Sri Guru Granth Sahib Ji

Ang 578

更换译本

1 ਕਹੁ ਨਾਨਕ ਤਿਨ ਖੰਨੀਐ ਵੰਞਾ ਜਿਨ ਘਟਿ ਮੇਰਾ ਹਰਿ ਪ੍ਰਭੁ ਵੂਠਾ ॥੩॥

2 ਸਲੋਕੁ ॥

3 ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥

4 ਨਾਨਕ ਜਾਣੇ ਸਤਿ ਸਾਂਈ ਸੰਤ ਨ ਬਾਹਰਾ ॥੧॥

5 ਛੰਤੁ ॥

6 ਮਿਲਿ ਜਲੁ ਜਲਹਿ ਖਟਾਨਾ ਰਾਮ ॥

7 ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥

8 ਸੰਮਾਇ ਪੂਰਨ ਪੁਰਖ ਕਰਤੇ ਆਪਿ ਆਪਹਿ ਜਾਣੀਐ ॥

9 ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ ਵਖਾਣੀਐ ॥

10 ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥

11 ਨਾਨਕ ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥

12 ਵਡਹੰਸੁ ਮਹਲਾ ੫ ॥

13 ਪ੍ਰਭ ਕਰਣ ਕਾਰਣ ਸਮਰਥਾ ਰਾਮ ॥

14 ਰਖੁ ਜਗਤੁ ਸਗਲ ਦੇ ਹਥਾ ਰਾਮ ॥

15 ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥

16 ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥

17 ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥

18 ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥੧॥

19 ਏਹਿ ਜੀਅ ਤੇਰੇ ਤੂ ਕਰਤਾ ਰਾਮ ॥

20 ਪ੍ਰਭ ਦੂਖ ਦਰਦ ਭ੍ਰਮ ਹਰਤਾ ਰਾਮ ॥

21 ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥

22 ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥

23 ਜੋ ਸਰਣਿ ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥

24 ਬਿਨਵੰਤਿ ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂ ਕਰਤਾ ॥੨॥

25 ਆਠ ਪਹਰ ਹਰਿ ਧਿਆਈਐ ਰਾਮ ॥

26 ਮਨ ਇਛਿਅੜਾ ਫਲੁ ਪਾਈਐ ਰਾਮ ॥

27 ਮਨ ਇਛ ਪਾਈਐ ਪ੍ਰਭੁ ਧਿਆਈਐ ਮਿਟਹਿ ਜਮ ਕੇ ਤ੍ਰਾਸਾ ॥

28 ਗੋਬਿਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥

29 ਤਜਿ ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥

30 ਬਿਨਵੰਤਿ ਨਾਨਕ ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥

31 ਦਰਿ ਵਾਜਹਿ ਅਨਹਤ ਵਾਜੇ ਰਾਮ ॥

32 ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥

33 ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਊਚਾ ॥

34 ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੂਚਾ ॥

35 ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥

36 ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਜਹਿ ਅਨਹਦ ਵਾਜੇ ॥੪॥੩॥

37 ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥

38 ੴ ਸਤਿਗੁਰ ਪ੍ਰਸਾਦਿ ॥

39 ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥

40 ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题