Ang 728
1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ॥
3 ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥
4 ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥
5 ਜਪਹੁ ਤ ਏਕੋ ਨਾਮਾ ॥
6 ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥
7 ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥
8 ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥
9 ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥
10 ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨੑ ਬਿਧਿ ਸਾਹਿਬੁ ਰਵਤੁ ਰਹੈ ॥੩॥
11 ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥
12 ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
13 ਸੂਹੀ ਮਹਲਾ ੧ ਘਰੁ ੨ ॥
14 ੴ ਸਤਿਗੁਰ ਪ੍ਰਸਾਦਿ ॥
15 ਅੰਤਰਿ ਵਸੈ ਨ ਬਾਹਰਿ ਜਾਇ ॥
16 ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥
17 ਐਸਾ ਗਿਆਨੁ ਜਪਹੁ ਮਨ ਮੇਰੇ ॥
18 ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥
19 ਗਿਆਨੁ ਧਿਆਨੁ ਸਭੁ ਕੋਈ ਰਵੈ ॥
20 ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥
21 ਸੇਵਾ ਕਰੇ ਸੁ ਚਾਕਰੁ ਹੋਇ ॥
22 ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥
23 ਹਮ ਨਹੀ ਚੰਗੇ ਬੁਰਾ ਨਹੀ ਕੋਇ ॥
24 ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥