Ang 737
1 ਜਿਸ ਨੋ ਲਾਇ ਲਏ ਸੋ ਲਾਗੈ ॥
2 ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥
3 ਦੁਰਮਤਿ ਜਾਇ ਪਰਮ ਪਦੁ ਪਾਏ ॥
4 ਗੁਰ ਪਰਸਾਦੀ ਨਾਮੁ ਧਿਆਏ ॥੩॥
5 ਦੁਇ ਕਰ ਜੋੜਿ ਕਰਉ ਅਰਦਾਸਿ ॥
6 ਤੁਧੁ ਭਾਵੈ ਤਾ ਆਣਹਿ ਰਾਸਿ ॥
7 ਕਰਿ ਕਿਰਪਾ ਅਪਨੀ ਭਗਤੀ ਲਾਇ ॥
8 ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥
9 ਸੂਹੀ ਮਹਲਾ ੫ ॥
10 ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥
11 ਮਾਨੈ ਹੁਕਮੁ ਤਜੈ ਅਭਿਮਾਨੈ ॥
12 ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥
13 ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥
14 ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
15 ਸਖੀ ਸਹੇਲੀ ਕਉ ਸਮਝਾਵੈ ॥
16 ਸੋਈ ਕਮਾਵੈ ਜੋ ਪ੍ਰਭ ਭਾਵੈ ॥
17 ਸਾ ਸੋਹਾਗਣਿ ਅੰਕਿ ਸਮਾਵੈ ॥੨॥
18 ਗਰਬਿ ਗਹੇਲੀ ਮਹਲੁ ਨ ਪਾਵੈ ॥
19 ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥
20 ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
21 ਬਿਨਉ ਕਰੀ ਜੇ ਜਾਣਾ ਦੂਰਿ ॥
22 ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥
23 ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
24 ਸੂਹੀ ਮਹਲਾ ੫ ॥
25 ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥
26 ਦਸ ਦਾਸੀ ਕਰਿ ਦੀਨੀ ਭਤਾਰਿ ॥
27 ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥
28 ਆਸ ਪਿਆਸੀ ਪਿਰ ਕਉ ਲੋੜੀ ॥੧॥
29 ਕਵਨ ਕਹਾ ਗੁਨ ਕੰਤ ਪਿਆਰੇ ॥
30 ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥
31 ਸਤੁ ਸੀਗਾਰੁ ਭਉ ਅੰਜਨੁ ਪਾਇਆ ॥
32 ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥
33 ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥
34 ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥
35 ਗੁਣ ਕਾਮਣ ਕਰਿ ਕੰਤੁ ਰੀਝਾਇਆ ॥
36 ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥
37 ਸਭ ਤੇ ਊਚਾ ਮੰਦਰੁ ਮੇਰਾ ॥
38 ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥
39 ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥
40 ਸੇਜ ਵਿਛਾਈ ਸਰਧ ਅਪਾਰਾ ॥
41 ਨਵ ਰੰਗ ਲਾਲੁ ਸੇਜ ਰਾਵਣ ਆਇਆ ॥
42 ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥
43 ਸੂਹੀ ਮਹਲਾ ੫ ॥
44 ਉਮਕਿਓ ਹੀਉ ਮਿਲਨ ਪ੍ਰਭ ਤਾਈ ॥
45 ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥
46 ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥
47 ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥
48 ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥
49 ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥
50 ਏਕਾ ਸੇਜ ਵਿਛੀ ਧਨ ਕੰਤਾ ॥
51 ਧਨ ਸੂਤੀ ਪਿਰੁ ਸਦ ਜਾਗੰਤਾ ॥
52 ਪੀਓ ਮਦਰੋ ਧਨ ਮਤਵੰਤਾ ॥
53 ਧਨ ਜਾਗੈ ਜੇ ਪਿਰੁ ਬੋਲੰਤਾ ॥੨॥
54 ਭਈ ਨਿਰਾਸੀ ਬਹੁਤੁ ਦਿਨ ਲਾਗੇ ॥
55 ਦੇਸ ਦਿਸੰਤਰ ਮੈ ਸਗਲੇ ਝਾਗੇ ॥