Ang 817
1 ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥
2 ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥
3 ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥
4 ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥
5 ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥
6 ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥
7 ਬਿਲਾਵਲੁ ਮਹਲਾ ੫ ॥
8 ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥
9 ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥
10 ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥
11 ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥
12 ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥
13 ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥
14 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੫ ॥
15 ੴ ਸਤਿਗੁਰ ਪ੍ਰਸਾਦਿ ॥
16 ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ ॥
17 ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥
18 ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ ॥
19 ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ ॥
20 ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ ॥
21 ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥
22 ਬਿਲਾਵਲੁ ਮਹਲਾ ੫ ॥
23 ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ ॥
24 ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥
25 ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ ॥
26 ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ ॥
27 ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ ॥
28 ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥
29 ਬਿਲਾਵਲੁ ਮਹਲਾ ੫ ॥
30 ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ ॥
31 ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥
32 ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ ॥
33 ਰਾਮ ਰਾਜ ਰਾਮਦਾਸ ਪੁਰਿ ਕੀਨੑੇ ਗੁਰਦੇਵ ॥੧॥ ਰਹਾਉ ॥
34 ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਨ ਲਾਗੈ ॥
35 ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥
36 ਬਿਲਾਵਲੁ ਮਹਲਾ ੫ ॥
37 ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ ॥
38 ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥
39 ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ ॥