Ang 526
1 ਭਰਮੇ ਭੂਲੀ ਰੇ ਜੈ ਚੰਦਾ ॥
2 ਨਹੀ ਨਹੀ ਚੀਨੑਿਆ ਪਰਮਾਨੰਦਾ ॥੧॥ ਰਹਾਉ ॥
3 ਘਰਿ ਘਰਿ ਖਾਇਆ ਪਿੰਡੁ ਬਧਾਇਆ ਖਿੰਥਾ ਮੁੰਦਾ ਮਾਇਆ ॥
4 ਭੂਮਿ ਮਸਾਣ ਕੀ ਭਸਮ ਲਗਾਈ ਗੁਰ ਬਿਨੁ ਤਤੁ ਨ ਪਾਇਆ ॥੨॥
5 ਕਾਇ ਜਪਹੁ ਰੇ ਕਾਇ ਤਪਹੁ ਰੇ ਕਾਇ ਬਿਲੋਵਹੁ ਪਾਣੀ ॥
6 ਲਖ ਚਉਰਾਸੀਹ ਜਿਨੑਿ ਉਪਾਈ ਸੋ ਸਿਮਰਹੁ ਨਿਰਬਾਣੀ ॥੩॥
7 ਕਾਇ ਕਮੰਡਲੁ ਕਾਪੜੀਆ ਰੇ ਅਠਸਠਿ ਕਾਇ ਫਿਰਾਹੀ ॥
8 ਬਦਤਿ ਤ੍ਰਿਲੋਚਨੁ ਸੁਨੁ ਰੇ ਪ੍ਰਾਣੀ ਕਣ ਬਿਨੁ ਗਾਹੁ ਕਿ ਪਾਹੀ ॥੪॥੧॥
9 ਗੂਜਰੀ ॥
10 ਅੰਤਿ ਕਾਲਿ ਜੋ ਲਛਮੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
11 ਸਰਪ ਜੋਨਿ ਵਲਿ ਵਲਿ ਅਉਤਰੈ ॥੧॥
12 ਅਰੀ ਬਾਈ ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥
13 ਅੰਤਿ ਕਾਲਿ ਜੋ ਇਸਤ੍ਰੀ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
14 ਬੇਸਵਾ ਜੋਨਿ ਵਲਿ ਵਲਿ ਅਉਤਰੈ ॥੨॥
15 ਅੰਤਿ ਕਾਲਿ ਜੋ ਲੜਿਕੇ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
16 ਸੂਕਰ ਜੋਨਿ ਵਲਿ ਵਲਿ ਅਉਤਰੈ ॥੩॥
17 ਅੰਤਿ ਕਾਲਿ ਜੋ ਮੰਦਰ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
18 ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥੪॥
19 ਅੰਤਿ ਕਾਲਿ ਨਾਰਾਇਣੁ ਸਿਮਰੈ ਐਸੀ ਚਿੰਤਾ ਮਹਿ ਜੇ ਮਰੈ ॥
20 ਬਦਤਿ ਤਿਲੋਚਨੁ ਤੇ ਨਰ ਮੁਕਤਾ ਪੀਤੰਬਰੁ ਵਾ ਕੇ ਰਿਦੈ ਬਸੈ ॥੫॥੨॥
21 ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪ ॥
22 ੴ ਸਤਿਗੁਰ ਪ੍ਰਸਾਦਿ ॥
23 ਪਰਮਾਦਿ ਪੁਰਖਮਨੋਪਿਮੰ ਸਤਿ ਆਦਿ ਭਾਵ ਰਤੰ ॥
24 ਪਰਮਦਭੁਤੰ ਪਰਕ੍ਰਿਤਿ ਪਰੰ ਜਦਿਚਿੰਤਿ ਸਰਬ ਗਤੰ ॥੧॥
25 ਕੇਵਲ ਰਾਮ ਨਾਮ ਮਨੋਰਮੰ ॥
26 ਬਦਿ ਅੰਮ੍ਰਿਤ ਤਤ ਮਇਅੰ ॥
27 ਨ ਦਨੋਤਿ ਜਸਮਰਣੇਨ ਜਨਮ ਜਰਾਧਿ ਮਰਣ ਭਇਅੰ ॥੧॥ ਰਹਾਉ ॥
28 ਇਛਸਿ ਜਮਾਦਿ ਪਰਾਭਯੰ ਜਸੁ ਸ੍ਵਸਤਿ ਸੁਕ੍ਰਿਤ ਕ੍ਰਿਤੰ ॥
29 ਭਵ ਭੂਤ ਭਾਵ ਸਮਬੵਿਅੰ ਪਰਮੰ ਪ੍ਰਸੰਨਮਿਦੰ ॥੨॥
30 ਲੋਭਾਦਿ ਦ੍ਰਿਸਟਿ ਪਰ ਗ੍ਰਿਹੰ ਜਦਿਬਿਧਿ ਆਚਰਣੰ ॥
31 ਤਜਿ ਸਕਲ ਦੁਹਕ੍ਰਿਤ ਦੁਰਮਤੀ ਭਜੁ ਚਕ੍ਰਧਰ ਸਰਣੰ ॥੩॥
32 ਹਰਿ ਭਗਤ ਨਿਜ ਨਿਹਕੇਵਲਾ ਰਿਦ ਕਰਮਣਾ ਬਚਸਾ ॥
33 ਜੋਗੇਨ ਕਿੰ ਜਗੇਨ ਕਿੰ ਦਾਨੇਨ ਕਿੰ ਤਪਸਾ ॥੪॥
34 ਗੋਬਿੰਦ ਗੋਬਿੰਦੇਤਿ ਜਪਿ ਨਰ ਸਕਲ ਸਿਧਿ ਪਦੰ ॥
35 ਜੈਦੇਵ ਆਇਉ ਤਸ ਸਫੁਟੰ ਭਵ ਭੂਤ ਸਰਬ ਗਤੰ ॥੫॥੧॥