Ang 547
1 ਬਿਨਵੰਤ ਨਾਨਕ ਕਰ ਦੇਇ ਰਾਖਹੁ ਗੋਬਿੰਦ ਦੀਨ ਦਇਆਰਾ ॥੪॥
2 ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥
3 ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥
4 ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥
5 ਭਜੁ ਸਾਧਸੰਗੇ ਮਿਲੇ ਰੰਗੇ ਬਹੁੜਿ ਜੋਨਿ ਨ ਧਾਈਐ ॥
6 ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥
7 ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤਹੂ ਨ ਜਾਇਆ ॥੫॥੪॥੭॥
8 ਬਿਹਾਗੜਾ ਮਹਲਾ ੫ ਛੰਤ ॥
9 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥
10 ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥
11 ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥
12 ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥
13 ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰਹੂ ਤੇ ਨੇਰੇ ॥
14 ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥
15 ਤੂ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥
16 ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥
17 ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥
18 ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥
19 ਕਰਿ ਅਨੁਗ੍ਰਹੁ ਪਤਿਤ ਪਾਵਨ ਬਹੁ ਜੋਨਿ ਭ੍ਰਮਤੇ ਹਾਰੀ ॥
20 ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥੨॥
21 ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥
22 ਪਾਲਹਿ ਅਕਿਰਤਘਨਾ ਪੂਰਨ ਦ੍ਰਿਸਟਿ ਤੇਰੀ ਰਾਮ ॥
23 ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ ਕਛੂ ਨ ਜਾਨਾ ॥
24 ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥
25 ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥
26 ਨਾਨਕ ਸਰਨਿ ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥
27 ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥
28 ਸਾਧੂ ਸੰਗਮੇ ਹਰਿ ਗੁਣ ਗਾਇਆ ਰਾਮ ॥
29 ਗੁਣ ਗਾਇ ਗੋਵਿਦ ਸਦਾ ਨੀਕੇ ਕਲਿਆਣ ਮੈ ਪਰਗਟ ਭਏ ॥
30 ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥
31 ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੂਖੁ ਨ ਪਾਇਆ ॥
32 ਨਾਨਕ ਦਰਸਨੁ ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੮॥
33 ਬਿਹਾਗੜਾ ਮਹਲਾ ੫ ਛੰਤ ॥
34 ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥
35 ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥
36 ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥
37 ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥
38 ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥
39 ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥