Ang 694
1 ਪਿੰਧੀ ਉਭਕਲੇ ਸੰਸਾਰਾ ॥
2 ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
3 ਤੂ ਕੁਨੁ ਰੇ ॥
4 ਮੈ ਜੀ ॥ ਨਾਮਾ ॥ ਹੋ ਜੀ ॥
5 ਆਲਾ ਤੇ ਨਿਵਾਰਣਾ ਜਮ ਕਾਰਣਾ ॥੩॥੪॥
6 ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
7 ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥੧॥
8 ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
9 ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥੧॥ ਰਹਾਉ ॥
10 ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
11 ਚਰਨ ਸਰਨ ਨਾਮਾ ਬਲਿ ਤਿਹਾਰੀ ॥੨॥੫॥
12 ਧਨਾਸਰੀ ਭਗਤ ਰਵਿਦਾਸ ਜੀ ਕੀ ॥
13 ੴ ਸਤਿਗੁਰ ਪ੍ਰਸਾਦਿ ॥
14 ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥
15 ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥
16 ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥
17 ਕਾਰਨ ਕਵਨ ਅਬੋਲ ॥ ਰਹਾਉ ॥
18 ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮੑਾਰੇ ਲੇਖੇ ॥
19 ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥
20 ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥
21 ਮਨੁ ਸੁ ਮਧੁਕਰੁ ਕਰਉ ਚਰਨ ਹਿਰਦੇ ਧਰਉ ਰਸਨ ਅੰਮ੍ਰਿਤ ਰਾਮ ਨਾਮ ਭਾਖਉ ॥੧॥
22 ਮੇਰੀ ਪ੍ਰੀਤਿ ਗੋਬਿੰਦ ਸਿਉ ਜਿਨਿ ਘਟੈ ॥
23 ਮੈ ਤਉ ਮੋਲਿ ਮਹਗੀ ਲਈ ਜੀਅ ਸਟੈ ॥੧॥ ਰਹਾਉ ॥
24 ਸਾਧਸੰਗਤਿ ਬਿਨਾ ਭਾਉ ਨਹੀ ਊਪਜੈ ਭਾਵ ਬਿਨੁ ਭਗਤਿ ਨਹੀ ਹੋਇ ਤੇਰੀ ॥
25 ਕਹੈ ਰਵਿਦਾਸੁ ਇਕ ਬੇਨਤੀ ਹਰਿ ਸਿਉ ਪੈਜ ਰਾਖਹੁ ਰਾਜਾ ਰਾਮ ਮੇਰੀ ॥੨॥੨॥
26 ਨਾਮੁ ਤੇਰੋ ਆਰਤੀ ਮਜਨੁ ਮੁਰਾਰੇ ॥
27 ਹਰਿ ਕੇ ਨਾਮ ਬਿਨੁ ਝੂਠੇ ਸਗਲ ਪਾਸਾਰੇ ॥੧॥ ਰਹਾਉ ॥
28 ਨਾਮੁ ਤੇਰੋ ਆਸਨੋ ਨਾਮੁ ਤੇਰੋ ਉਰਸਾ ਨਾਮੁ ਤੇਰਾ ਕੇਸਰੋ ਲੇ ਛਿਟਕਾਰੇ ॥
29 ਨਾਮੁ ਤੇਰਾ ਅੰਭੁਲਾ ਨਾਮੁ ਤੇਰੋ ਚੰਦਨੋ ਘਸਿ ਜਪੇ ਨਾਮੁ ਲੇ ਤੁਝਹਿ ਕਉ ਚਾਰੇ ॥੧॥
30 ਨਾਮੁ ਤੇਰਾ ਦੀਵਾ ਨਾਮੁ ਤੇਰੋ ਬਾਤੀ ਨਾਮੁ ਤੇਰੋ ਤੇਲੁ ਲੇ ਮਾਹਿ ਪਸਾਰੇ ॥
31 ਨਾਮ ਤੇਰੇ ਕੀ ਜੋਤਿ ਲਗਾਈ ਭਇਓ ਉਜਿਆਰੋ ਭਵਨ ਸਗਲਾਰੇ ॥੨॥
32 ਨਾਮੁ ਤੇਰੋ ਤਾਗਾ ਨਾਮੁ ਫੂਲ ਮਾਲਾ ਭਾਰ ਅਠਾਰਹ ਸਗਲ ਜੂਠਾਰੇ ॥
33 ਤੇਰੋ ਕੀਆ ਤੁਝਹਿ ਕਿਆ ਅਰਪਉ ਨਾਮੁ ਤੇਰਾ ਤੁਹੀ ਚਵਰ ਢੋਲਾਰੇ ॥੩॥
34 ਦਸ ਅਠਾ ਅਠਸਠੇ ਚਾਰੇ ਖਾਣੀ ਇਹੈ ਵਰਤਣਿ ਹੈ ਸਗਲ ਸੰਸਾਰੇ ॥
35 ਕਹੈ ਰਵਿਦਾਸੁ ਨਾਮੁ ਤੇਰੋ ਆਰਤੀ ਸਤਿ ਨਾਮੁ ਹੈ ਹਰਿ ਭੋਗ ਤੁਹਾਰੇ ॥੪॥੩॥