Ang 354
1 ਐਸਾ ਗੁਰਮਤਿ ਰਮਤੁ ਸਰੀਰਾ ॥
2 ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥
3 ਅਨਤ ਤਰੰਗ ਭਗਤਿ ਹਰਿ ਰੰਗਾ ॥
4 ਅਨਦਿਨੁ ਸੂਚੇ ਹਰਿ ਗੁਣ ਸੰਗਾ ॥
5 ਮਿਥਿਆ ਜਨਮੁ ਸਾਕਤ ਸੰਸਾਰਾ ॥
6 ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥
7 ਸੂਚੀ ਕਾਇਆ ਹਰਿ ਗੁਣ ਗਾਇਆ ॥
8 ਆਤਮੁ ਚੀਨਿ ਰਹੈ ਲਿਵ ਲਾਇਆ ॥
9 ਆਦਿ ਅਪਾਰੁ ਅਪਰੰਪਰੁ ਹੀਰਾ ॥
10 ਲਾਲਿ ਰਤਾ ਮੇਰਾ ਮਨੁ ਧੀਰਾ ॥੩॥
11 ਕਥਨੀ ਕਹਹਿ ਕਹਹਿ ਸੇ ਮੂਏ ॥
12 ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥
13 ਸਭੁ ਜਗੁ ਦੇਖਿਆ ਮਾਇਆ ਛਾਇਆ ॥
14 ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥
15 ਆਸਾ ਮਹਲਾ ੧ ਤਿਤੁਕਾ ॥
16 ਕੋਈ ਭੀਖਕੁ ਭੀਖਿਆ ਖਾਇ ॥
17 ਕੋਈ ਰਾਜਾ ਰਹਿਆ ਸਮਾਇ ॥
18 ਕਿਸ ਹੀ ਮਾਨੁ ਕਿਸੈ ਅਪਮਾਨੁ ॥
19 ਢਾਹਿ ਉਸਾਰੇ ਧਰੇ ਧਿਆਨੁ ॥
20 ਤੁਝ ਤੇ ਵਡਾ ਨਾਹੀ ਕੋਇ ॥
21 ਕਿਸੁ ਵੇਖਾਲੀ ਚੰਗਾ ਹੋਇ ॥੧॥
22 ਮੈ ਤਾਂ ਨਾਮੁ ਤੇਰਾ ਆਧਾਰੁ ॥
23 ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥
24 ਵਾਟ ਨ ਪਾਵਉ ਵੀਗਾ ਜਾਉ ॥
25 ਦਰਗਹ ਬੈਸਣ ਨਾਹੀ ਥਾਉ ॥
26 ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥
27 ਖੀਨ ਖਰਾਬੁ ਹੋਵੈ ਨਿਤ ਕੰਧੁ ॥
28 ਖਾਣ ਜੀਵਣ ਕੀ ਬਹੁਤੀ ਆਸ ॥
29 ਲੇਖੈ ਤੇਰੈ ਸਾਸ ਗਿਰਾਸ ॥੨॥
30 ਅਹਿਨਿਸਿ ਅੰਧੁਲੇ ਦੀਪਕੁ ਦੇਇ ॥
31 ਭਉਜਲ ਡੂਬਤ ਚਿੰਤ ਕਰੇਇ ॥
32 ਕਹਹਿ ਸੁਣਹਿ ਜੋ ਮਾਨਹਿ ਨਾਉ ॥
33 ਹਉ ਬਲਿਹਾਰੈ ਤਾ ਕੈ ਜਾਉ ॥
34 ਨਾਨਕੁ ਏਕ ਕਹੈ ਅਰਦਾਸਿ ॥
35 ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥
36 ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥
37 ਦਰਗਹ ਬੈਸਣ ਹੋਵੈ ਥਾਉ ॥
38 ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ ॥
39 ਗਿਆਨ ਰਤਨੁ ਮਨਿ ਵਸੈ ਆਇ ॥
40 ਨਦਰਿ ਕਰੇ ਤਾ ਸਤਿਗੁਰੁ ਮਿਲੈ ॥
41 ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥
42 ਆਸਾ ਮਹਲਾ ੧ ਪੰਚਪਦੇ₆ ॥
43 ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥
44 ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥
45 ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥
46 ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥
47 ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥
48 ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥
49 ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥
50 ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥
51 ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥
52 ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥
53 ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥