Sri Guru Granth Sahib Ji

Ang 517

更换译本

1 ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥

2 ਅੰਮ੍ਰਿਤ ਹਰਿ ਕਾ ਨਾਉ ਸਦਾ ਧਿਆਇਆ ॥

3 ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥

4 ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥

5 ਸਲੋਕ ਮਃ ੩ ॥

6 ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥

7 ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥

8 ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥

9 ਨਾਨਕ ਤਿਨੑ ਬਲਿਹਾਰਣੈ ਜਿਨੑ ਗੁਰਮੁਖਿ ਪਾਇਆ ਮਨ ਮਾਹਿ ॥੧॥

10 ਮਃ ੩ ॥

11 ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥

12 ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥੨॥

13 ਪਉੜੀ ॥

14 ਪ੍ਰਭ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥

15 ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥

16 ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥

17 ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥

18 ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥੨੧॥

19 ਸਲੋਕ ਮਃ ੩ ॥

20 ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥

21 ਨਾਨਕ ਆਸਾ ਪੂਰੀਆ ਸਚੇ ਸਿਉ ਚਿਤੁ ਲਾਇ ॥੧॥

22 ਮਃ ੩ ॥

23 ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥

24 ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥੨॥

25 ਪਉੜੀ ॥

26 ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥

27 ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥

28 ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥

29 ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥

30 ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥੨੨॥੧॥ ਸੁਧੁ

31 ਰਾਗੁ ਗੂਜਰੀ ਵਾਰ ਮਹਲਾ ੫ ॥

32 ੴ ਸਤਿਗੁਰ ਪ੍ਰਸਾਦਿ ॥

33 ਸਲੋਕੁ ਮਃ ੫ ॥

34 ਅੰਤਰਿ ਗੁਰੁ ਆਰਾਧਣਾ ਜਿਹਵਾ ਜਪਿ ਗੁਰ ਨਾਉ ॥

35 ਨੇਤ੍ਰੀ ਸਤਿਗੁਰੁ ਪੇਖਣਾ ਸ੍ਰਵਣੀ ਸੁਨਣਾ ਗੁਰ ਨਾਉ ॥

36 ਸਤਿਗੁਰ ਸੇਤੀ ਰਤਿਆ ਦਰਗਹ ਪਾਈਐ ਠਾਉ ॥

37 ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ ਵਥੁ ਦੇਇ ॥

38 ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥੧॥

39 ਮਃ ੫ ॥

40 ਰਖੇ ਰਖਣਹਾਰਿ ਆਪਿ ਉਬਾਰਿਅਨੁ ॥

41 ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥

42 ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥

43 ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥

44 ਸਾਕਤ ਨਿੰਦਕ ਦੁਸਟ ਖਿਨ ਮਾਹਿ ਬਿਦਾਰਿਅਨੁ ॥

45 ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题