Ang 383
1 ਆਸਾ ਮਹਲਾ ੫ ॥
2 ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ਗਿਆਨਾ ॥
3 ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥
4 ਸਤਿਗੁਰੁ ਮੇਰਾ ਸਦਾ ਦਇਆਲਾ ਮੋਹਿ ਦੀਨ ਕਉ ਰਾਖਿ ਲੀਆ ॥
5 ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥
6 ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥
7 ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਕਾਢਿ ਲੀਏ ॥੨॥
8 ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥
9 ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਸਗਲ ਸਵਾਰੇ ॥੩॥
10 ਗੁਣ ਨਿਧਾਨ ਸਾਹਿਬ ਮਨਿ ਮੇਲਾ ॥
11 ਸਰਣਿ ਪਇਆ ਨਾਨਕ ਸੋੁਹੇਲਾ ॥੪॥੯॥੪੮॥
12 ਆਸਾ ਮਹਲਾ ੫ ॥
13 ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥
14 ਅਵਰੁ ਨ ਕੋਊ ਦੂਜਾ ਸੂਝੈ ਸਾਚੇ ਅਲਖ ਅਭੇਵਾ ॥੧॥
15 ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥
16 ਬੁਰਾ ਭਲਾ ਕਹੁ ਕਿਸ ਨੋ ਕਹੀਐ ਸਗਲੇ ਜੀਅ ਤੁਮੑਾਰੇ ॥੧॥ ਰਹਾਉ ॥
17 ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥
18 ਜਿਸੁ ਜਨ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥
19 ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥
20 ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥
21 ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥
22 ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥
23 ਆਸਾ ਮਹਲਾ ੫ ॥
24 ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥
25 ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਆਈਐ ॥੧॥
26 ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥
27 ਪਾਰਬ੍ਰਹਮੁ ਜਿਨੑਿ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥
28 ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥
29 ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥
30 ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕੋਮਲ ਬੰਧਨ ਬਾਂਧਿਆ ॥
31 ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥
32 ਰਾਖਿ ਲੀਏ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥
33 ਜੀਉ ਪਿੰਡੁ ਸਭੁ ਤੁਮੑਰਾ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥੫੦॥
34 ਆਸਾ ਮਹਲਾ ੫ ॥
35 ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁਗ੍ਰਹੁ ਭਇਓ ਰੀ ॥
36 ਮਹਾ ਮੋਹਨੀ ਤੁਧੁ ਨ ਵਿਆਪੈ ਤੇਰਾ ਆਲਸੁ ਕਹਾ ਗਇਓ ਰੀ ॥੧॥ ਰਹਾਉ ॥