Ang 530
1 ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥
2 ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰ ਚਰਨ ਪਰਾਤੇ ॥੨॥੮॥
3 ਦੇਵਗੰਧਾਰੀ ੫ ॥
4 ਸੋ ਪ੍ਰਭੁ ਜਤ ਕਤ ਪੇਖਿਓ ਨੈਣੀ ॥
5 ਸੁਖਦਾਈ ਜੀਅਨ ਕੋ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥੧॥ ਰਹਾਉ ॥
6 ਅਗਿਆਨੁ ਅਧੇਰਾ ਸੰਤੀ ਕਾਟਿਆ ਜੀਅ ਦਾਨੁ ਗੁਰ ਦੈਣੀ ॥
7 ਕਰਿ ਕਿਰਪਾ ਕਰਿ ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥
8 ਕਰਮੁ ਧਰਮੁ ਕਿਛੁ ਉਪਜਿ ਨ ਆਇਓ ਨਹ ਉਪਜੀ ਨਿਰਮਲ ਕਰਣੀ ॥
9 ਛਾਡਿ ਸਿਆਨਪ ਸੰਜਮ ਨਾਨਕ ਲਾਗੋ ਗੁਰ ਕੀ ਚਰਣੀ ॥੨॥੯॥
10 ਦੇਵਗੰਧਾਰੀ ੫ ॥
11 ਹਰਿ ਰਾਮ ਨਾਮੁ ਜਪਿ ਲਾਹਾ ॥
12 ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ ਜਮ ਕੇ ਫਾਹਾ ॥੧॥ ਰਹਾਉ ॥
13 ਖੋਜਤ ਖੋਜਤ ਖੋਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥
14 ਤਿਨੑਾ ਪਰਾਪਤਿ ਏਹੁ ਨਿਧਾਨਾ ਜਿਨੑ ਕੈ ਕਰਮਿ ਲਿਖਾਹਾ ॥੧॥
15 ਸੇ ਬਡਭਾਗੀ ਸੇ ਪਤਿਵੰਤੇ ਸੇਈ ਪੂਰੇ ਸਾਹਾ ॥
16 ਸੁੰਦਰ ਸੁਘੜ ਸਰੂਪ ਤੇ ਨਾਨਕ ਜਿਨੑ ਹਰਿ ਹਰਿ ਨਾਮੁ ਵਿਸਾਹਾ ॥੨॥੧੦॥
17 ਦੇਵਗੰਧਾਰੀ ੫ ॥
18 ਮਨ ਕਹ ਅਹੰਕਾਰਿ ਅਫਾਰਾ ॥
19 ਦੁਰਗੰਧ ਅਪਵਿਤ੍ਰ ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥
20 ਜਿਨਿ ਕੀਆ ਤਿਸੁ ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥
21 ਤਿਸਹਿ ਤਿਆਗਿ ਅਵਰ ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥੧॥
22 ਅੰਧ ਗੁੰਗ ਪਿੰਗੁਲ ਮਤਿ ਹੀਨਾ ਪ੍ਰਭ ਰਾਖਹੁ ਰਾਖਨਹਾਰਾ ॥
23 ਕਰਨ ਕਰਾਵਨਹਾਰ ਸਮਰਥਾ ਕਿਆ ਨਾਨਕ ਜੰਤ ਬਿਚਾਰਾ ॥੨॥੧੧॥
24 ਦੇਵਗੰਧਾਰੀ ੫ ॥
25 ਸੋ ਪ੍ਰਭੁ ਨੇਰੈ ਹੂ ਤੇ ਨੇਰੈ ॥
26 ਸਿਮਰਿ ਧਿਆਇ ਗਾਇ ਗੁਨ ਗੋਬਿੰਦ ਦਿਨੁ ਰੈਨਿ ਸਾਝ ਸਵੇਰੈ ॥੧॥ ਰਹਾਉ ॥
27 ਉਧਰੁ ਦੇਹ ਦੁਲਭ ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥
28 ਘਰੀ ਨ ਮੁਹਤੁ ਨ ਚਸਾ ਬਿਲੰਬਹੁ ਕਾਲੁ ਨਿਤਹਿ ਨਿਤ ਹੇਰੈ ॥੧॥
29 ਅੰਧ ਬਿਲਾ ਤੇ ਕਾਢਹੁ ਕਰਤੇ ਕਿਆ ਨਾਹੀ ਘਰਿ ਤੇਰੈ ॥
30 ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥੨॥੧੨॥ ਛਕੇ ੨ ॥
31 ਦੇਵਗੰਧਾਰੀ ੫ ॥
32 ਮਨ ਗੁਰ ਮਿਲਿ ਨਾਮੁ ਅਰਾਧਿਓ ॥
33 ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥੧॥ ਰਹਾਉ ॥
34 ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥
35 ਭਾਉ ਭਗਤਿ ਗਾਇ ਗੁਣ ਗੋਬਿਦ ਜਮ ਕਾ ਮਾਰਗੁ ਸਾਧਿਓ ॥੧॥
36 ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥
37 ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥੨॥੧੩॥