Sri Guru Granth Sahib Ji

Ang 614

更换译本

1 ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥

2 ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥

3 ਸੋਰਠਿ ਮਹਲਾ ੫ ॥

4 ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ ਕੀ ਸਰਣਾ ॥

5 ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥

6 ਹਮ ਸੰਤਨ ਸਿਉ ਬਣਿ ਆਈ ॥

7 ਪੂਰਬਿ ਲਿਖਿਆ ਪਾਈ ॥

8 ਇਹੁ ਮਨੁ ਤੇਰਾ ਭਾਈ ॥ ਰਹਾਉ ॥

9 ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ ਬਿਉਹਾਰਾ ॥

10 ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥੨॥

11 ਸੰਤਨ ਮੋ ਕਉ ਪੂੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥

12 ਧਰਮ ਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥੩॥

13 ਮਹਾ ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥

14 ਕਹੁ ਨਾਨਕ ਹਰਿ ਸਿਉ ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥੪॥੮॥੧੯॥

15 ਸੋਰਠਿ ਮਃ ੫ ॥

16 ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥

17 ਰਾਮ ਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥

18 ਪਿਆਰੇ ਤੂ ਮੇਰੋ ਸੁਖਦਾਤਾ ॥

19 ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥

20 ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥

21 ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥

22 ਘਾਲ ਨ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥

23 ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥੩॥

24 ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥

25 ਨਾਮੁ ਵਰਤਣਿ ਨਾਮੋ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥

26 ਸੋਰਠਿ ਮਹਲਾ ੫ ॥

27 ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥

28 ਪਸੂ ਪਰੇਤ ਮੁਗਧ ਭਏ ਸ੍ਰੋਤੇ ਹਰਿ ਨਾਮਾ ਮੁਖਿ ਗਾਇਆ ॥੧॥

29 ਪੂਰੇ ਗੁਰ ਕੀ ਦੇਖੁ ਵਡਾਈ ॥

30 ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥

31 ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥

32 ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥੨॥

33 ਈਹਾ ਸੁਖੁ ਆਗੈ ਮੁਖ ਊਜਲ ਮਿਟਿ ਗਏ ਆਵਣ ਜਾਣੇ ॥

34 ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥੩॥

35 ਊਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥

36 ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥

37 ਸੋਰਠਿ ਮਹਲਾ ੫ ॥

38 ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ ਕਛੂ ਨ ਪਾਈਐ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题