Ang 827
1 ਸਹੀ ਸਲਾਮਤਿ ਮਿਲਿ ਘਰਿ ਆਏ ਨਿੰਦਕ ਕੇ ਮੁਖ ਹੋਏ ਕਾਲ ॥
2 ਕਹੁ ਨਾਨਕ ਮੇਰਾ ਸਤਿਗੁਰੁ ਪੂਰਾ ਗੁਰ ਪ੍ਰਸਾਦਿ ਪ੍ਰਭ ਭਏ ਨਿਹਾਲ ॥੨॥੨੭॥੧੧੩॥
3 ਬਿਲਾਵਲੁ ਮਹਲਾ ੫ ॥
4 ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥
5 ਤੋਰੀ ਨ ਤੂਟੈ ਛੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥
6 ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥
7 ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥
8 ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥
9 ਬਿਲਾਵਲੁ ਮਹਲਾ ੫ ॥
10 ਹਰਿ ਕੇ ਚਰਨ ਜਪਿ ਜਾਂਉ ਕੁਰਬਾਨੁ ॥
11 ਗੁਰੁ ਮੇਰਾ ਪਾਰਬ੍ਰਹਮ ਪਰਮੇਸੁਰੁ ਤਾ ਕਾ ਹਿਰਦੈ ਧਰਿ ਮਨ ਧਿਆਨੁ ॥੧॥ ਰਹਾਉ ॥
12 ਸਿਮਰਿ ਸਿਮਰਿ ਸਿਮਰਿ ਸੁਖਦਾਤਾ ਜਾ ਕਾ ਕੀਆ ਸਗਲ ਜਹਾਨੁ ॥
13 ਰਸਨਾ ਰਵਹੁ ਏਕੁ ਨਾਰਾਇਣੁ ਸਾਚੀ ਦਰਗਹ ਪਾਵਹੁ ਮਾਨੁ ॥੧॥
14 ਸਾਧੂ ਸੰਗੁ ਪਰਾਪਤਿ ਜਾ ਕਉ ਤਿਨ ਹੀ ਪਾਇਆ ਏਹੁ ਨਿਧਾਨੁ ॥
15 ਗਾਵਉ ਗੁਣ ਕੀਰਤਨੁ ਨਿਤ ਸੁਆਮੀ ਕਰਿ ਕਿਰਪਾ ਨਾਨਕ ਦੀਜੈ ਦਾਨੁ ॥੨॥੨੯॥੧੧੫॥
16 ਬਿਲਾਵਲੁ ਮਹਲਾ ੫ ॥
17 ਰਾਖਿ ਲੀਏ ਸਤਿਗੁਰ ਕੀ ਸਰਣ ॥
18 ਜੈ ਜੈ ਕਾਰੁ ਹੋਆ ਜਗ ਅੰਤਰਿ ਪਾਰਬ੍ਰਹਮੁ ਮੇਰੋ ਤਾਰਣ ਤਰਣ ॥੧॥ ਰਹਾਉ ॥
19 ਬਿਸ੍ਵੰਭਰ ਪੂਰਨ ਸੁਖਦਾਤਾ ਸਗਲ ਸਮਗ੍ਰੀ ਪੋਖਣ ਭਰਣ ॥
20 ਥਾਨ ਥਨੰਤਰਿ ਸਰਬ ਨਿਰੰਤਰਿ ਬਲਿ ਬਲਿ ਜਾਂਈ ਹਰਿ ਕੇ ਚਰਣ ॥੧॥
21 ਜੀਅ ਜੁਗਤਿ ਵਸਿ ਮੇਰੇ ਸੁਆਮੀ ਸਰਬ ਸਿਧਿ ਤੁਮ ਕਾਰਣ ਕਰਣ ॥
22 ਆਦਿ ਜੁਗਾਦਿ ਪ੍ਰਭੁ ਰਖਦਾ ਆਇਆ ਹਰਿ ਸਿਮਰਤ ਨਾਨਕ ਨਹੀ ਡਰਣ ॥੨॥੩੦॥੧੧੬॥
23 ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮ ॥
24 ੴ ਸਤਿਗੁਰ ਪ੍ਰਸਾਦਿ ॥
25 ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
26 ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
27 ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
28 ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
29 ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
30 ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥
31 ਬਿਲਾਵਲੁ ਮਹਲਾ ੫ ॥