ਭਿ ਨ ਸਕਹਿ ਮੂਲਿ ॥
39 ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥
40 ਪਉੜੀ ॥
41 ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥
42 ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥
43 ਊਚ ਨੀਚ ਸਭ ਇਕ ਸਮਾਨਿ ਕੀਟ ਹਸਤੀ ਬਣਿਆ ॥
44 ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥
45 ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਹਰਿ ਰੰਗੁ ਮਣਿਆ ॥੭॥
46 ਸਲੋਕ ਮਃ ੫ ॥
47 ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥
48 ਧੰਨੁ ਸਿ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥
49 ਮਃ ੫ ॥
50 ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥
51 ਦੋਜਕਿ ਪਉਦਾ ਕਿਉ ਰਹੈ ਜਾ ਚਿਤਿ ਨ ਹੋਇ ਰਸੂਲਿ ॥੨॥