Ang 445
1 ਆਵਣ ਜਾਣਾ ਭ੍ਰਮੁ ਭਉ ਭਾਗਾ ਹਰਿ ਹਰਿ ਹਰਿ ਗੁਣ ਗਾਇਆ ॥
2 ਜਨਮ ਜਨਮ ਕੇ ਕਿਲਵਿਖ ਦੁਖ ਉਤਰੇ ਹਰਿ ਹਰਿ ਨਾਮਿ ਸਮਾਇਆ ॥
3 ਜਿਨ ਹਰਿ ਧਿਆਇਆ ਧੁਰਿ ਭਾਗ ਲਿਖਿ ਪਾਇਆ ਤਿਨ ਸਫਲੁ ਜਨਮੁ ਪਰਵਾਣੁ ਜੀਉ ॥
4 ਹਰਿ ਹਰਿ ਮਨਿ ਭਾਇਆ ਪਰਮ ਸੁਖ ਪਾਇਆ ਹਰਿ ਲਾਹਾ ਪਦੁ ਨਿਰਬਾਣੁ ਜੀਉ ॥੩॥
5 ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥
6 ਹਰਿ ਨਾਮੁ ਵਡਾਈ ਹਰਿ ਨਾਮੁ ਸਖਾਈ ਗੁਰਸਬਦੀ ਹਰਿ ਰਸ ਭੋਗ ਜੀਉ ॥
7 ਹਰਿ ਰਸ ਭੋਗ ਮਹਾ ਨਿਰਜੋਗ ਵਡਭਾਗੀ ਹਰਿ ਰਸੁ ਪਾਇਆ ॥
8 ਸੇ ਧੰਨੁ ਵਡੇ ਸਤ ਪੁਰਖਾ ਪੂਰੇ ਜਿਨ ਗੁਰਮਤਿ ਨਾਮੁ ਧਿਆਇਆ ॥
9 ਜਨੁ ਨਾਨਕੁ ਰੇਣੁ ਮੰਗੈ ਪਗ ਸਾਧੂ ਮਨਿ ਚੂਕਾ ਸੋਗੁ ਵਿਜੋਗੁ ਜੀਉ ॥
10 ਜਿਨੑ ਹਰਿ ਮੀਠ ਲਗਾਨਾ ਤੇ ਜਨ ਪਰਧਾਨਾ ਤੇ ਊਤਮ ਹਰਿ ਹਰਿ ਲੋਗ ਜੀਉ ॥੪॥੩॥੧੦॥
11 ਆਸਾ ਮਹਲਾ ੪ ॥
12 ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥
13 ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥
14 ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥
15 ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਰੁ ਨ ਕੋਈ ॥
16 ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਹ ਪਾਵੈ ਮਾਨੁ ਜੀਉ ॥
17 ਸਤਜੁਗਿ ਸਭੁ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥੧॥
18 ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥
19 ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ ਮਨਿ ਹਿਰਦੈ ਕ੍ਰੋਧੁ ਜਲਾਇ ਜੀਉ ॥
20 ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥
21 ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥
22 ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ ਬਿਖੁ ਗੁਰਮਤਿ ਹਰਿ ਨਾਮਿ ਲਹਿ ਜਾਇ ਜੀਉ ॥
23 ਤੇਤਾ ਜੁਗੁ ਆਇਆ ਅੰਤਰਿ ਜੋਰੁ ਪਾਇਆ ਜਤੁ ਸੰਜਮ ਕਰਮ ਕਮਾਇ ਜੀਉ ॥੨॥
24 ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥
25 ਤਪੁ ਤਾਪਨ ਤਾਪਹਿ ਜਗ ਪੁੰਨ ਆਰੰਭਹਿ ਅਤਿ ਕਿਰਿਆ ਕਰਮ ਕਮਾਇ ਜੀਉ ॥
26 ਕਿਰਿਆ ਕਰਮ ਕਮਾਇਆ ਪਗ ਦੁਇ ਖਿਸਕਾਇਆ ਦੁਇ ਪਗ ਟਿਕੈ ਟਿਕਾਇ ਜੀਉ ॥
27 ਮਹਾ ਜੁਧ ਜੋਧ ਬਹੁ ਕੀਨੑੇ ਵਿਚਿ ਹਉਮੈ ਪਚੈ ਪਚਾਇ ਜੀਉ ॥
28 ਦੀਨ ਦਇਆਲਿ ਗੁਰੁ ਸਾਧੁ ਮਿਲਾਇਆ ਮਿਲਿ ਸਤਿਗੁਰ ਮਲੁ ਲਹਿ ਜਾਇ ਜੀਉ ॥
29 ਜੁਗੁ ਦੁਆਪੁਰੁ ਆਇਆ ਭਰਮਿ ਭਰਮਾਇਆ ਹਰਿ ਗੋਪੀ ਕਾਨੑੁ ਉਪਾਇ ਜੀਉ ॥੩॥