Ang 839
1 ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥
2 ਗੁਰ ਪਰਸਾਦਿ ਪਰਮ ਪਦੁ ਪਾਈ ॥੧॥
3 ਕਿਆ ਜਪੁ ਜਾਪਉ ਬਿਨੁ ਜਗਦੀਸੈ ॥
4 ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥
5 ਦੂਜੈ ਭਾਇ ਲਗੇ ਪਛੁਤਾਣੇ ॥
6 ਜਮ ਦਰਿ ਬਾਧੇ ਆਵਣ ਜਾਣੇ ॥
7 ਕਿਆ ਲੈ ਆਵਹਿ ਕਿਆ ਲੇ ਜਾਹਿ ॥
8 ਸਿਰਿ ਜਮਕਾਲੁ ਸਿ ਚੋਟਾ ਖਾਹਿ ॥
9 ਬਿਨੁ ਗੁਰਸਬਦ ਨ ਛੂਟਸਿ ਕੋਇ ॥
10 ਪਾਖੰਡਿ ਕੀਨੑੈ ਮੁਕਤਿ ਨ ਹੋਇ ॥੨॥
11 ਆਪੇ ਸਚੁ ਕੀਆ ਕਰ ਜੋੜਿ ॥
12 ਅੰਡਜ ਫੋੜਿ ਜੋੜਿ ਵਿਛੋੜਿ ॥
13 ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥
14 ਰਾਤਿ ਦਿਨੰਤੁ ਕੀਏ ਭਉ ਭਾਉ ॥
15 ਜਿਨਿ ਕੀਏ ਕਰਿ ਵੇਖਣਹਾਰਾ ॥
16 ਅਵਰੁ ਨ ਦੂਜਾ ਸਿਰਜਣਹਾਰਾ ॥੩॥
17 ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥
18 ਦੇਵੀ ਦੇਵ ਉਪਾਏ ਵੇਸਾ ॥
19 ਜੋਤੀ ਜਾਤੀ ਗਣਤ ਨ ਆਵੈ ॥
20 ਜਿਨਿ ਸਾਜੀ ਸੋ ਕੀਮਤਿ ਪਾਵੈ ॥
21 ਕੀਮਤਿ ਪਾਇ ਰਹਿਆ ਭਰਪੂਰਿ ॥
22 ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥
23 ਚਉਥਿ ਉਪਾਏ ਚਾਰੇ ਬੇਦਾ ॥
24 ਖਾਣੀ ਚਾਰੇ ਬਾਣੀ ਭੇਦਾ ॥
25 ਅਸਟ ਦਸਾ ਖਟੁ ਤੀਨਿ ਉਪਾਏ ॥
26 ਸੋ ਬੂਝੈ ਜਿਸੁ ਆਪਿ ਬੁਝਾਏ ॥
27 ਤੀਨਿ ਸਮਾਵੈ ਚਉਥੈ ਵਾਸਾ ॥
28 ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥
29 ਪੰਚਮੀ ਪੰਚ ਭੂਤ ਬੇਤਾਲਾ ॥
30 ਆਪਿ ਅਗੋਚਰੁ ਪੁਰਖੁ ਨਿਰਾਲਾ ॥
31 ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥
32 ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥
33 ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥
34 ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥
35 ਝੂਠੇ ਕਉ ਨਾਹੀ ਪਤਿ ਨਾਉ ॥
36 ਕਬਹੁ ਨ ਸੂਚਾ ਕਾਲਾ ਕਾਉ ॥
37 ਪਿੰਜਰਿ ਪੰਖੀ ਬੰਧਿਆ ਕੋਇ ॥
38 ਛੇਰੀਂ ਭਰਮੈ ਮੁਕਤਿ ਨ ਹੋਇ ॥
39 ਤਉ ਛੂਟੈ ਜਾ ਖਸਮੁ ਛਡਾਏ ॥
40 ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥
41 ਖਸਟੀ ਖਟੁ ਦਰਸਨ ਪ੍ਰਭ ਸਾਜੇ ॥
42 ਅਨਹਦ ਸਬਦੁ ਨਿਰਾਲਾ ਵਾਜੇ ॥
43 ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥
44 ਸਬਦੇ ਭੇਦੇ ਤਉ ਪਤਿ ਪਾਵੈ ॥
45 ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥
46 ਸਾਚੈ ਸਾਚੇ ਸਾਚਿ ਸਮਾਵਹਿ ॥੮॥
47 ਸਪਤਮੀ ਸਤੁ ਸੰਤੋਖੁ ਸਰੀਰਿ ॥
48 ਸਾਤ ਸਮੁੰਦ ਭਰੇ ਨਿਰਮਲ ਨੀਰਿ ॥
49 ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥
50 ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥
51 ਮਨਿ ਸਾਚਾ ਮੁਖਿ ਸਾਚਉ ਭਾਇ ॥
52 ਸਚੁ ਨੀਸਾਣੈ ਠਾਕ ਨ ਪਾਇ ॥੯॥
53 ਅਸਟਮੀ ਅਸਟ ਸਿਧਿ ਬੁਧਿ ਸਾਧੈ ॥
54 ਸਚੁ ਨਿਹਕੇਵਲੁ ਕਰਮਿ ਅਰਾਧੈ ॥
55 ਪਉਣ ਪਾਣੀ ਅਗਨੀ ਬਿਸਰਾਉ ॥
56 ਤਹੀ ਨਿਰੰਜਨੁ ਸਾਚੋ ਨਾਉ ॥
57 ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥
58 ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥
59 ਨਾਉ ਨਉਮੀ ਨਵੇ ਨਾਥ ਨਵ ਖੰਡਾ ॥
60 ਘਟਿ ਘਟਿ ਨਾਥੁ ਮਹਾ ਬਲਵੰਡਾ ॥