Ang 505
1 ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ ॥੧॥ ਰਹਾਉ ॥
2 ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥
3 ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥
4 ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥
5 ਰੋਸੁ ਕਰੈ ਪ੍ਰਭੁ ਬਖਸ ਨ ਮੇਟੈ ਨਿਤ ਨਿਤ ਚੜੈ ਸਵਾਈ ॥੩॥
6 ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥
7 ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੑ ਗੁਰ ਕੀ ਦਾਤਿ ਨ ਭਾਈ ॥੪॥
8 ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨ ਅਧੂਆ ਰਾਈ ॥
9 ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥੫॥
10 ਐ ਜੀ ਸਦਾ ਦਇਆਲੁ ਦਇਆ ਕਰਿ ਰਵਿਆ ਗੁਰਮਤਿ ਭ੍ਰਮਨਿ ਚੁਕਾਈ ॥
11 ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥੬॥
12 ਹਰਿ ਜਲੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥
13 ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥੭॥
14 ਤੂੰ ਵਡ ਪੁਰਖੁ ਅਗੰਮ ਤਰੋਵਰੁ ਹਮ ਪੰਖੀ ਤੁਝ ਮਾਹੀ ॥
15 ਨਾਨਕ ਨਾਮੁ ਨਿਰੰਜਨ ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥
16 ਗੂਜਰੀ ਮਹਲਾ ੧ ਘਰੁ ੪ ॥
17 ੴ ਸਤਿਗੁਰ ਪ੍ਰਸਾਦਿ ॥
18 ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥
19 ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥੧॥
20 ਜਪਿ ਮਨ ਨਾਮੁ ਹਰਿ ਸਰਣੀ ॥
21 ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥੧॥ ਰਹਾਉ ॥
22 ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥
23 ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿ ਨਾਮ ਮਨਿ ਰਮਣੰ ॥੨॥
24 ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ ਮੋਹ ਮਗਨ ਹਿਤੰ ॥
25 ਥਿਰੁ ਨਾਮੁ ਭਗਤਿ ਦਿੜੰ ਮਤੀ ਗੁਰ ਵਾਕਿ ਸਬਦ ਰਤੰ ॥੩॥
26 ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥
27 ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥੪॥
28 ਇਹੁ ਜਗੁ ਮੋਹ ਹੇਤ ਬਿਆਪਿਤੰ ਦੁਖੁ ਅਧਿਕ ਜਨਮ ਮਰਣੰ ॥
29 ਭਜੁ ਸਰਣਿ ਸਤਿਗੁਰ ਊਬਰਹਿ ਹਰਿ ਨਾਮੁ ਰਿਦ ਰਮਣੰ ॥੫॥
30 ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥
31 ਸੋ ਮਨੁ ਨਿਰਮਲੁ ਜਿਤੁ ਸਾਚੁ ਅੰਤਰਿ ਗਿਆਨ ਰਤਨੁ ਸਾਰੰ ॥੬॥
32 ਭੈ ਭਾਇ ਭਗਤਿ ਤਰੁ ਭਵਜਲੁ ਮਨਾ ਚਿਤੁ ਲਾਇ ਹਰਿ ਚਰਣੀ ॥