Ang 707
1 ਮਨਿ ਵਸੰਦੜੋ ਸਚੁ ਸਹੁ ਨਾਨਕ ਹਭੇ ਡੁਖੜੇ ਉਲਾਹਿ ॥੨॥
2 ਪਉੜੀ ॥
3 ਕੋਟਿ ਅਘਾ ਸਭਿ ਨਾਸ ਹੋਹਿ ਸਿਮਰਤ ਹਰਿ ਨਾਉ ॥
4 ਮਨ ਚਿੰਦੇ ਫਲ ਪਾਈਅਹਿ ਹਰਿ ਕੇ ਗੁਣ ਗਾਉ ॥
5 ਜਨਮ ਮਰਣ ਭੈ ਕਟੀਅਹਿ ਨਿਹਚਲ ਸਚੁ ਥਾਉ ॥
6 ਪੂਰਬਿ ਹੋਵੈ ਲਿਖਿਆ ਹਰਿ ਚਰਣ ਸਮਾਉ ॥
7 ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਬਲਿ ਜਾਉ ॥੫॥
8 ਸਲੋਕ ॥
9 ਗ੍ਰਿਹ ਰਚਨਾ ਅਪਾਰੰ ਮਨਿ ਬਿਲਾਸ ਸੁਆਦੰ ਰਸਹ ॥
10 ਕਦਾਂਚ ਨਹ ਸਿਮਰੰਤਿ ਨਾਨਕ ਤੇ ਜੰਤ ਬਿਸਟਾ ਕ੍ਰਿਮਹ ॥੧॥
11 ਮੁਚੁ ਅਡੰਬਰੁ ਹਭੁ ਕਿਹੁ ਮੰਝਿ ਮੁਹਬਤਿ ਨੇਹ ॥
12 ਸੋ ਸਾਂਈ ਜੈਂ ਵਿਸਰੈ ਨਾਨਕ ਸੋ ਤਨੁ ਖੇਹ ॥੨॥
13 ਪਉੜੀ ॥
14 ਸੁੰਦਰ ਸੇਜ ਅਨੇਕ ਸੁਖ ਰਸ ਭੋਗਣ ਪੂਰੇ ॥
15 ਗ੍ਰਿਹ ਸੋਇਨ ਚੰਦਨ ਸੁਗੰਧ ਲਾਇ ਮੋਤੀ ਹੀਰੇ ॥
16 ਮਨ ਇਛੇ ਸੁਖ ਮਾਣਦਾ ਕਿਛੁ ਨਾਹਿ ਵਿਸੂਰੇ ॥
17 ਸੋ ਪ੍ਰਭੁ ਚਿਤਿ ਨ ਆਵਈ ਵਿਸਟਾ ਕੇ ਕੀਰੇ ॥
18 ਬਿਨੁ ਹਰਿ ਨਾਮ ਨ ਸਾਂਤਿ ਹੋਇ ਕਿਤੁ ਬਿਧਿ ਮਨੁ ਧੀਰੇ ॥੬॥
19 ਸਲੋਕ ॥
20 ਚਰਨ ਕਮਲ ਬਿਰਹੰ ਖੋਜੰਤ ਬੈਰਾਗੀ ਦਹ ਦਿਸਹ ॥
21 ਤਿਆਗੰਤ ਕਪਟ ਰੂਪ ਮਾਇਆ ਨਾਨਕ ਆਨੰਦ ਰੂਪ ਸਾਧ ਸੰਗਮਹ ॥੧॥
22 ਮਨਿ ਸਾਂਈ ਮੁਖਿ ਉਚਰਾ ਵਤਾ ਹਭੇ ਲੋਅ ॥
23 ਨਾਨਕ ਹਭਿ ਅਡੰਬਰ ਕੂੜਿਆ ਸੁਣਿ ਜੀਵਾ ਸਚੀ ਸੋਇ ॥੨॥
24 ਪਉੜੀ ॥
25 ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ ॥
26 ਜਾਤਿ ਨ ਪਤਿ ਨ ਆਦਰੋ ਉਦਿਆਨ ਭ੍ਰਮਿੰਨਾ ॥
27 ਮਿਤ੍ਰ ਨ ਇਠ ਧਨ ਰੂਪਹੀਣ ਕਿਛੁ ਸਾਕੁ ਨ ਸਿੰਨਾ ॥
28 ਰਾਜਾ ਸਗਲੀ ਸ੍ਰਿਸਟਿ ਕਾ ਹਰਿ ਨਾਮਿ ਮਨੁ ਭਿੰਨਾ ॥
29 ਤਿਸ ਕੀ ਧੂੜਿ ਮਨੁ ਉਧਰੈ ਪ੍ਰਭੁ ਹੋਇ ਸੁਪ੍ਰਸੰਨਾ ॥੭॥
30 ਸਲੋਕ ॥
31 ਅਨਿਕ ਲੀਲਾ ਰਾਜ ਰਸ ਰੂਪੰ ਛਤ੍ਰ ਚਮਰ ਤਖਤ ਆਸਨੰ ॥
32 ਰਚੰਤਿ ਮੂੜ ਅਗਿਆਨ ਅੰਧਹ ਨਾਨਕ ਸੁਪਨ ਮਨੋਰਥ ਮਾਇਆ ॥੧॥
33 ਸੁਪਨੈ ਹਭਿ ਰੰਗ ਮਾਣਿਆ ਮਿਠਾ ਲਗੜਾ ਮੋਹੁ ॥
34 ਨਾਨਕ ਨਾਮ ਵਿਹੂਣੀਆ ਸੁੰਦਰਿ ਮਾਇਆ ਧ੍ਰੋਹੁ ॥੨॥
35 ਪਉੜੀ ॥
36 ਸੁਪਨੇ ਸੇਤੀ ਚਿਤੁ ਮੂਰਖਿ ਲਾਇਆ ॥
37 ਬਿਸਰੇ ਰਾਜ ਰਸ ਭੋਗ ਜਾਗਤ ਭਖਲਾਇਆ ॥
38 ਆਰਜਾ ਗਈ ਵਿਹਾਇ ਧੰਧੈ ਧਾਇਆ ॥
39 ਪੂਰਨ ਭਏ ਨ ਕਾਮ ਮੋਹਿਆ ਮਾਇਆ ॥
40 ਕਿਆ ਵੇਚਾਰਾ ਜੰਤੁ ਜਾ ਆਪਿ ਭੁਲਾਇਆ ॥੮॥
41 ਸਲੋਕ ॥
42 ਬਸੰਤਿ ਸ੍ਵਰਗ ਲੋਕਹ ਜਿਤਤੇ ਪ੍ਰਿਥਵੀ ਨਵ ਖੰਡਣਹ ॥
43 ਬਿਸਰੰਤ ਹਰਿ ਗੋਪਾਲਹ ਨਾਨਕ ਤੇ ਪ੍ਰਾਣੀ ਉਦਿਆਨ ਭਰਮਣਹ ॥੧॥
44 ਕਉਤਕ ਕੋਡ ਤਮਾਸਿਆ ਚਿਤਿ ਨ ਆਵਸੁ ਨਾਉ ॥
45 ਨਾਨਕ ਕੋੜੀ ਨਰਕ ਬਰਾਬਰੇ ਉਜੜੁ ਸੋਈ ਥਾਉ ॥੨॥
46 ਪਉੜੀ ॥
47 ਮਹਾ ਭਇਆਨ ਉਦਿਆਨ ਨਗਰ ਕਰਿ ਮਾਨਿਆ ॥
48 ਝੂਠ ਸਮਗ੍ਰੀ ਪੇਖਿ ਸਚੁ ਕਰਿ ਜਾਨਿਆ ॥