Sri Guru Granth Sahib Ji

Ang 434

更换译本

1 ਜੀਅ ਜੰਤ ਸਭ ਸਾਰੀ ਕੀਤੇ ਪਾਸਾ ਢਾਲਣਿ ਆਪਿ ਲਗਾ ॥੨੬॥

2 ਭਭੈ ਭਾਲਹਿ ਸੇ ਫਲੁ ਪਾਵਹਿ ਗੁਰ ਪਰਸਾਦੀ ਜਿਨੑ ਕਉ ਭਉ ਪਇਆ ॥

3 ਮਨਮੁਖ ਫਿਰਹਿ ਨ ਚੇਤਹਿ ਮੂੜੇ ਲਖ ਚਉਰਾਸੀਹ ਫੇਰੁ ਪਇਆ ॥੨੭॥

4 ਮੰਮੈ ਮੋਹੁ ਮਰਣੁ ਮਧੁਸੂਦਨੁ ਮਰਣੁ ਭਇਆ ਤਬ ਚੇਤਵਿਆ ॥

5 ਕਾਇਆ ਭੀਤਰਿ ਅਵਰੋ ਪੜਿਆ ਮੰਮਾ ਅਖਰੁ ਵੀਸਰਿਆ ॥੨੮॥

6 ਯਯੈ ਜਨਮੁ ਨ ਹੋਵੀ ਕਦ ਹੀ ਜੇ ਕਰਿ ਸਚੁ ਪਛਾਣੈ ॥

7 ਗੁਰਮੁਖਿ ਆਖੈ ਗੁਰਮੁਖਿ ਬੂਝੈ ਗੁਰਮੁਖਿ ਏਕੋ ਜਾਣੈ ॥੨੯॥

8 ਰਾਰੈ ਰਵਿ ਰਹਿਆ ਸਭ ਅੰਤਰਿ ਜੇਤੇ ਕੀਏ ਜੰਤਾ ॥

9 ਜੰਤ ਉਪਾਇ ਧੰਧੈ ਸਭ ਲਾਏ ਕਰਮੁ ਹੋਆ ਤਿਨ ਨਾਮੁ ਲਇਆ ॥੩੦॥

10 ਲਲੈ ਲਾਇ ਧੰਧੈ ਜਿਨਿ ਛੋਡੀ ਮੀਠਾ ਮਾਇਆ ਮੋਹੁ ਕੀਆ ॥

11 ਖਾਣਾ ਪੀਣਾ ਸਮ ਕਰਿ ਸਹਣਾ ਭਾਣੈ ਤਾ ਕੈ ਹੁਕਮੁ ਪਇਆ ॥੩੧॥

12 ਵਵੈ ਵਾਸੁਦੇਉ ਪਰਮੇਸਰੁ ਵੇਖਣ ਕਉ ਜਿਨਿ ਵੇਸੁ ਕੀਆ ॥

13 ਵੇਖੈ ਚਾਖੈ ਸਭੁ ਕਿਛੁ ਜਾਣੈ ਅੰਤਰਿ ਬਾਹਰਿ ਰਵਿ ਰਹਿਆ ॥੩੨॥

14 ੜਾੜੈ ਰਾੜਿ ਕਰਹਿ ਕਿਆ ਪ੍ਰਾਣੀ ਤਿਸਹਿ ਧਿਆਵਹੁ ਜਿ ਅਮਰੁ ਹੋਆ ॥

15 ਤਿਸਹਿ ਧਿਆਵਹੁ ਸਚਿ ਸਮਾਵਹੁ ਓਸੁ ਵਿਟਹੁ ਕੁਰਬਾਣੁ ਕੀਆ ॥੩੩॥

16 ਹਾਹੈ ਹੋਰੁ ਨ ਕੋਈ ਦਾਤਾ ਜੀਅ ਉਪਾਇ ਜਿਨਿ ਰਿਜਕੁ ਦੀਆ ॥

17 ਹਰਿ ਨਾਮੁ ਧਿਆਵਹੁ ਹਰਿ ਨਾਮਿ ਸਮਾਵਹੁ ਅਨਦਿਨੁ ਲਾਹਾ ਹਰਿ ਨਾਮੁ ਲੀਆ ॥੩੪॥

18 ਆਇੜੈ ਆਪਿ ਕਰੇ ਜਿਨਿ ਛੋਡੀ ਜੋ ਕਿਛੁ ਕਰਣਾ ਸੁ ਕਰਿ ਰਹਿਆ ॥

19 ਕਰੇ ਕਰਾਏ ਸਭ ਕਿਛੁ ਜਾਣੈ ਨਾਨਕ ਸਾਇਰ ਇਵ ਕਹਿਆ ॥੩੫॥੧॥

20 ਰਾਗੁ ਆਸਾ ਮਹਲਾ ੩ ਪਟੀ ॥

21 ੴ ਸਤਿਗੁਰ ਪ੍ਰਸਾਦਿ ॥

22 ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥

23 ਰੀਰੀ ਲਲੀ ਪਾਪ ਕਮਾਣੇ ਪੜਿ ਅਵਗਣ ਗੁਣ ਵੀਸਰਿਆ ॥੧॥

24 ਮਨ ਐਸਾ ਲੇਖਾ ਤੂੰ ਕੀ ਪੜਿਆ ॥

25 ਲੇਖਾ ਦੇਣਾ ਤੇਰੈ ਸਿਰਿ ਰਹਿਆ ॥੧॥ ਰਹਾਉ ॥

26 ਸਿਧੰਙਾਇਐ ਸਿਮਰਹਿ ਨਾਹੀ ਨੰਨੈ ਨਾ ਤੁਧੁ ਨਾਮੁ ਲਇਆ ॥

27 ਛਛੈ ਛੀਜਹਿ ਅਹਿਨਿਸਿ ਮੂੜੇ ਕਿਉ ਛੂਟਹਿ ਜਮਿ ਪਾਕੜਿਆ ॥੨॥

28 ਬਬੈ ਬੂਝਹਿ ਨਾਹੀ ਮੂੜੇ ਭਰਮਿ ਭੁਲੇ ਤੇਰਾ ਜਨਮੁ ਗਇਆ ॥

29 ਅਣਹੋਦਾ ਨਾਉ ਧਰਾਇਓ ਪਾਧਾ ਅਵਰਾ ਕਾ ਭਾਰੁ ਤੁਧੁ ਲਇਆ ॥੩॥

30 ਜਜੈ ਜੋਤਿ ਹਿਰਿ ਲਈ ਤੇਰੀ ਮੂੜੇ ਅੰਤਿ ਗਇਆ ਪਛੁਤਾਵਹਿਗਾ ॥

31 ਏਕੁ ਸਬਦੁ ਤੂੰ ਚੀਨਹਿ ਨਾਹੀ ਫਿਰਿ ਫਿਰਿ ਜੂਨੀ ਆਵਹਿਗਾ ॥੪॥

32 ਤੁਧੁ ਸਿਰਿ ਲਿਖਿਆ ਸੋ ਪੜੁ ਪੰਡਿਤ ਅਵਰਾ ਨੋ ਨ ਸਿਖਾਲਿ ਬਿਖਿਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题