Sri Guru Granth Sahib Ji

Ang 661

更换译本

1 ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥

2 ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥੫॥੨॥

3 ਧਨਾਸਰੀ ਮਹਲਾ ੧ ਘਰੁ ਦੂਜਾ ॥

4 ੴ ਸਤਿਗੁਰ ਪ੍ਰਸਾਦਿ ॥

5 ਕਿਉ ਸਿਮਰੀ ਸਿਵਰਿਆ ਨਹੀ ਜਾਇ ॥

6 ਤਪੈ ਹਿਆਉ ਜੀਅੜਾ ਬਿਲਲਾਇ ॥

7 ਸਿਰਜਿ ਸਵਾਰੇ ਸਾਚਾ ਸੋਇ ॥

8 ਤਿਸੁ ਵਿਸਰਿਐ ਚੰਗਾ ਕਿਉ ਹੋਇ ॥੧॥

9 ਹਿਕਮਤਿ ਹੁਕਮਿ ਨ ਪਾਇਆ ਜਾਇ ॥

10 ਕਿਉ ਕਰਿ ਸਾਚਿ ਮਿਲਉ ਮੇਰੀ ਮਾਇ ॥੧॥ ਰਹਾਉ ॥

11 ਵਖਰੁ ਨਾਮੁ ਦੇਖਣ ਕੋਈ ਜਾਇ ॥

12 ਨਾ ਕੋ ਚਾਖੈ ਨਾ ਕੋ ਖਾਇ ॥

13 ਲੋਕਿ ਪਤੀਣੈ ਨਾ ਪਤਿ ਹੋਇ ॥

14 ਤਾ ਪਤਿ ਰਹੈ ਰਾਖੈ ਜਾ ਸੋਇ ॥੨॥

15 ਜਹ ਦੇਖਾ ਤਹ ਰਹਿਆ ਸਮਾਇ ॥

16 ਤੁਧੁ ਬਿਨੁ ਦੂਜੀ ਨਾਹੀ ਜਾਇ ॥

17 ਜੇ ਕੋ ਕਰੇ ਕੀਤੈ ਕਿਆ ਹੋਇ ॥

18 ਜਿਸ ਨੋ ਬਖਸੇ ਸਾਚਾ ਸੋਇ ॥੩॥

19 ਹੁਣਿ ਉਠਿ ਚਲਣਾ ਮੁਹਤਿ ਕਿ ਤਾਲਿ ॥

20 ਕਿਆ ਮੁਹੁ ਦੇਸਾ ਗੁਣ ਨਹੀ ਨਾਲਿ ॥

21 ਜੈਸੀ ਨਦਰਿ ਕਰੇ ਤੈਸਾ ਹੋਇ ॥

22 ਵਿਣੁ ਨਦਰੀ ਨਾਨਕ ਨਹੀ ਕੋਇ ॥੪॥੧॥੩॥

23 ਧਨਾਸਰੀ ਮਹਲਾ ੧ ॥

24 ਨਦਰਿ ਕਰੇ ਤਾ ਸਿਮਰਿਆ ਜਾਇ ॥

25 ਆਤਮਾ ਦ੍ਰਵੈ ਰਹੈ ਲਿਵ ਲਾਇ ॥

26 ਆਤਮਾ ਪਰਾਤਮਾ ਏਕੋ ਕਰੈ ॥

27 ਅੰਤਰ ਕੀ ਦੁਬਿਧਾ ਅੰਤਰਿ ਮਰੈ ॥੧॥

28 ਗੁਰ ਪਰਸਾਦੀ ਪਾਇਆ ਜਾਇ ॥

29 ਹਰਿ ਸਿਉ ਚਿਤੁ ਲਾਗੈ ਫਿਰਿ ਕਾਲੁ ਨ ਖਾਇ ॥੧॥ ਰਹਾਉ ॥

30 ਸਚਿ ਸਿਮਰਿਐ ਹੋਵੈ ਪਰਗਾਸੁ ॥

31 ਤਾ ਤੇ ਬਿਖਿਆ ਮਹਿ ਰਹੈ ਉਦਾਸੁ ॥

32 ਸਤਿਗੁਰ ਕੀ ਐਸੀ ਵਡਿਆਈ ॥

33 ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥

34 ਐਸੀ ਸੇਵਕੁ ਸੇਵਾ ਕਰੈ ॥

35 ਜਿਸ ਕਾ ਜੀਉ ਤਿਸੁ ਆਗੈ ਧਰੈ ॥

36 ਸਾਹਿਬ ਭਾਵੈ ਸੋ ਪਰਵਾਣੁ ॥

37 ਸੋ ਸੇਵਕੁ ਦਰਗਹ ਪਾਵੈ ਮਾਣੁ ॥੩॥

38 ਸਤਿਗੁਰ ਕੀ ਮੂਰਤਿ ਹਿਰਦੈ ਵਸਾਏ ॥

39 ਜੋ ਇਛੈ ਸੋਈ ਫਲੁ ਪਾਏ ॥

40 ਸਾਚਾ ਸਾਹਿਬੁ ਕਿਰਪਾ ਕਰੈ ॥

41 ਸੋ ਸੇਵਕੁ ਜਮ ਤੇ ਕੈਸਾ ਡਰੈ ॥੪॥

42 ਭਨਤਿ ਨਾਨਕੁ ਕਰੇ ਵੀਚਾਰੁ ॥

43 ਸਾਚੀ ਬਾਣੀ ਸਿਉ ਧਰੇ ਪਿਆਰੁ ॥

44 ਤਾ ਕੋ ਪਾਵੈ ਮੋਖ ਦੁਆਰੁ ॥

45 ਜਪੁ ਤਪੁ ਸਭੁ ਇਹੁ ਸਬਦੁ ਹੈ ਸਾਰੁ ॥੫॥੨॥੪॥

46 ਧਨਾਸਰੀ ਮਹਲਾ ੧ ॥

47 ਜੀਉ ਤਪਤੁ ਹੈ ਬਾਰੋ ਬਾਰ ॥

48 ਤਪਿ ਤਪਿ ਖਪੈ ਬਹੁਤੁ ਬੇਕਾਰ ॥

49 ਜੈ ਤਨਿ ਬਾਣੀ ਵਿਸਰਿ ਜਾਇ ॥

50 ਜਿਉ ਪਕਾ ਰੋਗੀ ਵਿਲਲਾਇ ॥੧॥

51 ਬਹੁਤਾ ਬੋਲਣੁ ਝਖਣੁ ਹੋਇ ॥

52 ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥

53 ਜਿਨਿ ਕਨ ਕੀਤੇ ਅਖੀ ਨਾਕੁ ॥

54 ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题