Ang 323
1 ਨਾਨਕ ਲੜਿ ਲਾਇ ਉਧਾਰਿਅਨੁ ਦਯੁ ਸੇਵਿ ਅਮਿਤਾ ॥੧੯॥
2 ਸਲੋਕ ਮਃ ੫ ॥
3 ਧੰਧੜੇ ਕੁਲਾਹ ਚਿਤਿ ਨ ਆਵੈ ਹੇਕੜੋ ॥
4 ਨਾਨਕ ਸੇਈ ਤੰਨ ਫੁਟੰਨਿ ਜਿਨਾ ਸਾਂਈ ਵਿਸਰੈ ॥੧॥
5 ਮਃ ੫ ॥
6 ਪਰੇਤਹੁ ਕੀਤੋਨੁ ਦੇਵਤਾ ਤਿਨਿ ਕਰਣੈਹਾਰੇ ॥
7 ਸਭੇ ਸਿਖ ਉਬਾਰਿਅਨੁ ਪ੍ਰਭਿ ਕਾਜ ਸਵਾਰੇ ॥
8 ਨਿੰਦਕ ਪਕੜਿ ਪਛਾੜਿਅਨੁ ਝੂਠੇ ਦਰਬਾਰੇ ॥
9 ਨਾਨਕ ਕਾ ਪ੍ਰਭੁ ਵਡਾ ਹੈ ਆਪਿ ਸਾਜਿ ਸਵਾਰੇ ॥੨॥
10 ਪਉੜੀ ॥
11 ਪ੍ਰਭੁ ਬੇਅੰਤੁ ਕਿਛੁ ਅੰਤੁ ਨਾਹਿ ਸਭੁ ਤਿਸੈ ਕਰਣਾ ॥
12 ਅਗਮ ਅਗੋਚਰੁ ਸਾਹਿਬੋ ਜੀਆਂ ਕਾ ਪਰਣਾ ॥
13 ਹਸਤ ਦੇਇ ਪ੍ਰਤਿਪਾਲਦਾ ਭਰਣ ਪੋਖਣੁ ਕਰਣਾ ॥
14 ਮਿਹਰਵਾਨੁ ਬਖਸਿੰਦੁ ਆਪਿ ਜਪਿ ਸਚੇ ਤਰਣਾ ॥
15 ਜੋ ਤੁਧੁ ਭਾਵੈ ਸੋ ਭਲਾ ਨਾਨਕ ਦਾਸ ਸਰਣਾ ॥੨੦॥
16 ਸਲੋਕ ਮਃ ੫ ॥
17 ਤਿੰਨਾ ਭੁਖ ਨ ਕਾ ਰਹੀ ਜਿਸ ਦਾ ਪ੍ਰਭੁ ਹੈ ਸੋਇ ॥
18 ਨਾਨਕ ਚਰਣੀ ਲਗਿਆ ਉਧਰੈ ਸਭੋ ਕੋਇ ॥੧॥
19 ਮਃ ੫ ॥
20 ਜਾਚਿਕੁ ਮੰਗੈ ਨਿਤ ਨਾਮੁ ਸਾਹਿਬੁ ਕਰੇ ਕਬੂਲੁ ॥
21 ਨਾਨਕ ਪਰਮੇਸਰੁ ਜਜਮਾਨੁ ਤਿਸਹਿ ਭੁਖ ਨ ਮੂਲਿ ॥੨॥
22 ਪਉੜੀ ॥
23 ਮਨੁ ਰਤਾ ਗੋਵਿੰਦ ਸੰਗਿ ਸਚੁ ਭੋਜਨੁ ਜੋੜੇ ॥
24 ਪ੍ਰੀਤਿ ਲਗੀ ਹਰਿ ਨਾਮ ਸਿਉ ਏ ਹਸਤੀ ਘੋੜੇ ॥
25 ਰਾਜ ਮਿਲਖ ਖੁਸੀਆ ਘਣੀ ਧਿਆਇ ਮੁਖੁ ਨ ਮੋੜੇ ॥
26 ਢਾਢੀ ਦਰਿ ਪ੍ਰਭ ਮੰਗਣਾ ਦਰੁ ਕਦੇ ਨ ਛੋੜੇ ॥
27 ਨਾਨਕ ਮਨਿ ਤਨਿ ਚਾਉ ਏਹੁ ਨਿਤ ਪ੍ਰਭ ਕਉ ਲੋੜੇ ॥੨੧॥੧॥ ਸੁਧੁ ਕੀਚੇ
28 ਰਾਗੁ ਗਉੜੀ ਭਗਤਾਂ ਕੀ ਬਾਣੀ ॥
29 ੴ ਸਤਿ ਨਾਮੁ ਕਰਤਾ ਪੁਰਖੁ ਗੁਰ ਪ੍ਰਸਾਦਿ ॥
30 ਗਉੜੀ ਗੁਆਰੇਰੀ ਸ੍ਰੀ ਕਬੀਰ ਜੀਉ ਕੇ ਚਉਪਦੇ ੧੪ ॥
31 ਅਬ ਮੋਹਿ ਜਲਤ ਰਾਮ ਜਲੁ ਪਾਇਆ ॥
32 ਰਾਮ ਉਦਕਿ ਤਨੁ ਜਲਤ ਬੁਝਾਇਆ ॥੧॥ ਰਹਾਉ ॥
33 ਮਨੁ ਮਾਰਣ ਕਾਰਣਿ ਬਨ ਜਾਈਐ ॥
34 ਸੋ ਜਲੁ ਬਿਨੁ ਭਗਵੰਤ ਨ ਪਾਈਐ ॥੧॥
35 ਜਿਹ ਪਾਵਕ ਸੁਰਿ ਨਰ ਹੈ ਜਾਰੇ ॥
36 ਰਾਮ ਉਦਕਿ ਜਨ ਜਲਤ ਉਬਾਰੇ ॥੨॥
37 ਭਵ ਸਾਗਰ ਸੁਖ ਸਾਗਰ ਮਾਹੀ ॥
38 ਪੀਵਿ ਰਹੇ ਜਲ ਨਿਖੁਟਤ ਨਾਹੀ ॥੩॥
39 ਕਹਿ ਕਬੀਰ ਭਜੁ ਸਾਰਿੰਗਪਾਨੀ ॥
40 ਰਾਮ ਉਦਕਿ ਮੇਰੀ ਤਿਖਾ ਬੁਝਾਨੀ ॥੪॥੧॥
41 ਗਉੜੀ ਕਬੀਰ ਜੀ ॥
42 ਮਾਧਉ ਜਲ ਕੀ ਪਿਆਸ ਨ ਜਾਇ ॥
43 ਜਲ ਮਹਿ ਅਗਨਿ ਉਠੀ ਅਧਿਕਾਇ ॥੧॥ ਰਹਾਉ ॥
44 ਤੂੰ ਜਲਨਿਧਿ ਹਉ ਜਲ ਕਾ ਮੀਨੁ ॥
45 ਜਲ ਮਹਿ ਰਹਉ ਜਲਹਿ ਬਿਨੁ ਖੀਨੁ ॥੧॥
46 ਤੂੰ ਪਿੰਜਰੁ ਹਉ ਸੂਅਟਾ ਤੋਰ ॥
47 ਜਮੁ ਮੰਜਾਰੁ ਕਹਾ ਕਰੈ ਮੋਰ ॥੨॥
48 ਤੂੰ ਤਰਵਰੁ ਹਉ ਪੰਖੀ ਆਹਿ ॥
49 ਮੰਦਭਾਗੀ ਤੇਰੋ ਦਰਸਨੁ ਨਾਹਿ ॥੩॥