Ang 852
1 ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ ॥
2 ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥
3 ਮਃ ੩ ॥
4 ਮਨਮੁਖ ਮੈਲੇ ਮਰਹਿ ਗਵਾਰ ॥
5 ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ ॥
6 ਭਨਤਿ ਨਾਨਕੁ ਸੁਣਹੁ ਜਨ ਭਾਈ ॥
7 ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ ॥
8 ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ ॥
9 ਦੂਜੈ ਭਾਇ ਸੂਤੇ ਕਬਹੁ ਨ ਜਾਗਹਿ ਮਾਇਆ ਮੋਹ ਪਿਆਰ ॥
10 ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ ॥
11 ਹਰਿ ਨਾਮੁ ਨ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥
12 ਪਉੜੀ ॥
13 ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ ॥
14 ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਨ ਵਥੁ ਨ ਵੇਸਾਹੁ ॥
15 ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ ॥
16 ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਨ ਜਾਹੁ ॥
17 ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥
18 ਸਲੋਕ ਮਃ ੩ ॥
19 ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ ॥
20 ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ ॥
21 ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ ॥
22 ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ ॥
23 ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ ॥
24 ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ ॥
25 ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ ॥
26 ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਨ ਪਾਇਆ ॥
27 ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੑੀ ਬਿਰਥਾ ਜਨਮੁ ਗਵਾਇਆ ॥
28 ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥
29 ਮਃ ੩ ॥
30 ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ ॥
31 ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਨ ਕੋਇ ॥
32 ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥
33 ਪਉੜੀ ॥
34 ਜਿਨੀ ਗੁਰਮੁਖਿ ਹਰਿ ਨਾਮ ਧਨੁ ਨ ਖਟਿਓ ਸੇ ਦੇਵਾਲੀਏ ਜੁਗ ਮਾਹਿ ॥
35 ਓਇ ਮੰਗਦੇ ਫਿਰਹਿ ਸਭ ਜਗਤ ਮਹਿ ਕੋਈ ਮੁਹਿ ਥੁਕ ਨ ਤਿਨ ਕਉ ਪਾਹਿ ॥
36 ਪਰਾਈ ਬਖੀਲੀ ਕਰਹਿ ਆਪਣੀ ਪਰਤੀਤਿ ਖੋਵਨਿ ਸਗਵਾ ਭੀ ਆਪੁ ਲਖਾਹਿ ॥
37 ਜਿਸੁ ਧਨ ਕਾਰਣਿ ਚੁਗਲੀ ਕਰਹਿ ਸੋ ਧਨੁ ਚੁਗਲੀ ਹਥਿ ਨ ਆਵੈ ਓਇ ਭਾਵੈ ਤਿਥੈ ਜਾਹਿ ॥