Ang 823
1 ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥
2 ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥
3 ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥
4 ਬਿਲਾਵਲੁ ਮਹਲਾ ੫ ॥
5 ਮਨ ਕਿਆ ਕਹਤਾ ਹਉ ਕਿਆ ਕਹਤਾ ॥
6 ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ ॥
7 ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ ॥
8 ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥
9 ਐਸੋ ਜਾਨਿ ਭਏ ਮਨਿ ਆਨਦ ਆਨ ਨ ਬੀਓ ਕਰਤਾ ॥
10 ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਨ ਕਬਹੂ ਲਹਤਾ ॥੨॥੮॥੯੪॥
11 ਬਿਲਾਵਲੁ ਮਹਲਾ ੫ ॥
12 ਨਿੰਦਕੁ ਐਸੇ ਹੀ ਝਰਿ ਪਰੀਐ ॥
13 ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ ॥
14 ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ ॥
15 ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥
16 ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ ॥
17 ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥
18 ਬਿਲਾਵਲੁ ਮਹਲਾ ੫ ॥
19 ਐਸੇ ਕਾਹੇ ਭੂਲਿ ਪਰੇ ॥
20 ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥
21 ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥
22 ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥
23 ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥
24 ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥
25 ਬਿਲਾਵਲੁ ਮਹਲਾ ੫ ॥
26 ਮਨ ਤਨ ਰਸਨਾ ਹਰਿ ਚੀਨੑਾ ॥
27 ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨੑਾ ॥੧॥ ਰਹਾਉ ॥
28 ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ ॥
29 ਹਾਥ ਦੇਇ ਰਾਖੈ ਅਪਨੇ ਕਉ ਕਾਹੂ ਨ ਕਰਤੇ ਕਛੁ ਖੀਨਾ ॥੧॥
30 ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ ॥
31 ਕਹੁ ਨਾਨਕ ਠਾਕੁਰ ਭਾਰੋਸੈ ਕਹੂ ਨ ਮਾਨਿਓ ਮਨਿ ਛੀਨਾ ॥੨॥੧੧॥੯੭॥
32 ਬਿਲਾਵਲੁ ਮਹਲਾ ੫ ॥
33 ਗੁਰਿ ਪੂਰੈ ਮੇਰੀ ਰਾਖਿ ਲਈ ॥
34 ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥
35 ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥