Sri Guru Granth Sahib Ji

Ang 379

更换译本

1 ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥

2 ਕਰਿ ਕਿਰਪਾ ਚਰਨ ਸੰਗਿ ਮੇਲੀ ॥

3 ਸੂਖ ਸਹਜ ਆਨੰਦ ਸੁਹੇਲੀ ॥੧॥

4 ਸਾਧਸੰਗਿ ਗੁਣ ਗਾਇ ਅਤੋਲੀ ॥

5 ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥

6 ਆਸਾ ਮਹਲਾ ੫ ॥

7 ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥

8 ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗ੍ਰਿਹ ਭੀਤਰਿ ਵਾਰੇ ॥੧॥

9 ਜਨਮ ਮਰਨ ਚੂਕੇ ਸਭਿ ਭਾਰੇ ॥

10 ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥

11 ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥

12 ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮੑਾਰੇ ॥੨॥

13 ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥

14 ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥

15 ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥

16 ਤੁਮੑਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨਮਸਕਾਰੇ ॥੪॥੩੬॥

17 ਆਸਾ ਮਹਲਾ ੫ ॥

18 ਤੂ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥

19 ਕਿਆ ਹਮ ਜੰਤ ਕਰਹ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥

20 ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥

21 ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥

22 ਜੈਸੇ ਜਨਨਿ ਜਠਰ ਮਹਿ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥

23 ਅਨਦੁ ਕਰੈ ਸਾਸਿ ਸਾਸਿ ਸਮੑਾਰੈ ਨਾ ਪੋਹੈ ਅਗਨਾਰਿ ॥੨॥

24 ਪਰ ਧਨ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥

25 ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥

26 ਗ੍ਰਿਹੁ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥

27 ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮੑਾਰਿ ॥੪॥੩੭॥

28 ਆਸਾ ਘਰੁ ੩ ਮਹਲਾ ੫ ॥

29 ੴ ਸਤਿਗੁਰ ਪ੍ਰਸਾਦਿ ॥

30 ਰਾਜ ਮਿਲਕ ਜੋਬਨ ਗ੍ਰਿਹ ਸੋਭਾ ਰੂਪਵੰਤੁ ਜੋੁਆਨੀ ॥

31 ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈ ਆਨੀ ॥

32 ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥

33 ਕਾਹੇ ਏਕ ਬਿਨਾ ਚਿਤੁ ਲਾਈਐ ॥

34 ਊਠਤ ਬੈਠਤ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥

35 ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਪਵਾੜੇ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题