Sri Guru Granth Sahib Ji

Ang 559

更换译本

1 ਵਡਹੰਸੁ ਮਹਲਾ ੩ ॥

2 ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥

3 ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥

4 ਮਨ ਮੇਰੇ ਗੁਰਮਤਿ ਕਰਣੀ ਸਾਰੁ ॥

5 ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥

6 ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥

7 ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥

8 ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥

9 ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥

10 ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥

11 ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥

12 ਵਡਹੰਸੁ ਮਹਲਾ ੩ ॥

13 ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥

14 ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥

15 ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥

16 ਸਤਗੁਰਿ ਮੋ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥

17 ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥

18 ਦੂਜੈ ਭਾਇ ਕਰੂਪੀ ਦੂਖੁ ਪਾਵਹਿ ਆਗੈ ਜਾਇ ॥੨॥

19 ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥

20 ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥੩॥

21 ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੂ ਨ ਜਾਇ ॥

22 ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥

23 ਵਡਹੰਸੁ ਮਹਲਾ ੩ ॥

24 ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰਸਬਦੀ ਸਾਦੁ ਆਇਆ ॥

25 ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥੧॥

26 ਹਰਿ ਕਰਿ ਕਿਰਪਾ ਸਤਗੁਰੂ ਮਿਲਾਇਆ ॥

27 ਪੂਰੈ ਸਤਗੁਰਿ ਹਰਿ ਨਾਮੁ ਧਿਆਇਆ ॥੧॥ ਰਹਾਉ ॥

28 ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥

29 ਮਹਾਦੇਉ ਗਿਆਨੀ ਵਰਤੈ ਘਰਿ ਆਪਣੈ ਤਾਮਸੁ ਬਹੁਤੁ ਅਹੰਕਾਰਾ ॥੨॥

30 ਕਿਸਨੁ ਸਦਾ ਅਵਤਾਰੀ ਰੂਧਾ ਕਿਤੁ ਲਗਿ ਤਰੈ ਸੰਸਾਰਾ ॥

31 ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ ਗੁਬਾਰਾ ॥੩॥

32 ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥

33 ਸਾਚੈ ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥੪॥

34 ਏਕੋ ਸਚੁ ਵਰਤੈ ਸਭ ਅੰਤਰਿ ਸਭਨਾ ਕਰੇ ਪ੍ਰਤਿਪਾਲਾ ॥

35 ਨਾਨਕ ਇਕਸੁ ਬਿਨੁ ਮੈ ਅਵਰੁ ਨ ਜਾਣਾ ਸਭਨਾ ਦੀਵਾਨੁ ਦਇਆਲਾ ॥੫॥੫॥

36 ਵਡਹੰਸੁ ਮਹਲਾ ੩ ॥

37 ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥

38 ਗੁਰਮੁਖਿ ਸਾਚੇ ਲਗੈ ਧਿਆਨੁ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题