Sri Guru Granth Sahib Ji

Ang 769

更换译本

1 ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥

2 ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥

3 ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥

4 ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥

5 ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥

6 ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥

7 ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥

8 ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥

9 ਸੂਹੀ ਮਹਲਾ ੩ ॥

10 ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥

11 ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥

12 ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥

13 ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥

14 ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥

15 ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥

16 ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥

17 ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥

18 ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥

19 ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥

20 ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥

21 ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥

22 ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥

23 ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥

24 ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥

25 ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥

26 ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥

27 ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥

28 ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥

29 ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥

30 ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥

31 ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥

32 ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥

33 ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥

34 ਸੂਹੀ ਮਹਲਾ ੩ ॥

35 ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. 版本号: Shabad OS database v5.0.0-next.0. 来源

Sri Guru Granth Sahib Ji, 1,430 Angs in Gurmukhi.

Shabad OS 认定这份古木基文属于公有领域。这是其志愿者的声明,不是法律或宗教裁决。SGPC、Akal Takht 和其他锡克教机构都没有审查或批准此应用,它也不来自任何锡克教机构。如需礼拜或诵读(paath),请依据经本(saroop)或所在会众(sangat)信任的来源。

此来源的条件:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

此处内容依据注明的来源展示,供阅读和学习之用。EveryApp 不为任何文本提供认证:凡遇重要之事,请核对印刷版本,或请教该传统的老师。

报告文本错误报告权利问题